Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਗੁਰਬਾਣੀ ਦੇ ਪਾਠ ਸਬੰਧੀ ਕੀਤੀ ਟਿੱਪਣੀ ਅਤਿ ਨਿੰਦਨਯੋਗ: ਸਿੱਖ ਤਾਲਮੇਲ ਕਮੇਟੀ

ਦੇਸ਼ ਦੇ ਗ੍ਰਹਿ ਮੰਤਰੀ ਵੱਲੋਂ ਗੁਰਬਾਣੀ ਦੇ ਪਾਠ ਸਬੰਧੀ ਕੀਤੀ ਟਿੱਪਣੀ ਅਤਿ ਨਿੰਦਨਯੋਗ: ਸਿੱਖ ਤਾਲਮੇਲ ਕਮੇਟੀ

ਜਲੰਧਰ, ਭਾਰਤ ਦੇਸ਼ ਦੇ ਗ੍ਰਹਿ ਮੰਤਰੀ ਦੁਆਰਾ ਰਾਜ ਸਭਾ ਵਿੱਚ ਭਾਈ ਅੰਮ੍ਰਿਤਪਾਲ ਸਿੰਘ ਦਾ ਨਾਮ ਲੇ ਬਿਨਾਂ ਜਿਸ ਤਰ੍ਹਾਂ ਵਿਅੰਗਮਈ ਤਰੀਕੇ ਨਾਲ ਤੰਜ ਕਸਿਆ ਹੈ। ਉਸਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ ,ਉਹ ਥੋੜੀ ਹੈ । ਉਹਨਾਂ ਰਾਜਸਭਾ ਵਿੱਚ ਬੋਲਦਿਆਂ ਕਿਹਾ ਹੈ। ਕਿ ਕੁਝ ਲੋਕ ਪੰਜਾਬ ਵਿੱਚ ਭਿੰਡਰਾਵਾਲਾ ਬਣਨਾ ਚਾਹੁੰਦੇ ਹਨ।

ਅੱਜ ਉਹ ਅਸਾਮ ਜੇਲ ਵਿੱਚ ਬੈਠ ਕੇ ਪਾਠ ਕਰ ਰਹੇ ਹਨ । ਇਸ ਤਰ੍ਹਾਂ ਦਾ ਗੈਰ ਜਿੰਮੇਰਾਣਾ ਬਿਆਨ ਦੇਣ ਤੋਂ ਪਹਿਲਾਂ, ਉਹਨਾਂ ਵੱਲੋਂ ਸਿੱਖਾਂ ਵੱਲੋਂ ਦੇਸ਼ ਦੇ ਲਈ ਦਿੱਤੀਆਂ ਕੁਰਬਾਨੀਆਂ ਅਤੇ ਸਿੱਖਾਂ ਦੇ ਇਤਿਹਾਸ ਨੂੰ ਚੇਤੇ ਕਰ ਲੈਣਾ ਚਾਹੀਦਾ ਸੀ । ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਤਜਿੰਦਰ ਸਿੰਘ ਸੰਤ ਨਗਰ , ਗੁਰਵਿੰਦਰ ਸਿੰਘ ਸਿੱਧੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ । ਕਿ ਸੰਤ ਜਰਨੈਲ ਸਿੰਘ ਭਿੰਡਰਾਂਵਾਲੇ ਵਾਲੇ ਸਿੱਖ ਕੌਮ ਦੇ ਵੀਹਵੀਂ ਸਦੀ ਦੇ ਮਹਾਨ ਸ਼ਹੀਦ ਅਤੇ ਯੋਧੇ ਹੋਏ ਹਨ ,ਅਤੇ ਉਹਨਾਂ ਧਰਮ ਦੀ ਆਨ ਬਾਨ ਸ਼ਾਨ ਵਾਸਤੇ ਆਪਾਂ ਕੁਰਬਾਨ ਕੀਤਾ ਸੀ।ਉਹਨਾਂ ਵਰਗਾ ਨਾਂ ਹੀ ਕੋਈ ਹੈ ਤੇ ਨਾ ਹੀ ਕੋਈ ਹੋਵੇਗਾ ।

ਭਾਈ ਅੰਮ੍ਰਿਤਪਾਲ ਸਿੰਘ ਨੇ ਕਦੀ ਵੀ ਆਪਣੇ ਆਪ ਦੀ ਤੁਲਨਾ ਸੰਤ ਜੀ ਨਾਲ ਨਹੀਂ ਕੀਤੀ । ਇਸ ਤਰ੍ਹਾਂ ਦਾ ਬਿਆਨ ਦੇ ਕੇ ਦੇਸ਼ ਦੇ ਗ੍ਰਹਿ ਮੰਤਰੀ ਨੇ ਸਿੱਖਾਂ ਪ੍ਰਤੀ ਆਪਣੀ ਸੋਚ ਦਾ ਪ੍ਰਗਟਾਵਾ ਕੀਤਾ ਹੈ। ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰਦੀਪ ਸਿੰਘ (ਕਾਲੀਆ ਕਾਲੋਨੀ), ਵਿੱਕੀ ਸਿੰਘ ਖਾਲਸਾ, ਕਮਲਜੋਤ ਸਿੰਘ ਹੈਪੀ ,ਬਲਦੇਵ ਸਿੰਘ ਚਹਿਲ , ਤਰਲੋਚਨ ਸਿੰਘ ਸੰਤ ਨਗਰ,ਸਤਪਾਲ ਸਿੰਘ ਸਿਦਕੀ, ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਸੰਨੀ ਉਬਰਾਏ, ਵਿੱਕੀ ਸਿੰਘ ਖਾਲਸਾ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਪਲਵਿੰਦਰ ਸਿੰਘ ਬਾਬਾ,ਤਰਲੋਚਨ ਸਿੰਘ ਭਸੀਨ ਆਦੀ ਹਾਜਰ ਸਨ।