Business Khas

Latest news
ਆਖ਼ਰੀ ਉਮੀਦ ਐਨਜੀਓ ਨੇ ਲਗਾਇਆ ਸਿਰਫ਼ 111 ਰੂਪਏ ਵਿੱਚ 4 ਦਿਨ ਸਮਰ ਕੈਂਪ  ਬੀ.ਐਲ.ਓਜ਼ ਦੀ ਹਾਜ਼ਰੀ ਤੇ ਮੈਪਿੰਗ ਦੇ ਚੱਲ ਰਹੇ ਕਾਰਜ ਦਾ ਲਿਆ ਜਾਇਜ਼ਾ ਵਿਸ਼ਵ ਸਾਈਕਲ ਦਿਵਸ ਮੌਕੇ ਕੱਢੀ ਸਾਈਕਲ ਰੈਲੀ ਬੰਦੀ ਸਿੰਘਾਂ ਦੀ ਰਿਹਾਈ ਲਈ ਸ੍ਰੀ ਆਕਾਲ ਤਖਤ ਸਾਹਿਬ ਤੋਂ ਹਜੂਰ ਸਾਹਿਬ ਤੱਕ ਪੈਦਲ ਯਾਤਰਾ BJP ਪ੍ਰਧਾਨ ਨਿਤਿਨ ਨਬੀਨ ਦੀ 'ਕਾਕਰੋਚਾਂ' ਨੂੰ ਚੇਤਾਵਨੀ, 'ਲੋਕਤੰਤਰ ਨੂੰ ਨੁਕਸਾਨ ਨਹੀਂ ਪਹੁੰਚਾਉਣ ਦੇਵਾਂਗੇ...' ਆਸ਼ਿਕ ਨੇ ਪ੍ਰੇਮਿਕਾ ਦੀ ਧੀ ਨੂੰ ਕਤਲ ਕਰਕੇ ਅਟੈਚੀ 'ਚ ਪਾ ਕੇ ਜੰਗਲਾਂ 'ਚ ਸੁੱਟਿਆ ਘਰੇਲੂ ਗੈਸ ਸਿਲੰਡਰ 29 ਰੁਪਏ ਕੀਤਾ ਮਹਿੰਗਾ ਝੂਠੇ ਪਰਚੇ ਦਰਜ ਕਰਕੇ ਕਾਂਗਰਸੀ ਵਰਕਰਾਂ ਨੂੰ ਦਬਾ ਨਹੀ ਸਕਦੀ ਪੰਜਾਬ ਸਰਕਾਰ : ਰਜਿੰਦਰ ਬੇਰੀ, ਸੁਰਿੰਦਰ ਕੌਰ  ਆਈ.ਟੀ.ਆਈ. ਲੋਹੀਆਂ ਖਾਸ ਵਿਖੇ ਗੈਸਟ ਫੈਕਲਟੀ ਇੰਸਟਰਕਟਰਾਂ ਦੀ ਠੇਕੇ ਦੇ ਆਧਾਰ ‘ਤੇ ਨਿਯੁਕਤੀ ਲਈ ਅਰਜ਼ੀਆਂ ਦੀ ਮੰਗ ਗਰਮੀ ‘ਚ ਹੋਣ ਵਾਲੇ ਸਿਰ ਦਰਦ ਤੋਂ ਮਿਲੇਗਾ ਛੁਟਕਾਰਾ
You are currently viewing ਬੀ.ਐਲ.ਓਜ਼ ਦੀ ਹਾਜ਼ਰੀ ਤੇ ਮੈਪਿੰਗ ਦੇ ਚੱਲ ਰਹੇ ਕਾਰਜ ਦਾ ਲਿਆ ਜਾਇਜ਼ਾ

ਬੀ.ਐਲ.ਓਜ਼ ਦੀ ਹਾਜ਼ਰੀ ਤੇ ਮੈਪਿੰਗ ਦੇ ਚੱਲ ਰਹੇ ਕਾਰਜ ਦਾ ਲਿਆ ਜਾਇਜ਼ਾ

ਜਲੰਧਰ, 7 ਜੂਨ : ਪ੍ਰੀ-ਐਸ.ਆਈ.ਆਰ. ਮੁਹਿੰਮ ਤਹਿਤ ਮੌਜੂਦਾ ਵੋਟਰਾਂ ਦੀ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਯਕੀਨੀ ਬਣਾਉਣ ਲਈ ਪ੍ਰਸ਼ਾਸਨ ਵੱਲੋਂ ਅੱਜ ਜ਼ਿਲ੍ਹੇ ਭਰ ਦੇ ਸਾਰੇ 1926 ਪੋਲਿੰਗ ਬੂਥਾਂ ’ਤੇ ਵਿਸ਼ੇਸ਼ ਕੈਂਪ ਲਗਾਏ ਗਏ। ਇਨ੍ਹਾਂ ਕੈਂਪਾਂ ਦੌਰਾਨ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਨੇ ਆਪੋ-ਆਪਣੇ ਬੂਥਾਂ ’ਤੇ ਮੌਜੂਦ ਰਹਿ ਕੇ ਵੋਟਰਾਂ ਨੂੰ ਮੈਪਿੰਗ ਪ੍ਰਕਿਰਿਆ ਸਬੰਧੀ ਲੋੜੀਂਦੀ ਜਾਣਕਾਰੀ ਅਤੇ ਸਹਾਇਤਾ ਪ੍ਰਦਾਨ ਕੀਤੀ।ਇਸ ਦੌਰਾਨ ਜੁਆਇੰਟ ਸੀ.ਈ.ਓ. ਨਵਨੀਤ ਕੌਰ ਬੱਲ ਨੇ ਵਿਧਾਨ ਸਭਾ ਹਲਕਾ 34-ਜਲੰਧਰ ਪੱਛਮੀ, 35-ਜਲੰਧਰ ਕੇਂਦਰੀ ਅਤੇ 37-ਜਲੰਧਰ ਛਾਉਣੀ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕਰਕੇ ਬੀ.ਐਲ.ਓਜ਼ ਦੀ ਹਾਜ਼ਰੀ ਅਤੇ ਮੈਪਿੰਗ ਦੇ ਕੰਮ ਦਾ ਜਾਇਜ਼ਾ ਲਿਆ।

ਉਨ੍ਹਾਂ ਮੈਪਿੰਗ ਦੀ ਘੱਟ ਪ੍ਰਤੀਸ਼ਤਤਾ ਵਾਲੇ ਬੀ.ਐਲ.ਓਜ਼ ਨੂੰ ਮੈਪਿੰਗ ਵਧਾਉਣ ਦੀ ਹਦਾਇਤ ਵੀ ਕੀਤੀ। ਜੁਆਇੰਟ ਸੀ.ਈ.ਓ. ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਸਪੈਸ਼ਲ ਇਨਟੈਂਸਿਵ ਰਵੀਜ਼ਨ ਨੂੰ ਮੁੱਖ ਰੱਖਦਿਆਂ, ਜਿਨ੍ਹਾਂ ਵੋਟਰਾਂ ਦਾ ਸਾਲ 2003 ਦਾ ਵੇਰਵਾ ਪ੍ਰਾਪਤ ਨਹੀਂ ਹੋਇਆ, ਨੂੰ ਮੁੱਖ ਚੋਣ ਦਫ਼ਤਰ, ਪੰਜਾਬ ਵੱਲੋਂ ਮੈਪਿੰਗ ਦੀ ਸਹੂਲਤ ਦੇਣ ਲਈ ਅੱਜ ਪੰਜਾਬ ਭਰ ਵਿੱਚ ਬੂਥ ਪੱਧਰ ’ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ ਤਾਂ ਜੋ ਕੋਈ ਵੀ ਯੋਗ ਵੋਟਰ ਮੈਪਿੰਗ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਐਸ.ਆਈ.ਆਰ. ਦਾ ਉਦੇਸ਼ ਤੁਰੱਟੀ ਰਹਿਤ ਤੇ ਪਾਰਦਰਸ਼ੀ ਵੋਟਰ ਸੂਚੀ ਤਿਆਰ ਕਰਨਾ ਹੈ।

ਉਨ੍ਹਾਂ ਪੰਜਾਬ ਵਿੱਚ ਐਸ.ਆਈ.ਆਰ. ਸਬੰਧੀ ਸ਼ਡਿਊਲ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ 25 ਜੂਨ ਤੋਂ 24 ਜੁਲਾਈ 2026 ਤੱਕ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓ.) ਵੱਲੋਂ ਘਰ-ਘਰ ਜਾ ਕੇ ਵੋਟਰਾਂ ਪਾਸੋਂ ਫਾਰਮ ਭਰਵਾਏ ਜਾਣਗੇ। ਡ੍ਰਾਫਟ ਵੋਟਰ ਸੂਚੀ ਦੀ ਪ੍ਰਕਾਸ਼ਨਾ 3 ਅਗਸਤ 2026 ਨੂੰ ਹੋਵੇਗੀ ਅਤੇ ਦਾਅਵੇ ਤੇ ਇਤਰਾਜ਼ 3 ਅਗਸਤ ਤੋਂ 2 ਸਤੰਬਰ 2026 ਤੱਕ ਪ੍ਰਾਪਤ ਕੀਤੇ ਜਾਣਗੇ। ਉਨ੍ਹਾਂ ਅੱਗੇ ਦੱਸਿਆ ਕਿ ਨੋਟਿਸ ਪੜਾਅ/ਦਾਅਵਿਆਂ ਤੇ ਇਤਰਾਜ਼ਾਂ ਦਾ ਨਿਪਟਾਰਾ 3 ਅਗਸਤ ਤੋਂ 28 ਸਤੰਬਰ 2026 ਤੱਕ ਕੀਤਾ ਜਾਵੇਗਾ। ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 1 ਅਕਤੂਬਰ 2026 ਨੂੰ ਹੋਵੇਗੀ।ਉਨ੍ਹਾਂ ਵੋਟਰਾਂ ਨੂੰ ਐਸ.ਆਈ.ਆਰ. ਪ੍ਰਕਿਰਿਆ ਦੌਰਾਨ ਸਰਗਰਮ ਭਾਗੀਦਾਰੀ ਨਿਭਾਉਂਦਿਆਂ ਆਪਣੇ ਵੇਰਵਿਆਂ ਦੀ ਪੁਸ਼ਟੀ ਕਰਵਾਉਣ ਦੀa ਅਪੀਲ ਵੀ ਕੀਤੀ।