Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਡਿਊਟੀ ’ਤੇ ਜਾਂਦੀ ਨੂੰਹ ਨੂੰ ਬਣਾਇਆ ਸ਼ਿਕਾਰ

ਡਿਊਟੀ ’ਤੇ ਜਾਂਦੀ ਨੂੰਹ ਨੂੰ ਬਣਾਇਆ ਸ਼ਿਕਾਰ

ਫਰੀਦਕੋਟ, ਫਰੀਦਕੋਟ ਜਿਲ੍ਹੇ ਦੇ ਕੋਟਕਪੂਰਾ ਸ਼ਹਿਰ ’ਚ ਇੱਕ ਰੂਹ ਕੰਬਾਊ ਘਟਨਾ ਵਾਪਰੀ ਹੈ। ਜਿੱਥੇ ਇੱਕ ਸਹੁਰੇ ਵੱਲੋਂ ਆਪਣੀ ਵਿਧਵਾ ਨੂੰਹ ’ਤੇ ਤੇਜ਼ਾਬ ਸੁੱਟਿਆ ਹੈ। ਇਸ ਘਟਨਾ ’ਚ ਬੂਰੀ ਤਰ੍ਹਾਂ ਝੁਲਸੀ ਮਹਿਲਾ ਨੂੰ ਇਲਾਜ ਦੇ ਲਈ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ’ਚ ਦਾਖਿਲ ਕਰਵਾਇਆ ਗਿਆ ਹੈ ਅਤੇ ਪੂਰੇ ਮਾਮਲੇ ਦੀ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਜਾਂਚ ਸੁਰੂ ਕਰ ਦਿੱਤੀ ਹੈ।

ਮਿਲੀ ਜਾਣਕਾਰੀ ਮੁਤਾਬਿਕ ਕੋਟਕਪੂਰਾ ਦੇ ਦੁਆਰੇਆਣਾ ਰੋਡ ਦੀ ਰਹਿਣ ਵਾਲੀ ਵਿਧਵਾ ਮਹਿਲਾ ਕਾਫੀ ਦਿਨਾਂ ਤੋਂ ਆਪਣੇ ਪੇਕੇ ’ਚ ਰਹਿ ਰਹੀ ਸੀ ਅਤੇ ਕੋਟਕਪੂਰਾ ਦੇ ਇੱਕ ਨਿੱਜੀ ਸਕੂਲ ’ਚ ਬਤੌਰ ਸਫਾਈ ਕਰਮਚਾਰੀ ਵਜੋਂ ਕੰਮ ਕਰ ਰਹੀ ਹੈ। ਸ਼ਨੀਵਾਰ ਦੀ ਸਵੇਰ ਜਦੋ ਉਹ ਇੱਕ ਮਹਿਲਾ ਦੇ ਨਾਲ ਸਕੂਲ ’ਚ ਡਿਊਟੀ ਲਈ ਜਾ ਰਹੀ ਸੀ। ਜਿਵੇਂ ਹੀ ਉਹ ਸਕੂਲ ਦੇ ਨੇੜੇ ਪਹੁੰਚੀ ਤਾਂ ਉਸਦੇ ਸਹੁਰੇ ਧੀਰੂ ਨੇ ਉਸ ’ਤੇ ਤੇਜ਼ਾਬ ਸੁੱਟ ਦਿੱਤਾ। ਮਹਿਲਾ ਦੇ ਰੌਲਾ ਪਾਉਣ ਤੋਂ ਬਾਅਦ ਮੁਲਜ਼ਮ ਮੌਕੇ ਤੋਂ ਫਰਾਰ ਹੋ ਗਿਆ ਅਤੇ ਨੇੜੇ ਦੇ ਲੋਕਾਂ ਨੇ ਮਹਿਲਾ ਨੂੰ ਕੋਟਕਪੂਰਾ ਦੇ ਸਿਵਲ ਹਸਪਤਾਲ ’ਚ ਪਹੁੰਚਾਇਆ ਗਿਆ ਜਿੱਥੇ ਤੋਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ’ਚ ਰੈਫਰ ਕਰ ਦਿੱਤਾ ਗਿਆ ਹੈ।