Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਦੇ ਤਲਾਕ ਦੀ ਖਬਰ ਤੇਜ਼ੀ ਨਾਲ

ਭਾਰਤੀ ਕ੍ਰਿਕਟ ਟੀਮ ਦੇ ਸਟਾਰ ਸਪਿਨਰ ਯੁਜਵੇਂਦਰ ਚਾਹਲ ਦੇ ਤਲਾਕ ਦੀ ਖਬਰ ਤੇਜ਼ੀ ਨਾਲ ਹੈ। ਮੀਡੀਆ ਰਿਪੋਰਟਾਂ ਮੁਤਾਬਕ ਚਾਹਲ ਅਤੇ ਪਤਨੀ ਧਨਸ਼੍ਰੀ ਵਰਮਾ ਦਾ ਜਲਦੀ ਹੀ ਤਲਾਕ ਹੋ ਸਕਦਾ ਹੈ। ਦੋਵਾਂ ਨੇ ਇਕ ਦੂਜੇ ਨੂੰ ਇੰਸਟਾਗ੍ਰਾਮ ‘ਤੇ ਅਨਫਾਲੋ ਕਰ ਦਿੱਤਾ ਹੈ। ਇਸ ਤੋਂ ਇਲਾਵਾ ਇੰਸਟਾਗ੍ਰਾਮ ‘ਤੇ ਪਤਨੀ ਧਨਸ਼੍ਰੀ ਨਾਲ ਤਸਵੀਰਾਂ ਨੂੰ ਵੀ ਚਾਹਲ ਨੇ ਡਿਲੀਟ ਕਰ ਦਿੱਤਾ ਹੈ। ਹੁਣ ਤਲਾਕ ਦੀਆਂ ਖਬਰਾਂ ਵਿਚਕਾਰ ਚਾਹਲ ਨੇ ਇਕ ਰਹੱਸਮਈ ਪੋਸਟ ਸ਼ੇਅਰ ਕੀਤੀ ਹੈ, ਜੋ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।ਚਾਹਲ ਨੇ ਇੰਸਟਾਗ੍ਰਾਮ ‘ਤੇ ਇਕ ਸਟੋਰੀ ਸ਼ੇਅਰ ਕੀਤੀ ਸੀ, ਜਿਸ ‘ਚ ਸਖਤ ਮਿਹਨਤ ਦੀ ਗੱਲ ਕੀਤੀ ਗਈ ਸੀ। ਚਾਹਲ ਨੇ ਲਿਖਿਆ, ਮਿਹਨਤ ਲੋਕਾਂ ਦੇ ਚਰਿੱਤਰ ਨੂੰ ਉਜਾਗਰ ਕਰਦੀ ਹੈ। ਤੁਸੀਂ ਆਪਣੇ ਸਫਰ ਨੂੰ ਜਾਣਦੇ ਹੋ।

ਤੁਸੀਂ ਆਪਣੇ ਦਰਦ ਨੂੰ ਜਾਣਦੇ ਹੋ। ਤੁਸੀਂ ਜਾਣਦੇ ਹੋ ਕਿ ਤੁਸੀਂ ਇੱਥੇ ਪਹੁੰਚਣ ਲਈ ਕੀ ਕੀਤਾ ਹੈ। ਦੁਨੀਆ ਜਾਣਦੀ ਹੈ। ਤੁਸੀਂ ਆਪਣੇ ਮਾਤਾ-ਪਿਤਾ ਦਾ ਮਾਣ ਕਰਨ ਲਈ ਬਹੁਤ ਕੁਰਬਾਨੀਆਂ ਕੀਤੀਆਂ ਹਨ। ਹਮੇਸ਼ਾ ਇੱਕ ਮਾਣਮੱਤੇ ਪੁੱਤਰ ਵਾਂਗ ਖੜੇ ਰਹੋ। ਇੰਸਟਾਗ੍ਰਾਮ ‘ਤੇ ਇਕ-ਦੂਜੇ ਨੂੰ ਅਨਫਾਲੋ ਕਰਨ ਤੋਂ ਬਾਅਦ ਚਾਹਲ ਅਤੇ ਧਨਸ਼੍ਰੀ ਵਰਮਾ ਦੇ ਤਲਾਕ ਦੀਆਂ ਖਬਰਾਂ ਨੇ ਕਾਫੀ ਸੁਰਖੀਆਂ ਬਟੋਰੀਆਂ। ਇਸ ਤੋਂ ਬਾਅਦ ‘ਟਾਈਮਜ਼ ਆਫ ਇੰਡੀਆ’ ਨਾਲ ਗੱਲਬਾਤ ਕਰਦੇ ਹੋਏ ਦੋਹਾਂ ਦੇ ਕਰੀਬੀ ਸੂਤਰ ਨੇ ਕਿਹਾ ਕਿ ਉਨ੍ਹਾਂ ਦਾ ਤਲਾਕ ਤੈਅ ਹੈ, ਬੱਸ ਇਸ ਨੂੰ ਅਧਿਕਾਰਤ ਕਰਨ ‘ਚ ਦੇਰੀ ਹੋ ਰਹੀ ਹੈ।