Business Khas

Latest news
ਬਰਨਾਲਾ ਵਿਖੇ ਪੁਲਿਸ ਵਲੋ ਸਫਾਈ ਸੇਵਕਾਂ ਉਪਰ ਲਾਠੀਚਾਰਜ ਕਰਨਾ ਮੰਦਭਾਗਾ: ਰਾਜਿੰਦਰ ਬੇਰੀ ਭਾਜਪਾ ਸਰਕਾਰ ਲੋਕਤੰਤਰ ਦੀ ਆਵਾਜ਼ ਨੂੰ ਦਬਾਉਣ ’ਤੇ ਉਤਾਰੂ : ਡਾ. ਨਵਜੋਤ ਸਿੰਘ ਦਾਹੀਆ ਸਾਫ ਜਲੰਧਰ, ਸੁੰਦਰ ਜਲੰਧਰ’ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ ब्लॉक स्तरीय बैंकर्स समिति की बैठकें शुरू इंटरनेट की दुनिया में किसी पर मत करें भरोसा ਕੇਂਦਰੀ ਸਰਕਾਰ ਦੀਆਂ ਗ਼ਲਤ ਨੀਤੀਆਂ ਤੇ ਪੰਜਾਬ ਸਰਕਾਰ ਦੀ ਸਹਿਮਤੀ ਕਰਕੇ ਆਟੋ ਸੇਲ ਪਰਚੇਸ ਦਾ ਕਾਰੋਬਾਰ ਨੀਟ ਪੇਪਰ ਲੀਕ ਵਿਵਾਦ ਤੇ ਪ੍ਰਦਰਸ਼ਨਾਂ 'ਤੇ PM ਮੋਦੀ ਦਾ ਵੱਡਾ ਬਿਆਨ ਦਿੱਲੀ ਵਿਦਿਆਰਥੀ ਪ੍ਰਦਰਸ਼ਨ ਦੇ ਹੱਕ 'ਚ ਡਟੇ ਦਿਲਜੀਤ ਦੁਸਾਂਝ ਗੜ੍ਹਾ ਦਾ ਕਬੀਰ ਪਾਰਕ ਬਣਿਆ ਬਦਹਾਲੀ ਦਾ ਸ਼ਿਕਾਰ, ਮੁਹੱਲਾ ਵਾਸੀਆਂ ਨੇ ਸੁਧਾਰ ਦੀ ਕੀਤੀ ਮੰਗ डीजीपी अनुराग धनखड़, एक साल पहले संभाला था पद, मचा हड़कंप

ਦਾਖਲੇ ਵਧਾਉਣ ਦਾ ਸਮਾਂ ਸਿੱਖਿਆ ਕ੍ਰਾਂਤੀ ਦੇ ਨਾਂ ਤੇ ਕੀਤਾ ਬਰਬਾਦ… ਚਾਹਲ, ਸਸਕੌਰ

ਜਲੰਧਰ , ਅਧਿਆਪਕ ਮੰਗਾਂ ਵੱਲ ਬਿਲਕੁਲ ਵੀ ਧਿਆਨ ਨਾ ਦੇਣ ਕਾਰਨ ਸਾਂਝਾ ਅਧਿਆਪਕ ਮੋਰਚਾ ਪੰਜਾਬ ਵਲੋਂ 25 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਵਿੱਚ ਝੰਡਾ ਮਾਰਚ ਕੀਤਾ ਜਾ ਰਿਹਾ ਇਸ ਝੰਡਾ ਮਾਰਚ ਦੀਆਂ ਤਿਆਰੀਆਂ ਸਬੰਧੀ ਅੱਜ ਗੌਰਮਿੰਟ ਟੀਚਰਜ ਯੂਨੀਅਨ ਪੰਜਾਬ ਦੀ ਇਕ ਆਨਲਾਈਨ ਮੀਟਿੰਗ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਚਾਹਲ ਦੀ ਪ੍ਰਧਾਨਗੀ ਹੇਠ ਹੋਈ ਇਸ ਮੀਟਿੰਗ ਵਿੱਚ ਝੰਡਾ ਮਾਰਚ ਨੂੰ ਸਫਲ ਬਣਾਉਣ ਲਈ ਅਤੇ ਆਪਣੀ ਗੱਲ ਸਿੱਖਿਆ ਮੰਤਰੀ ਦੇ ਹਲਕੇ ਦੇ ਲੋਕਾਂ ਤੱਕ ਪਹੁੰਚਾਉਣ ਲਈ ਯੋਜਨਾ ਬਣਾਈ ਗਈ! ਗੌਰਮਿੰਟ ਟੀਚਰ ਯੂਨੀਅਨ ਪੰਜਾਬ ਦੇ ਆਗੂਆਂ ਦੀਆਂ ਡਿਊਟੀਆਂ ਲਗਾਈਆਂ ਗਈਆਂ! ਇਸ ਸਬੰਧੀ ਜੀ ਟੀ ਯੂ ਪੰਜਾਬ ਦੇ ਆਗੂਆਂ ਜਨਰਲ ਸਕੱਤਰ ਗੁਰਬਿੰਦਰ ਸਿੰਘ ਸਸਕੌਰ, ਵਿੱਤ ਸਕੱਤਰ ਅਮਨਦੀਪ ਸ਼ਰਮਾ, ਪ੍ਰੈਸ ਸਕੱਤਰ ਕਰਨੈਲ ਫਿਲੌਰ ਨੇ ਦੱਸਿਆ ਕਿ ਵਿਭਾਗ ਵੱਲੋਂ ਸਕੂਲਾਂ ਵਿੱਚ ਇਨਰੋਲਮੈਂਟ ਵਧਾਉਣ ਲਈ ਅਧਿਆਪਕਾਂ ਤੇ ਦਬਾਅ ਪਾਇਆ ਜਾ ਰਿਹਾ ਹੈ ਜੋ ਕਿ ਸਰਾਸਰ ਗਲਤ ਹੈ ਜਦੋ ਇਨਰੋਲਮੈੱਟ ਦਾ ਸਮਾਂ ਸੀ ਉਦੋਂ ਸਰਕਾਰ ਨੇ ਸਿੱਖਿਆ ਕ੍ਰਾਂਤੀ ਦੀ ਝੂਠੀ ਵਾਹ ਵਾਹ ਲਈ ਸਮੁੱਚਾ ਅਧਿਆਪਕ ਵਰਗ ਤੇ ਸਿੱਖਿਆ ਤੰਤਰ ਉਲਝਾਂ ਕਿ ਰੱਖਿਆ ਹੁਣ ਜਦੋਂ ਬੱਚੇ ਨਵੇਂ ਦਾਖਲੇ ਲੈ ਚੁੱਕੇ ਹਨ ਤਾਂ ਬੇਲੋੜਾ ਦਬਾਅ ਪਾਇਆ ਜਾ ਰਿਹਾ ਹੈ। ਜੋ ਕਿ ਕਿਸੇ ਵੀ ਕੀਮਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਜਥੇਬੰਦੀ ਨੇ ਸਿੱਖਿਆ ਕ੍ਰਾਂਤੀ ਪ੍ਰੋਗਰਾਮਾਂ ਵਿੱਚ ਸਰਕਾਰ ਵੱਲੋਂ ਐਲਾਨੀ ਰਾਸ਼ੀ ਤਰੁੰਤ ਜਾਰੀ ਕਰਨ ਦੀ ਮੰਗ ਕੀਤੀ।     ਕੇਂਦਰੀ ਟਰੇਡ ਯੂਨੀਅਨਾਂ ਅਤੇ ਮੁਲਾਜ਼ਮ ਫੈਡਰੇਸ਼ਨਾਂ ਵੱਲੋਂ 9 ਜੁਲਾਈ 2025 ਨੂੰ ਕੀਤੀ ਜਾ ਰਹੀ ਦੇਸ਼ ਵਿਆਪੀ ਹੜਤਾਲ ਦੀਆਂ ਤਿਆਰੀਆਂ ਸਬੰਧੀ ਜਿਲ੍ਹਾ ਅਤੇ ਬਲਾਕ ਪੱਧਰ ਤੇ 20 ਮਈ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨਾਂ ਵਿੱਚ ਸ਼ਮੂਲੀਅਤ ਕਰਨ ਦਾ ਫੈਸਲਾ ਕੀਤਾ ਗਿਆ। ਇਸ ਸਮੇਂ ਫਿਰੋਜ਼ਪੁਰ ਤੋਂ ਬਲਵਿੰਦਰ ਸਿੰਘ ਭੁੱਟੋ,ਜਗਸੀਰ ਸਿੰਘ, ਫਾਜ਼ਿਲਕਾ ਤੋਂ ਪਰਮਜੀਤ ਸਿੰਘ ਸ਼ੋਰੋਵਾਲ ਅਮਨਦੀਪ ਸਿੰਘ, ਹੁਸ਼ਿਆਰਪੁਰ ਤੋਂ ਅਮਨਦੀਪ ਸ਼ਰਮਾ ਜਲੰਧਰ ਤੋਂ ਕਰਨੈਲ ਸਿੰਘ,ਫਿਲੌਰ ਤੇ ਤੀਰਥ ਸਿੰਘ ਬਾਸੀ, ਨਵਾਂ ਸ਼ਹਿਰ ਤੋਂ ਕੁਲਦੀਪ ਸਿੰਘ ਦੌੜਕਾ ਤੇ ਪਰਸ਼ੋਤਮ ਲਾਲ, ਪਟਿਆਲਾ ਤੋਂ ਹਿੰਮਤ ਸਿੰਘ ਸੰਗਰੂਰ ਤੋਂ ਦੇਵੀ ਦਿਆਲ, ਗੁਰਦਾਸਪੁਰ ਤੋਂ ਕੁਲਦੀਪ ਸਿੰਘ ਪੁਰੋਵਾਲ ਅਤੇ ਦਿਲਦਾਰ ਭੰਡਾਲ, ਮੋਗਾ ਤੋਂ ਜੱਜਪਾਲ ਸਿੰਘ ਬਾਜੇ ਕੇ, ਮੁਹਾਲੀ ਤੋਂ ਰਵਿੰਦਰ ਸਿੰਘ ਪੱਪੀ ਤੇ ਮਨਪ੍ਰੀਤ ਸਿੰਘ,ਪਠਾਨਕੋਟ ਤੋਂ ਸੁਭਾਸ਼ ਚੰਦਰ, ਬਠਿੰਡਾ ਤੋਂ ਬਲਦੇਵ ਸਿੰਘ ਮਲੇਰਕੋਟਲਾ ਤੋਂ ਨੂਰ ਮੁਹੰਮਦ ਅੰਮ੍ਰਿਤਸਰ ਸੋ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੁੱਚਾ ਸਿੰਘ ਟਰਪਈ, ਮੁਕਤਸਰ ਸਾਹਿਬ ਤੋਂ ਮਨੋਹਰ ਲਾਲ ਮਾਨਸਾ ਤੋਂ ਗੁਰਦਾਸ ਸਿੰਘ ਸਿੱਧੂ,ਬਰਨਾਲਾ ਤੋਂ ਤਜਿੰਦਰ ਤੇਜੀ ਹਾਜ਼ਰ ਸਨ