Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਧਾਮੀ ਵੱਲੋਂ ਬੀਬੀ ਜਗੀਰ ਕੌਰ ਖਿਲਾਫ ਵਰਤੀ ਭੱਦੀ ਸ਼ਬਦਾਵਲੀ ਅਤੀ ਨਿੰਦਨਯੋਗ – ਸਿੱਖ ਤਾਲਮੇਲ ਕਮੇਟੀ

ਧਾਮੀ ਵੱਲੋਂ ਬੀਬੀ ਜਗੀਰ ਕੌਰ ਖਿਲਾਫ ਵਰਤੀ ਭੱਦੀ ਸ਼ਬਦਾਵਲੀ ਅਤੀ ਨਿੰਦਨਯੋਗ – ਸਿੱਖ ਤਾਲਮੇਲ ਕਮੇਟੀ

ਜਲੰਧਰ, ਸੋਸ਼ਲ ਮੀਡੀਆ ਤੇ ਅੱਜਕਲ ਇੱਕ ਵੀਡੀਓ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ ।ਜਿਸ ਵਿੱਚ ਕਿਸੇ ਵਿਅਕਤੀ ਨਾਲ ਗਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋ ਬੀਬੀ ਜਗੀਰ ਕੌਰ ਬਾਰੇ ਭੱਦੀ ਅਤੇ ਨੀਵੇਂ ਪੱਧਰ ਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ । ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਜਥੇਦਾਰ ਧਾਮੀ ਦੀ ਇਸ ਤਰ੍ਹਾਂ ਦੀ ਬੋਲਬਾਣੀ ਨੇ ਸਮੁੱਚੀ ਸਿੱਖ ਕੌਮ ਨੂੰ ਸ਼ਰਮਸਾਰ ਕੀਤਾ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ( ਮੀਡੀਆ ਇੰਚਾਰਜ), ਹਰਜੋਤ ਸਿੰਘ ਲੱਕੀ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ।

ਸਿੱਖ ਧਰਮ ਵਿੱਚ ਗੁਰੂ ਨਾਨਕ ਸਾਹਿਬ ਜੀ ਨੇ ਇਸਤਰੀ ਜਾਤੀ ਨੂੰ ਬਹੁਤ ਹੀ ਸਨਮਾਨ ਜਨਕ ਸਥਾਨ ਦਿੱਤਾ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਨੇ ” ਸੋ ਕਿਉ ਮੰਦਾ ਆਖੀਏ ਜਿਤ ਜੰਮੇ ਰਾਜਾਨ” ਸ਼ਬਦ ਰਾਹੀਂ ਸਮੁੱਚੀ ਕਾਇਨਾਤ ਦੀਆਂ ਇਸਤਰੀਆਂ ਨੂੰ ਕਿੰਨਾ ਉੱਚਾ ਰੁਤਬਾ ਦਿੱਤਾ ਹੈ । ਅੱਜ ਉਸੇ ਧਰਮ ਦੀ ਉੱਚ ਸੰਸਥਾ ਦਾ ਆਗੂ ਅਜਿਹੀ ਭੱਦੀ ਅਤੇ ਨੀਵੇਂ ਪੱਧਰ ਦੀ ਭਾਸ਼ਾ ਇੱਕ ਇਸਤਰੀ ਲਈ ਵਰਤ ਰਿਹਾ ਹੈ । ਜੋ ਕਿ ਸਰਾਸਰ ਗਲਤ ਹੈ। ਸਾਡੇ ਬੀਬੀ ਜਗੀਰ ਕੌਰ ਨਾਲ ਭਾਵੇਂ ਲੱਖ ਮੱਤਭੇਦ ਹੋਣ। ਪਰ ਕਿਸੇ ਨੂੰ ਵੀ ਇਹ ਹੱਕ ਹਾਸਲ ਨਹੀਂ। ਉਹ ਇਸਤਰੀ ਜਾਤੀ ਲਈ ਅਜਿਹੇ ਬੋਲ ਕਬੋਲ ਬੋਲੇ।

ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਰਦਾਰ ਰਘਵੀਰ ਸਿੰਘ ਜੀ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਾਂ। ਕਿ ਜਥੇਦਾਰ ਧਾਮੀ ਨੂੰ ਤੁਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਲਬ ਕੀਤਾ ਜਾਵੇ। ਅਸੀਂ ਬਲਵਿੰਦਰ ਸਿੰਘ ਭੂੰਦੜ ਜੋ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਹਨ ਨੂੰ ਇਸ ਬਿਆਨ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਦੀ ਅਪੀਲ ਕਰਦੇ ਹਾਂ । ਇਸ ਦੇ ਨਾਲ ਹੀ ਅਸੀਂ ਵੋਮੈਨ ਕਮਿਸ਼ਨ ਨੂੰ ਵੀ ਅਪੀਲ ਕਰਦੇ ਹਾਂ। ਕਿ ਉਹ ਇਸ ਨੀਵੇਂ ਪੱਧਰ ਦੇ ਬਿਆਨ ਦਾ ਨੋਟਿਸ ਲੈ ਕੇ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਪੁੱਛਗਿੱਛ ਕਰਨ ਲਈ ਤਲਬ ਕਰਨ।