Business Khas

Latest news
रमन जैन ने सुशील कुमार रिंकू व सरदार अमरजीत सिंह अमरी का किया सम्मान राष्ट्रीय महिला आयोग की चेयरपर्सन विजया रहाटकर 18 अगस्त को करेंगे जालंधर का दौरा ਮੀਰੀ-ਪੀਰੀ ਖਾਲਸਾ ਮਾਰਚ ਤੋਂ ਵਾਪਸੀ ਮੌਕੇ 11 ਸਾਲਾ ਬੱਚੀ ਦੀ ਨਿਕਲੀ ਲਾਟਰੀ ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮੁੜ ਫੜੀ ਰਫ਼ਤਾਰ ਇੱਕ ਪਰਿਵਾਰ ‘ਚ ਘੱਟੋ-ਘੱਟ ਤਿੰਨ ਬੱਚੇ : ਜਥੇਦਾਰ ਗੜਗੱਜ  ਸਮ੍ਰਿਤੀ ਈਰਾਨੀ ਅਤੇ ਅਨੁਰਾਗ ਠਾਕੁਰ ਦੀ ਵਾਪਸੀ! ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ
You are currently viewing ਸਹੀਦੀ ਜਾਗਰਤੀ ਯਾਤਰਾ 14 ਨਵੰਬਰ ਨੂੰ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਦਿੱਲੀ ਲਈ ਰਵਾਨਾ ਹੋਵੇਗੀ

ਸਹੀਦੀ ਜਾਗਰਤੀ ਯਾਤਰਾ 14 ਨਵੰਬਰ ਨੂੰ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਦਿੱਲੀ ਲਈ ਰਵਾਨਾ ਹੋਵੇਗੀ

ਸਹੀਦੀ ਜਾਗਰਤੀ ਯਾਤਰਾ 14 ਨਵੰਬਰ ਨੂੰ ਸ਼ਹੀਦੀ ਅਸਥਾਨ ਗੁਰਦੁਆਰਾ ਸੀਸਗੰਜ ਦਿੱਲੀ ਲਈ ਰਵਾਨਾ ਹੋਵੇਗੀ ,ਧੰਨ ਧੰਨ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਭਾਈ ਮਤੀ ਦਾਸ ਜੀ ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਦਿਹਾੜਾ 25 ਨਵੰਬਰ ਨੂੰ ਸਾਰੇ ਸੰਸਾਰ ਵਿੱਚ ਵੱਡੇ ਪੱਧਰ ਤੇ ਮਨਾਇਆ ਜਾ ਰਿਹਾ ਹੈ ਵੱਖ ਵੱਖ ਜਥੇਬੰਦੀਆਂ ਤੇ ਸੋਸਾਇਟੀਆਂ ਵੱਲੋਂ ਆਪਣੇ ਪੱਧਰ ਤੇ ਸਮਾਗਮ ਕਰਵਾਏ ਜਾ ਰਹੇ ਹਨ। ਵੱਖ-ਵੱਖ ਸ਼ਹਿਰਾਂ ਤੋਂ ਨਗਰ ਕੀਰਤਨ ਵੀ ਨਿਕਲ ਰਹੇ ਹਨ। ਸਿੱਖ ਤਾਲਮੇਲ ਕਮੇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਵੱਲੋਂ ਸਾਂਝੇ ਤੌਰ ਤੇ ਸ਼ਹੀਦੀ ਜਾਗਰਤੀ ਯਾਤਰਾ 14 ਨਵੰਬਰ ਦਿਨ ਸ਼ੁਕਰਵਾਰ ਸ਼ਾਮ 7 ਵਜੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗੁਰਦੇਵ ਨਗਰ ਨਵੀਂ ਦਾਣਾ ਮੰਡੀ ਤੋਂ ਰਵਾਨਾ ਹੋਏਗੀ। ਇਹ ਯਾਤਰਾ ਲਈ ਲਗਜ਼ਰੀ ਬੱਸਾਂ ਤੇ ਇੰਤਜਾਮ ਕੀਤਾ ਗਿਆ ਹੈ ਇਹ ਯਾਤਰਾ15, ਨਵੰਬਰ ਨੂੰ ਰਾਤ 8 ਵਜੇ ਦਿੱਲੀ ਵਿੱਚ ਸਾਰੇ ਗੁਰੂਧਾਮਾਂ ਦੀ ਯਾਤਰਾ ਕਰਵਾ ਕੇ ਵਾਪਸੀ ਲਈ ਚਾਲੇ ਪਵੇਗੀ ਇਹ ਜਾਣਕਾਰੀ ਦਿੰਦੇ ਹੋਏ ਰਜਿੰਦਰ ਸਿੰਘ ਮਿਗਲਾਨੀ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਸਤਪਾਲ ਸਿੰਘ ਸਿਦਕੀ ਪਰਮਪ੍ਰੀਤ ਸਿੰਘ ਵਿੱਟੀ ਗੁਰਵਿੰਦਰ ਸਿੰਘ ਨਾਗੀਨੇ ਦੱਸਿਆ ਕਿ ਯਾਤਰਾ ਕੱਢਣ ਦਾ ਮੁੱਖ ਮਕਸਦ ਸਿੱਖ ਪਰਿਵਾਰਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਵਾਲੇ ਸਥਾਨ ਜਿੱਥੇ ਗੁਰੂ ਸਾਹਿਬ ਨੇ ਹਿੰਦ ਦੀ ਚਾਦਰ ਬਣ ਕੇ ਹਿੰਦੂ ਧਰਮ ਦੀ ਰੱਖਿਆ ਕੀਤੀ ਸੀ ਦੇ ਦਰਸ਼ਨ ਕਰਵਣਾਉਣਾ ਹੈ ਉਹਨਾਂ ਦੱਸਿਆ ਕਿ ਸਾਡੀ ਆਉਣ ਵਾਲੀ ਪੀੜੀ ਨੂੰ ਸਿੱਖ ਇਤਿਹਾਸ ਗੁਰੂ ਸਾਹਿਬ ਜੀ ਲਸਾਨੀ ਕੁਰਬਾਨੀ ਭਾਈ ਮਤੀਦਾਸ ਭਾਈ ਸਤੀ ਦਾਸ ਭਾਈ ਦਿਆਲਾ ਜੀ ਦੀ ਤੇ ਭਾਈ ਲੱਖੀ ਸ਼ਾਹ ਵਣਜਾਰਾ ਦੀਆਂ ਲਸਾਨੀ ਕੁਰਬਾਨੀਆਂ ਦੇ ਰੂਬਰੂ ਕਰਨਾ ਹੈ।

ਭਾਈ ਲੱਖੀ ਸ਼ਾਹ ਵਣਜਾਰਾ ਦਾ ਘਰ ਜਿੱਥੇ ਗੁਰੂ ਸਾਹਿਬ ਦੇ ਧੜ੍ਹ ਦਾ ਸਸਕਾਰ ਕੀਤਾ ਗਿਆ ਸੀ ਜਿੱਥੇ ਗੁਰਦੁਆਰਾ ਰਕਾਬ ਗੰਜ ਸੁਸ਼ੋਭਿਤ ਹੈ ਦੇ ਵੀ ਸੰਗਤਾਂ ਨੂੰ ਵੀ ਦਰਸ਼ਨ ਕਰਵਾਏ ਜਾਣਗੇ ਸਮੂਚੇ ਸਿੱਖ ਇਤਿਹਾਸ ਦੇ ਸੰਗਤਾ ਨੂੰ ਰੁਬਰੂ ਕੀਤਾ ਜਾਵੇਗਾ ਜਿਹੜੀਆਂ ਸੰਗਤਾਂ ਇਸ ਯਾਤਰਾ ਵਿੱਚ ਸ਼ਾਮਿਲ ਹੋਣੀਆਂ ਚਾਹੁੰਦੀਆਂ ਹਨ ਉਹ ਸਿੱਖ ਤਾਲਮੇਲ ਕਮੇਟੀ ਦਫਤਰ ਨਾਲ ਸੰਪਰਕ ਕਰ ਸਕਦੇ ਹਨ ਜਾਂ ਗੁਰਦੁਆਰਾ ਸ੍ਰੀ ਸਿੰਘ ਸਾਹਿਬ ਗੁਰਦੇਵ ਨਗਰ ਦਾਣਾ ਮੰਡੀ ਨਾਲ ਸੰਪਰਕ ਕਰ ਸਕਦੇ ਹਨ। ਸਿਰਫ ਸੀਟਾਂ ਬੁੱਕ ਕਰਵਾਉਣ ਵਾਲੇ ਹੀ ਯਾਤਰਾ ਜਾ ਤੇ ਜਾ ਸਕਦੇ ਹਨ ਕਿਉਂਕਿ ਯਾਤਰਾ ਬਹੁਤ ਲੰਬੀ ਹੈ ਬੱਸਾਂ ਵਿਚ ਸੀਮਤ ਸੀਟਾਂ ਹੁੰਦੀਆਂਤ ਹਨ ਤੇ ਬੈਠ ਕੇ ਹੀ ਜਾਇਆ ਜਾ ਸਕਦਾ ਹੈ। ਇਸ ਮੌਕੇ ਤੇ ਪ੍ਰਭਜੋਤ ਸਿੰਘ ਖਾਲਸਾ ਸੁਖਜੀਤ ਸਿੰਘ ਰਣਜੀਤ ਸਿੰਘ ਰਾਜ ਨਗਰ ਹਰਮਨਜੋਤ ਸਿੰਘ ਬੱਠਲਾ ਪ੍ਰੀਤਮ ਸਿੰਘ ਬੰਟੀ ਰਾਠੌਰ ਪਾਰਸ ਸਿੰਘ ਪਰਦੀਪ ਸਿੰਘ ਲੱਕੀ ਧੀਮਾਨ ਹਾਜਰ ਸਨ