Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਨੇ ਸ਼ੁਰੂ ਕੀਤੀ ਚੈਕਿੰਗ ਮੁਹਿੰਮ

ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੀ ਟੀਮ ਨੇ ਸ਼ੁਰੂ ਕੀਤੀ ਚੈਕਿੰਗ ਮੁਹਿੰਮ

ਜਲੰਧਰ, (ਸੰਜੇ ਸ਼ਰਮਾ)-   ਚਾਈਨਾ ਡੋਰ ‘ਤੇ ਪੂਰਨ ਪਾਬੰਦੀ ਲਗਾਉਣ ਲਈ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਵਲੋਂ ਅੱਜ ਦੁਕਾਨਾਂ ‘ਤੇ ਛਾਪੇਮਾਰੀ ਕੀਤੀ ਗਈ।

     ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਖੇਤਰੀ ਦਫ਼ਤਰ ਜਲੰਧਰ ਦੇ ਐਕਸੀਅਨ ਸੰਦੀਪ ਸਿੰਘ ਨੇ ਦੱਸਿਆ ਕਿ ਪਾਬੰਦੀਸ਼ੁਦਾ ਡੋਰ ਦੀ ਜਾਂਚ ਕਰਨ ਲਈ ਖੇਤਰੀ ਦਫ਼ਤਰ ਵਲੋਂ ਚੈਕਿੰਗ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ, ਤਾਂ ਜੋ ਇਸ ਡੋਰ ਦੀ ਵਰਤੋਂ ਨੂੰ ਠੱਲ੍ਹ ਪਾਈ ਜਾ ਸਕੇ।

   ਉਨ੍ਹਾਂ ਦੱਸਿਆ ਕਿ ਸਰਕਾਰ ਵਲੋਂ ਚਾਈਨਾ ਡੋਰ ‘ਤੇ ਪਾਬੰਦੀ ਲਗਾਈ ਗਈ ਹੈ। ਇਸ ਪਾਬੰਦੀ ਦੇ ਬਾਵਜੂਦ ਇਸ ਡੋਰ ਨੂੰ ਵੇਚਣ ਵਾਲਿਆਂ ਖ਼ਿਲਾਫ਼ 10 ਹਜ਼ਾਰ ਰੁਪਏ ਤੋਂ ਲੈ ਕੇ 15 ਲੱਖ ਰੁਪਏ ਤੱਕ ਦਾ ਜੁਰਮਾਨਾ ਲਗਾਇਆ ਜਾ ਸਕਦਾ ਹੈ। ਇਸ ਤੋਂ ਇਲਾਵਾ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਵਲੋਂ ਚਾਈਨਾ ਡੋਰ ਵੇਚਣ ਵਾਲੇ ਵਿਅਕਤੀਆਂ ਬਾਰੇ ਸੂਚਨਾ ਦੇਣ ਵਾਲੇ ਵਿਅਕਤੀ ਨੂੰ 25 ਹਜ਼ਾਰ ਰੁਪਏ ਦਾ ਇਨਾਮ ਦੇਣ ਦੀ ਘੋਸ਼ਣਾ ਵੀ ਕੀਤੀ ਗਈ ਹੈ।

   ਉਨ੍ਹਾਂ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਵਿਆਕਤੀ ਜਾਂ ਦੁਕਾਨਦਾਰ ਚਾਈਨਾ ਡੋਰ/ਸਿੰਥੈਟਿਕ ਮਟੀਰੀਅਲ ਤੋਂ ਬਣੀ ਡੋਰ ਵੇਚਦਾ ਹੈ ਤਾਂ ਬੋਰਡ ਦੇ ਖੇਤਰੀ ਦਫਤਰ-1, ਜਲੰਧਰ ਦੇ ਮੋਬਾਇਲ ਨੰਬਰ 98789-42033 ਜਾਂ ਬੋਰਡ ਦੇ ਟੋਲ ਫਰੀ ਨੰਬਰ 18001802810 ਉਤੇ ਸੂਚਨਾ ਦੇਕੇ ਬੋਰਡ ਵਲੋਂ ਘੋਸ਼ਿਤ ਇਨਾਮੀ ਰਾਸ਼ੀ ਪ੍ਰਾਪਤ ਕੀਤੀ ਜਾ ਸਕਦੀ ਹੈ।