Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਿੱਖ ਪ੍ਰੰਪਰਾਵਾਂ ਦਾ ਘਾਣ ਕਰਨ ਵਾਲੇ ਸਿਮਰਨ ਜੀਤ ਸਿੰਘ ਮਾਨ ਦੇ ਦੋਹਤਰੇ ਨੂੰ ਸ੍ਰੀ ਅਕਾਲ ਤਖ਼ਤ ਤੇ ਤਲਬ ਕੀਤਾ ਜਾਵੇ ਸਿੱਖ ਤਾਲਮੇਲ ਕਮੇਟੀ

ਸਿੱਖ ਪ੍ਰੰਪਰਾਵਾਂ ਦਾ ਘਾਣ ਕਰਨ ਵਾਲੇ ਸਿਮਰਨ ਜੀਤ ਸਿੰਘ ਮਾਨ ਦੇ ਦੋਹਤਰੇ ਨੂੰ ਸ੍ਰੀ ਅਕਾਲ ਤਖ਼ਤ ਤੇ ਤਲਬ ਕੀਤਾ ਜਾਵੇ ਸਿੱਖ ਤਾਲਮੇਲ ਕਮੇਟੀ

ਸਿੱਖ ਪ੍ਰੰਪਰਾਵਾਂ ਦਾ ਘਾਣ ਕਰਨ ਵਾਲੇ ਸਿਮਰਨ ਜੀਤ ਸਿੰਘ ਮਾਨ ਦੇ ਦੋਹਤਰੇ ਨੂੰ ਸ੍ਰੀ ਅਕਾਲ ਤਖ਼ਤ ਤੇ ਤਲਬ ਕੀਤਾ ਜਾਵੇ ਸਿੱਖ ਤਾਲਮੇਲ ਕਮੇਟੀ। ਗੋਬਿੰਦ ਸਿੰਘ ਸੰਧੂ ਕੌਮੀ ਆਗੂ ਸਿਮਰਨਜੀਤ ਮਾਨ ਦਾ ਦੋਹਤਾ ਹੈ ਇਹੋ ਹੀ ਇਸ ਦੀ ਪਹਿਚਾਣ ਹੈ ਪਿਛਲੇ ਦਿਨੀ ਇਸ ਦੇ ਵਿਆਹ ਸਮਾਗਮ ਵਿੱਚ ਬੁਹਤ ਕੁਝ ਸਿੱਖ ਪਰੰਪਰਾਵਾਂ ਦੇ ਉਲਟ ਹੋਇਆ ਖਾਸ ਤੌਰ ਤੇ ਵਿਆਹ ਵਿੱਚ ਲਾੜੇ ਤੇ ਚੋਰ ਕੀਤਾ ਗਿਆ ਜਦਕਿ ਚੋਰ ਸਾਹਿਬ ਸਿਰਫ ਜੁਗੋ ਜੁਗ ਅਟੱਲ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਹੀ ਝੁਲਾਇਆ ਜਾ ਸਕਦਾ ਹੈ

ਇਹੋ ਹੀ ਪੰਥਿਕ ਪਰਵਾਰ ਨੂੰ ਇਤਨਾ ਵੀ ਗਿਆਨ ਨਹੀਂ ਹੈ ਜਾ ਇਹ ਲੋਗ ਆਪਣੀ ਜਗੀਰਦਾਰਾਂ ਟੌਹਰ ਦੱਸਣਾ ਚਾਹੁੰਦੇ ਹਨ ਸਿੱਖ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਸੱਤਪਾਲ ਸਿੰਘ ਸਿਦਕੀ ਹਰਜੋਤ ਸਿੰਘ ਲੱਕੀ ਅਤੇ ਅਮਨਦੀਪ ਸਿੰਘ ਬੱਗਾ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਇਹੋ ਜਿਹੇ ਪਰਿਵਾਰ ਕੌਮ ਲਈ ਪ੍ਰੇਰਨਾ ਸਰੋਤ ਹੋਣੇ ਚਾਹੀਦੇ ਹਨ ਪਰ ਜਦੋਂ ਅਜਿਹੇ ਪਰਿਵਾਰ ਕੌਮ ਲਈ ਨਮੋਸ਼ੀ ਦਾ ਕਾਰਨ ਬਣਦੇ ਹਨ ਤਾਂ ਬੋਹਤ ਦੁੱਖ ਹੁੰਦਾ ਉਕਤ ਆਗੂਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਜਥੇਦਾਰ ਸਰਦਾਰ ਕੁਲਦੀਪ ਸਿੰਘ ਗੜਗੱਜ ਨੂੰ ਬੇਨਤੀ ਕੀਤੀ ਗੋਬਿੰਦ ਸਿੰਘ ਸੰਧੂ ਨੂੰ ਤੂਰੰਤ ਸ੍ਰੀ ਤਖ਼ਤ ਸਾਹਿਬ ਤੇ ਤਲਬ ਕਰਕੇ ਪੰਥਿਕ ਪ੍ਰੰਪਰਾਵਾਂ ਅਨੁਸਾਰ ਸਜਾ ਲਈ ਜਾਵੇ ਤਾਂ ਕਿ ਕੋਈ ਵੀ ਵਿਅਕਤੀ ਭਾਵੇਂ ਜਿੰਨਾ ਮਰਜ਼ੀ ਵੱਡਾ ਹੋਵੇ ਸਿੱਖੀ ਨੂੰ ਢਾਹ ਲਾਉਣ ਵਾਲੀ ਕੋਈ ਕਾਰਵਾਈ ਨਾ ਕਰ ਸਕੇ ਸਿਮਰਨ ਜੀਤ ਸਿੰਘ ਮਾਨ ਨੂੰ ਸੰਗਤਾ ਨੂੰ ਦੱਸਣਾ ਚਾਹੀਦਾ ਹੈ ਇਹੋ ਜਿਹੀਆਂ ਪੰਥ ਵਿਰੋਧੀ ਕਾਰਵਾਈਆਂ ਨਾਲ ਤੁਸੀਂ ਸਹਿਮਤ ਹੋ ਕਿ ਨਹੀਂ ਅਸੀ ਸਰਕਾਰ ਤੋਂ ਵੀ ਮੰਗ ਕਰਦੇ ਹਾਂ ਕਿ ਇਸ ਤੇ ਸਿੱਖ ਭਾਵਨਾਵਾਂ ਭੜਕਾਉਣ ਦਾ ਪਰਚਾ ਦਰਜ ਹੋਣਾ ਚਾਹੀਦਾ ਹੈ