Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ

ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਸ਼੍ਰੀ ਮੋਹਿੰਦਰ ਭਗਤ, ਪੰਜਾਬ ਸਫਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਚੰਦਨ ਗਰੇਵਾਲ, ਮੇਅਰ ਸ਼੍ਰੀ ਵਿਨੀਤ ਧੀਰ, ਚੇਅਰਮੈਨ ਪੰਜਾਬ ਮੁਸਲਿਮ ਵੈੱਲਫੇਅਰ ਡਿਵੈਲਪਮੈਂਟ ਬੋਰਡ ਸ਼੍ਰੀ ਅਬਦੁਲ ਬਾਹਰੀ ਸਲਮਾਨੀ ਅਤੇ ਸੀਨੀਅਰ ‘ਆਪ’ ਆਗੂ ਸ਼੍ਰੀ ਨਿਤਿਨ ਕੋਹਲੀ ਵੱਲੋਂ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਨੂੰ ਉਨ੍ਹਾਂ ਦੇ ਮਹਾ ਪ੍ਰੀ ਨਿਰਵਾਣ ਦਿਵਸ ’ਤੇ ਡਾ. ਬੀ.ਆਰ. ਅੰਬੇਡਕਰ ਚੌਕ ਵਿਖੇ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।
ਇਕੱਠ ਨੂੰ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਜੀ ਦੇ ਜੀਵਨ ਅਤੇ ਇਨਕਲਾਬੀ ਦ੍ਰਿਸ਼ਟੀਕੋਣ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ। ਡਾ. ਅੰਬੇਡਕਰ ਜੀ ਦੇ ਯੋਗਦਾਨਾਂ ‘ਤੇ ਚਾਨਣਾ ਪਾਉਂਦਿਆਂ ਸ਼੍ਰੀ ਭਗਤ ਨੇ ਕਿਹਾ ਕਿ ਉਨ੍ਹਾਂ ਵੱਲੋਂ ਦਿੱਤੇ ਗਏ ਸਮਾਨਤਾ, ਸਮਾਜਿਕ ਨਿਆਂ ਅਤੇ ਮਹਿਲਾ ਸਸ਼ਕਤੀਕਰਨ ਦੇ ਸਿਧਾਂਤਾਂ ਨੇ ਭਾਰਤ ਦੀ ਤਕਦੀਰ ਨੂੰ ਗਹਿਰਾਈ ਨਾਲ ਆਕਾਰ ਦਿੱਤਾ ਅਤੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਵਜੋਂ ਇਸ ਦੀ ਨੀਂਹ ਮਜ਼ਬੂਤ ਕੀਤੀ। ਉਨ੍ਹਾਂ ਨਾਗਰਿਕਾਂ ਨੂੰ ਰੋਜ਼ਾਨਾ ਦੇ ਜੀਵਨ ਵਿੱਚ ਬਾਬਾ ਸਾਹਿਬ ਦੇ ਆਦਰਸ਼ਾਂ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਸਿਧਾਂਤਾਂ ਅਨੁਸਾਰ ਜੀਣਾ ਹੀ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।