Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਜਥੇਦਾਰ ਧਾਮੀ ਵੱਲੋਂ ਬੀਬੀ ਜਗੀਰ ਕੌਰ ਖਿਲਾਫ ਵਰਤੀ ਭੱਦੀ ਸ਼ਬਦਾਵਲੀ ਅਤੀ ਨਿੰਦਨਯੋਗ

ਜਥੇਦਾਰ ਧਾਮੀ ਵੱਲੋਂ ਬੀਬੀ ਜਗੀਰ ਕੌਰ ਖਿਲਾਫ ਵਰਤੀ ਭੱਦੀ ਸ਼ਬਦਾਵਲੀ ਅਤੀ ਨਿੰਦਨਯੋਗ

ਜਲੰਧਰ, ਸੋਸ਼ਲ ਮੀਡੀਆ ਤੇ ਅੱਜਕਲ ਇੱਕ ਵੀਡੀਓ ਬਹੁਤ ਤੇਜੀ ਨਾਲ ਵਾਇਰਲ ਹੋ ਰਹੀ ਹੈ ।ਜਿਸ ਵਿੱਚ ਕਿਸੇ ਵਿਅਕਤੀ ਨਾਲ ਗਲਬਾਤ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵਲੋ ਬੀਬੀ ਜਗੀਰ ਕੌਰ ਬਾਰੇ ਭੱਦੀ ਅਤੇ ਨੀਵੇਂ ਪੱਧਰ ਦੀ ਸ਼ਬਦਾਵਲੀ ਵਰਤੀ ਜਾ ਰਹੀ ਹੈ । ਜਿਸ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜੀ ਹੈ। ਜਥੇਦਾਰ ਧਾਮੀ ਦੀ ਇਸ ਤਰ੍ਹਾਂ ਦੀ ਬੋਲਬਾਣੀ ਨੇ ਸਮੁੱਚੀ ਸਿੱਖ ਕੌਮ ਨੂੰ ਸ਼ਰਮਸਾਰ ਕੀਤਾ ਹੈ।

ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ ,ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ ( ਮੀਡੀਆ ਇੰਚਾਰਜ), ਹਰਜੋਤ ਸਿੰਘ ਲੱਕੀ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ । ਸਿੱਖ ਧਰਮ ਵਿੱਚ ਗੁਰੂ ਨਾਨਕ ਸਾਹਿਬ ਜੀ ਨੇ ਇਸਤਰੀ ਜਾਤੀ ਨੂੰ ਬਹੁਤ ਹੀ ਸਨਮਾਨ ਜਨਕ ਸਥਾਨ ਦਿੱਤਾ ਹੈ । ਸ੍ਰੀ ਗੁਰੂ ਨਾਨਕ ਦੇਵ ਜੀ ਨੇ ” ਸੋ ਕਿਉ ਮੰਦਾ ਆਖੀਏ ਜਿਤ ਜੰਮੇ ਰਾਜਾਨ” ਸ਼ਬਦ ਰਾਹੀਂ ਸਮੁੱਚੀ ਕਾਇਨਾਤ ਦੀਆਂ ਇਸਤਰੀਆਂ ਨੂੰ ਕਿੰਨਾ ਉੱਚਾ ਰੁਤਬਾ ਦਿੱਤਾ ਹੈ ।

ਅੱਜ ਉਸੇ ਧਰਮ ਦੀ ਉੱਚ ਸੰਸਥਾ ਦਾ ਆਗੂ ਅਜਿਹੀ ਭੱਦੀ ਅਤੇ ਨੀਵੇਂ ਪੱਧਰ ਦੀ ਭਾਸ਼ਾ ਇੱਕ ਇਸਤਰੀ ਲਈ ਵਰਤ ਰਿਹਾ ਹੈ । ਜੋ ਕਿ ਸਰਾਸਰ ਗਲਤ ਹੈ।ਸਾਡੇ ਬੀਬੀ ਜਗੀਰ ਕੌਰ ਨਾਲ ਭਾਵੇਂ ਲੱਖ ਮੱਤਭੇਦ ਹੋਣ। ਪਰ ਕਿਸੇ ਨੂੰ ਵੀ ਇਹ ਹੱਕ ਹਾਸਲ ਨਹੀਂ। ਉਹ ਇਸਤਰੀ ਜਾਤੀ ਲਈ ਅਜਿਹੇ ਬੋਲ ਕਬੋਲ ਬੋਲੇ। ਅਸੀਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਰਦਾਰ ਰਘਵੀਰ ਸਿੰਘ ਜੀ ਨੂੰ ਨਿਮਰਤਾ ਸਹਿਤ ਬੇਨਤੀ ਕਰਦੇ ਹਾਂ। ਕਿ ਜਥੇਦਾਰ ਧਾਮੀ ਨੂੰ ਤੁਰੰਤ ਸ੍ਰੀ ਅਕਾਲ ਤਖਤ ਸਾਹਿਬ ਤੋਂ ਤਲਬ ਕੀਤਾ ਜਾਵੇ। ਅਸੀਂ ਬਲਵਿੰਦਰ ਸਿੰਘ ਭੂੰਦੜ ਜੋ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਹਨ ਨੂੰ ਇਸ ਬਿਆਨ ਬਾਰੇ ਆਪਣਾ ਸਟੈਂਡ ਸਪਸ਼ਟ ਕਰਨ ਦੀ ਅਪੀਲ ਕਰਦੇ ਹਾਂ । ਇਸ ਦੇ ਨਾਲ ਹੀ ਅਸੀਂ ਵੋਮੈਨ ਕਮਿਸ਼ਨ ਨੂੰ ਵੀ ਅਪੀਲ ਕਰਦੇ ਹਾਂ। ਕਿ ਉਹ ਇਸ ਨੀਵੇਂ ਪੱਧਰ ਦੇ ਬਿਆਨ ਦਾ ਨੋਟਿਸ ਲੈ ਕੇ ਭਾਈ ਹਰਜਿੰਦਰ ਸਿੰਘ ਧਾਮੀ ਤੋਂ ਪੁੱਛਗਿੱਛ ਕਰਨ ਲਈ ਤਲਬ ਕਰਨ।