Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਸੁਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਚ ਲਿਆ ਗਿਆ ਫੈਸਲਾ 

ਸੁਰਜੀਤ ਸਿੰਘ ਚੀਮਾ ਦੀ ਅਗਵਾਈ ਹੇਠ ਹੋਈ ਮੀਟਿੰਗ ਚ ਲਿਆ ਗਿਆ ਫੈਸਲਾ 

ਜਲੰਧਰ, ਸ੍ਰੀ ਅਕਾਲ ਤਖਤ ਸਾਹਿਬ ਜੀ ਦੀ ਫਸੀਲ ਤੋਂ ਪੰਜ ਸਿੰਘ ਸਾਹਿਬਾਨਾਂ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਭਰਤੀ ਲਈ ਬਣਾਈ, ਪੰਜ ਮੈਂਬਰੀ ਕਮੇਟੀ ਦੀ ਦੇਖ ਰੇਖ ਹੇਠ ਚੱਲ ਰਹੀ ,ਮੈਂਬਰਸ਼ਿਪ ਦੀ ਭਰਤੀ ਲਈ ਮੁਹਿੰਮ ਦੇ ਸੰਬੰਧ ਵਿੱਚ,ਸੁਰਜੀਤ ਸਿੰਘ ਚੀਮਾ (ਸਾਬਕਾ ਮੈਂਬਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ) ਦੀ ਪ੍ਰਧਾਨਗੀ ਹੇਠ ਇੱਕ ਵਿਸ਼ੇਸ਼ ਮੀਟਿੰਗ ਬਸਤੀ ਸ਼ੇਖ ਵਿਖੇ ਹੋਈ। ਜਿਸ ਵਿੱਚ ਅਕਾਲੀ ਦਲ ਦੇ ਸੀਨੀਅਰ ਆਗੂ ਕੁਲਵਿੰਦਰ ਸਿੰਘ ਚੀਮਾ ,ਅਮਰਜੀਤ ਸਿੰਘ ਕ੍ਰਿਸ਼ਨਪੁਰਾ, ਗੁਰਕਿਰਪਾਲ ਸਿੰਘ (ਪ੍ਰਧਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ) ਮਹਿੰਦਰਪਾਲ ਸਿੰਘ ਬਿਨਾਂਕਾ ਅਤੇ ਜਸਵਿੰਦਰ ਸਿੰਘ ਜੱਸਾ ਸ਼ਾਮਿਲ ਹੋਏ। ਸਿੱਖ ਤਾਲਮੇਲ ਕਮੇਟੀ ਦੇ ਤਜਿੰਦਰ ਸਿੰਘ ਪਰਦੇਸੀ ,ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਸਤਪਾਲ ਸਿੰਘ ਸਿਦਕੀ, ਪਰਮਜੀਤ ਸਿੰਘ ਪ੍ਰਧਾਨ ਬਾਬਾ ਬਚਿੱਤਰ ਸਿੰਘ ਗੁਰਦੁਆਰਾ ਬਸਤੀ ਮਿੱਠੂ, ਵਿੱਕੀ ਸਿੰਘ ਖਾਲਸਾ, ਬੰਟੀ ਰਠੋਰ, ਸੁਖਦੇਵ ਸਿੰਘ ਸੁੱਖਾ ,ਪਰਮਜੀਤ ਸਿੰਘ ਪੰਮਾ ਹਾਜ਼ਰ ਸਨ। ਮੀਟਿੰਗ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਹੁਕਮ ਨਾਲ ਪੰਜ ਮੈਂਬਰੀ ਕਮੇਟੀ ਦੀ ਦੇਖ ਰੇਖ ਤੋਂ ਹੋ ਰਹੀ ਭਰਤੀ ਵਿੱਚ ਸਿੱਖ ਤਾਲਮੇਲ ਕਮੇਟੀ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਭਰਤੀ ਵੱਡੇ ਪੱਧਰ ਤੇ ਕੀਤੀ ਜਾਵੇਗੀ। ਕਿਉਂਕਿ ਇਹ ਭਰਤੀ ਕਮੇਟੀ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬਣਾਈ ਗਈ ਹੈ।ਇਸ ਮੌਕੇ ਬੋਲਦਿਆਂ ਸੁਰਜੀਤ ਸਿੰਘ ਚੀਮਾ ਨੇ ਕਿਹਾ। ਕਿ ਸਿੱਖ ਤਾਲਮੇਲ ਕਮੇਟੀ ਵੱਲੋਂ ਭਰਤੀ ਮੁਹਿੰਮ ਵਿੱਚ ਹਿੱਸਾ ਲੈਣਾ ਬਹੁਤ ਸ਼ਲਾਗਾ ਯੋਗ ਫੈਸਲਾ ਦੱਸਿਆ।

ਇਹਨਾਂ ਦੀ ਸਰਗਰਮੀ ਨਾਲ ਜਿੱਥੇ ਅਕਾਲੀ ਦਲ ਨੂੰ ਵਿਸ਼ੇਸ਼ ਤਾਕਤ ਮਿਲੇਗੀ। ਕਿਉਂਕਿ ਸਿੱਖ ਤਾਲਮੇਲ ਕਮੇਟੀ ਜਲੰਧਰ ਵਿੱਚ ਸਭ ਤੋਂ ਸਿਰਮੌਰ ਜੱਥੇਬੰਦੀ ਹੈ ।ਜੋ ਸਿੱਖੀ ਕਾਰਜਾਂ ਲਈ ਹਮੇਸ਼ਾ ਯਤਨਸ਼ੀਲ ਰਹਿੰਦੀ ਹੈ। ਇਸ ਮੌਕੇ ਸਿੱਖ ਤਾਲਮੇਲ ਕਮੇਟੀ ਆਗੂ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ ਨੇ ਕਿਹਾ।

ਅਸੀਂ ਇਸ ਮੁਹਿੰਮ ਵਿੱਚ ਹਰ ਪੰਜਾਬੀ ਉਹ ਭਾਵੇਂ ਕਿਸੇ ਧਰਮ ਨਾਲ ਸੰਬੰਧ ਰੱਖਦਾ ਹੋਵੇ। ਉਸ ਨੂੰ ਸ਼੍ਰੋਮਣੀ ਅਕਾਲੀ ਦਲ ਨਾਲ ਜੋੜ ਕੇ ਮੈਂਬਰ ਬਣਾਇਆ ਜਾਵੇਗਾ। ਬਸ਼ਰਤੇ ਉਹ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਨੂੰ ਪਿਆਰ ਕਰਦਾ ਹੋਵੇ। ਇਸ ਮੌਕੇ ਤੇ ਅਕਾਲੀ ਲੀਡਰਾਂ ਵੱਲੋਂ ਪੰਜ ਹਜ਼ਾਰ ਰਸੀਦ ਬੁਕਾ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਨੂੰ ਦਿੱਤੀਆਂ ਅਤੇ ਜਲਦੀ ਤੋਂ ਜਲਦੀ ਇਹਨਾਂ ਨੂੰ ਭਰ ਕੇ ਵਾਪਿਸ ਸੁਰਜੀਤ ਸਿੰਘ ਚੀਮਾ ਜਮਾਂ ਕਰਾਉਣ ਲਈ ਕਿਹਾ ਗਿਆ।