Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing 17 ਸਾਲ ਦੇ ਖਿਡਾਰੀ ਨੇ ਲਈਆਂ 10 ਵਿਕਟਾਂ ਜਿਤਾਇਆ ਏਸ਼ੀਆ ਕੱਪ

17 ਸਾਲ ਦੇ ਖਿਡਾਰੀ ਨੇ ਲਈਆਂ 10 ਵਿਕਟਾਂ ਜਿਤਾਇਆ ਏਸ਼ੀਆ ਕੱਪ

ਭਾਰਤ ਦੀ ਅੰਡਰ-19 ਪੁਰਸ਼ ਕ੍ਰਿਕਟ ਟੀਮ ਨੇ ਹਾਲ ਹੀ ਵਿੱਚ ਬੰਗਲਾਦੇਸ਼ ਤੋਂ ਏਸ਼ੀਆ ਕੱਪ ਦਾ ਖਿਤਾਬ ਗੁਆ ਦਿੱਤਾ ਸੀ। ਬੰਗਲਾਦੇਸ਼ ਨੇ ਭਾਰਤ ਨੂੰ ਹਰਾ ਕੇ ਦੂਜੀ ਵਾਰ ਇਹ ਖਿਤਾਬ ਜਿੱਤਿਆ ਹੈ। ਪਰ ਹੁਣ ਭਾਰਤ ਦੀ ਮਹਿਲਾ ਅੰਡਰ-19 ਟੀਮ ਨੇ ਬਦਲਾ ਲੈ ਲਿਆ ਹੈ। 22 ਦਸੰਬਰ ਦਿਨ ਐਤਵਾਰ ਨੂੰ ਦੋਵਾਂ ਦੇਸ਼ਾਂ ਦੀਆਂ ਅੰਡਰ-19 ਟੀਮਾਂ ਵਿਚਾਲੇ ਏਸ਼ੀਆ ਕੱਪ ਦਾ ਫਾਈਨਲ ਖੇਡਿਆ ਗਿਆ। ਇਸ ਵਿੱਚ ਭਾਰਤ ਨੇ ਬੰਗਲਾਦੇਸ਼ ਨੂੰ ਹਰਾਇਆ।ਮਹਿਲਾ ਅੰਡਰ-19 ਏਸ਼ੀਆ ਕੱਪ 2024 ਟੀ-20 ਫਾਰਮੈਟ ਵਿੱਚ ਖੇਡਿਆ ਗਿਆ।

ਭਾਰਤ ਦੀ ਗੋਂਗੜੀ ਤ੍ਰਿਸ਼ਾ (ਜੀ ਤ੍ਰਿਸ਼ਾ) ਨੇ ਇਸ ਟੂਰਨਾਮੈਂਟ ਵਿੱਚ ਸਭ ਤੋਂ ਵੱਧ ਦੌੜਾਂ ਬਣਾਈਆਂ ਹਨ। ਫਾਈਨਲ ਤੋਂ ਪਹਿਲਾਂ ਸ਼੍ਰੀਲੰਕਾ ਦੀ ਖਿਡਾਰਨ ਮਨੁਦੀ ਨਾਨਾਯੱਕਰਾ ਸਭ ਤੋਂ ਵੱਧ ਦੌੜਾਂ ਬਣਾਉਣ ਵਾਲੀ ਖਿਡਾਰਣ ਸੀ। ਹਾਲਾਂਕਿ ਫਾਈਨਲ ਮੈਚ ‘ਚ ਅਰਧ ਸੈਂਕੜਾ ਲਗਾ ਕੇ ਤ੍ਰਿਸ਼ਾ ਪਹਿਲੇ ਮਹਿਲਾ ਅੰਡਰ-19 ਏਸ਼ੀਆ ਕੱਪ ‘ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੀ ਖਿਡਾਰਨ ਬਣ ਗਈ। 5 ਮੈਚਾਂ ‘ਚ ਉਸ ਦੇ ਬੱਲੇ ਤੋਂ ਕੁੱਲ 159 ਦੌੜਾਂ ਬਣੀਆਂ ਹਨ। ਬੰਗਲਾਦੇਸ਼ ਖ਼ਿਲਾਫ਼ ਫਾਈਨਲ ਵਿੱਚ ਉਸ ਨੇ 47 ਗੇਂਦਾਂ ਵਿੱਚ ਪੰਜ ਚੌਕਿਆਂ ਤੇ ਦੋ ਛੱਕਿਆਂ ਦੀ ਮਦਦ ਨਾਲ 52 ਦੌੜਾਂ ਬਣਾਈਆਂ।