Business Khas

Latest news
ਬੂਥ ਲੈਵਲ ਅਫ਼ਸਰ ਹੁਣ 3 ਅਗਸਤ ਤੱਕ ਘਰ-ਘਰ ਜਾ ਕੇ ਭਰਨਗੇ ਗਣਨਾ ਫਾਰਮ  ₹257.32 ਕਰੋੜ ਦੀ ਲਾਗਤ ਨਾਲ ਜਲੰਧਰ-ਹੁਸ਼ਿਆਰਪੁਰ ਰਾਸ਼ਟਰੀ ਰਾਜਮਾਰਗ ਦੇ ਵਿਕਾਸ ਲਈ ਰਸਤਾ ਸਾਫ਼ ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों
You are currently viewing ਐਸੋਸੀਏਸ਼ਨ ਵੱਲੋਂ ਬਾਜ਼ਾਰ ਬੰਦ ਰੱਖਿਆ ਗਿਆ

ਐਸੋਸੀਏਸ਼ਨ ਵੱਲੋਂ ਬਾਜ਼ਾਰ ਬੰਦ ਰੱਖਿਆ ਗਿਆ

ਜਲੰਧਰ, ਕਿਸਾਨੀ ਮੰਗਾਂ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ, ਜੋ ਪੰਜਾਬ ਬੰਦ ਦਾ ਸੱਦਾ ਦਿੱਤਾ ਗਿਆ ਸੀ। ਉਸ ਨੂੰ ਜਲੰਧਰ ਸ਼ਹਿਰ ਵਿੱਚ ਭਰਪੂਰ ਸਮਰਥਨ ਮਿਲਿਆ ਹੈ। ਜਲੰਧਰ ਟੂ ਵੀਲਰਸ ਡੀਲਰਜ ਐਸੋਸੀਏਸ਼ਨ ਵੱਲੋਂ ਸਮੁੱਚੇ ਮੈਂਬਰਾਂ ਨੇ ਪੂਰੀ ਤਰ੍ਹਾਂ ਆਪਣੀਆਂ ਦੁਕਾਨਾਂ ਬੰਦ ਰੱਖੀਆਂ। ਸਮੁੱਚਾ ਪੁਲੀ ਅਲੀ ਮੁਹੱਲਾ ਸੁਨਸਾਨ ਨਜ਼ਰ ਆ ਰਿਹਾ ਸੀ ।ਇਸ ਸਬੰਧ ਵਿੱਚ ਐਸੋਸੀਏਸ਼ਨ ਦੇ ਪ੍ਰਧਾਨ ਤਜਿੰਦਰ ਸਿੰਘ ਪਰਦੇਸੀ, ਹਰਪ੍ਰੀਤ ਸਿੰਘ ਨੀਟੂ, ਸੁਰੇਸ਼ ਕੁਮਾਰ, ਬੋਬੀ ਬਹਿਲ , ਡੈਮੀ ਬਤਰਾ ਨੇ ਕਿਹਾ। ਕਿ ਕਿਸਾਨ ਭਰਾਵਾਂ ਨੇ ਜਦੋਂ ਜਦੋਂ ਵੀ ਆਪਣੇ ਹੱਕੀ ਮੰਗਾਂ ਲਈ ਕੋਈ ਵੀ ਬੰਦ ਦੀ ਕਾਲ ਦਿੱਤੀ ਹੈ ਤਾਂ ਆਟੋ ਡੀਲਰ ਐਸੋਸੀਏਸ਼ਨ ਦੇ ਸਾਰੇ ਮੈਂਬਰਾਂ ਉਹਨਾਂ ਦੇ ਹੱਕ ਵਿੱਚ ਡੱਟ ਕੇ ਖੜੇ ਹੋਏ ਹਨ ,ਅਤੇ ਅੱਗੋਂ ਵੀ ਪੂਰੀ ਤਰਾਂ ਸਾਥ ਦਿੰਦੇ ਰਹਿਣਗੇ ।

ਅਸੀਂ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਾਂ। ਉਹ ਜਲਦੀ ਤੋਂ ਜਲਦੀ ਕਿਸਾਨਾਂ ਦੀਆਂ ਹੱਕੀ ਮੰਗਾਂ ਨੂੰ ਮੰਨੇ, ਤਾਂ ਜੋ ਉਹਨਾਂ ਨੂੰ ਇਨਸਾਫ ਮਿਲ ਸਕੇ । ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਮਨਦੀਪ ਸਿੰਘ ਟਿੰਕੂ, ਹਰਪ੍ਰੀਤ ਸਿੰਘ ਸੋਨੂ, ਸਤੀਸ਼ ਕੁਮਾਰ ਕਾਲੜਾ, ਰੋਹਿਤ ਕਾਲੜਾ, ਆਤਮ ਪ੍ਰਕਾਸ਼, ਹਰਨੇਕ ਸਿੰਘ ਨੇਕ, ਹੰਸਰਾਜ ਅਤੇ ਮੋਨੂ ਬਹਿਲ ਆਦਿ ਹਾਜ਼ਰ ਸਨ ।