Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਸੰਗਤਾਂ ਲਈ ਖੋਲਿਆ ਜਾਵੇ : ਸਿੱਖ ਤਾਲਮੇਲ ਕਮੇਟੀ 

ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ ਤੁਰੰਤ ਸੰਗਤਾਂ ਲਈ ਖੋਲਿਆ ਜਾਵੇ : ਸਿੱਖ ਤਾਲਮੇਲ ਕਮੇਟੀ 

ਜਲੰਧਰ, ਹਰ ਸਿੱਖ ਹਰ ਰੋਜ਼ ਗੁਰੂ ਸਾਹਿਬ ਅੱਗੇ ਅਰਦਾਸ ਕਰਦੇ ਸਨ। ਕਿ ਜਿਨਾਂ ਗੁਰੂ ਧਾਮਾਂ ਨੂੰ ਖਾਲਸਾ ਪੰਥ ਤੋਂ ਵਿਛੋੜਿਆ ਗਿਆ ਹੈ। ਉਹਨਾਂ ਦੇ ਦਰਸ਼ਨ ਦੀਦਾਰੇ ਖਾਲਸਾ ਪੰਥ ਨੂੰ ਬਖਸ਼ੋ। ਇਹਨਾਂ ਅਰਦਾਸਾਂ ਨੂੰ ਬੂਰ ਪਿਆ, ਅਤੇ ਦੋਨਾਂ ਸਰਕਾਰਾਂ ਦੀ ਸਹਿਮਤੀ ਨਾਲ ਸ੍ਰੀ ਕਰਤਾਰਪੁਰ ਸਾਹਿਬ ਦਾ ਲਾਂਘਾ (ਜਿੱਥੇ ਗੁਰੂ ਨਾਨਕ ਸਾਹਿਬ ਨੇ ਆਪਣੀ ਹਯਾਤੀ ਦੇ ਅੰਤਿਮ 17 ਸਾਲ ਬਿਤਾਏ ਸਨ ) ਖੋਲਿਆ ਗਿਆ ਸੀ । ਪਰ ਦੋਨਾਂ ਸਰਕਾਰਾਂ ਦੇ ਟਕਰਾਅ ਤੋਂ ਬਾਅਦ ਇਹ ਲਾਂਘਾ ਬੰਦ ਕਰ ਦਿੱਤਾ ਗਿਆ ਸੀ, ਨੂੰ ਤੁਰੰਤ ਗੁਰੂ ਨਾਨਕ ਨਾਮ ਲੇਵਾ ਸੰਗਤਾਂ ਲਈ ਖੋਲਿਆ ਜਾਵੇ। ਸਿੱਖ ਸੰਗਤਾਂ ਸਿਰਫ ਆਪਣੇ ਗੁਰੂ ਧਾਮਾਂ ਨਾਲ ਅੰਤਾਂ ਦਾ ਮੋਹ ਕਰਦੇ ਹਨ। ਉਹ ਆਪਣੇ ਅਤੇ ਗੁਰੂ ਵਿੱਚ ਕਿਸੇ ਵਿਰੋਧੀ ਨੂੰ ਬਰਦਾਸ਼ਤ ਨਹੀਂ ਕਰ ਸਕਦੇ। ਹੁਣ ਜਦੋਂ ਹਾਲਾਤ ਆਮ ਵਰਗੇ ਹੋ ਗਏ ਹਨ ,ਤਾਂ ਲਾਂਘੇ ਨੂੰ ਤੁਰੰਤ ਸੰਗਤਾਂ ਦੇ ਖੁੱਲੇ ਦਰਸ਼ਨ ਦੀਦਾਰਿਆਂ ਲਈ ਖੋਲਿਆ ਜਾਵੇ।

ਅਸੀਂ ਸਿੱਖ ਸੰਸਥਾਵਾਂ ਸ਼੍ਰੋਮਣੀ ਕਮੇਟੀ ,ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਬੇਨਤੀ ਕਰਦੇ ਹਾਂ। ਉਹ ਤੁਰੰਤ ਲਾਂਘਾ ਖੁਲਾਉਣ ਲਈ ਆਪਣੀ ਆਵਾਜ਼ ਬੁਲੰਦ ਕਰਨ।ਇਸ ਮੌਕੇ ਹੋਰਨਾਂ ਤੋਂ ਇਲਾਵਾ , ਜੇ ਐਸ ਬੱਗਾ,ਸਤਪਾਲ ਸਿੰਘ ਸਿਦਕੀ,ਹਰਜੋਤ ਸਿੰਘ ਲੱਕੀ,ਗੁਰਵਿੰਦਰ ਸਿੰਘ ਸਿੱਧੂ , ਕਮਲਜੋਤ ਸਿੰਘ,ਅਮਨਦੀਪ ਸਿੰਘ ਬੱਗਾ, ਹਰਪਾਲ ਸਿੰਘ (ਪਾਲੀ ਚੱਡਾ) ,ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਰਵਿੰਦਰ ਸਿੰਘ ਬਬਲੂ, ਪ੍ਰਭਜੋਤ ਸਿੰਘ, ਲਖਬੀਰ ਸਿੰਘ ਲੱਕੀ, ਹਰਪ੍ਰੀਤ ਸਿੰਘ ਸੋਨੂ , ਤਜਿੰਦਰ ਸਿੰਘ ਰੋਬੀ, ਜਸਪ੍ਰੀਤ ਸਿੰਘ ਰਿੰਕੂ,ਤਰਲੋਚਨ ਸਿੰਘ ਭਸੀਨ ਆਦੀ ਹਾਜਰ ਸਨ।