Business Khas

Latest news
ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ‘ਚ ਟੇਕਿਆ ਮੱਥਾ ਮਨੀਸ਼ ਗਰਗ ਅਤੇ ਸੀਮਾ ਖੰਨਾ ਦੀ ਭੂਮਿਕਾ 'ਤੇ ਉਠੇ ਸਵਾਲ ਦੋ ਧੜਿਆਂ ਵਿਚਾਲੇ ਅਚਾਨਕ ਹੋਈ ਤਕਰਾਰ ਇੰਨੀ ਜ਼ਿਆਦਾ ਵਧ ਗਈ ਹਸਪਤਾਲ ਦੇ ਬਾਹਰ ਔਰਤ ਨੇ ਦਿੱਤਾ ਬੱਚੇ ਨੂੰ ਜਨਮ, ਮਾਂ ਤੇ ਨਵਜੰਮੇ ਦੀ ਹਾਲਤ ਸਥਿਰ ਧਨੌਲਾ ਥਾਣੇ ‘ਚ ਨੌਜਵਾਨ ਨੇ ਨਿਗਲਿਆ ਜ਼ਹਿਰੀਲਾ ਪਦਾਰਥ रैली स्थल पर हवन-यज्ञ, अरदास और हनुमान चालीसा के साथ कार्यों का शुभारंभ जालंधर में यूथ विंग को मजबूत करने की जिम्मेदारी, जिला जॉइंट सेक्रेटरी की भूमिका में आएंगे नजर पंजाब स्टेट फूड कमीशन के सदस्य ने राष्ट्रीय खाद्य सुरक्षा अधिनियम के अंतर्गत चल रही योजनाओं का निरीक... ਅੰਮ੍ਰਿਤਸਰ ਦੇ ਪ੍ਰਸਿੱਧ ਦੱਖਣ ਕੈਫੇ ਦੇ ਵੜਾ ਪਾਵ 'ਚ ਨਿਕਲਿਆ ਕੀੜਾ
You are currently viewing ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਪ੍ਰਾਈਵੇਟ ਪਾਸਪੋਰਟ ਏਜੰਟ ਨੂੰ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ, ਜਲੰਧਰ ਸਥਿਤ ਇੱਕ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਪਾਸਪੋਰਟ ਦਫ਼ਤਰ, ਜਲੰਧਰ ਦੇ ਅਧਿਕਾਰੀਆਂ ਨਾਲ ਆਪਣੀ ਕਥਿਤ ਜਾਣ-ਪਛਾਣ ਰਾਹੀਂ ਸ਼ਿਕਾਇਤਕਰਤਾ ਦਾ ਪਾਸਪੋਰਟ ਜਲਦੀ ਜਾਰੀ ਕਰਵਾਉਣ ਬਦਲੇ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦੀਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਕੰਡੋਲਾ ਖੁਰਦ, ਤਹਿਸੀਲ ਫਿਲੌਰ, ਜ਼ਿਲ੍ਹਾ ਜਲੰਧਰ ਦੇ ਇੱਕ ਵਸਨੀਕ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਪਾਸਪੋਰਟ ਲਈ ਅਰਜ਼ੀ ਦਿੱਤੀ ਸੀ। ਇਸ ਤੋਂ ਬਾਅਦ, ਉਸਦੀ ਪੁਲਿਸ ਵੈਰੀਫਿਕੇਸ਼ਨ ਮੁਕੰਮਲ ਹੋ ਗਈ ਸੀ। ਜਦੋਂ ਉਹ ਅਸਲ ਦਸਤਾਵੇਜ਼ਾਂ ਨਾਲ ਪਾਸਪੋਰਟ ਦਫ਼ਤਰ ਜਲੰਧਰ ਪਹੁੰਚੀ, ਤਾਂ ਸਬੰਧਤ ਕਰਮਚਾਰੀ ਨੇ ਦੱਸਿਆ ਕਿ ਪਾਸਪੋਰਟ ਸਬੰਧੀ ਉਸਦੀ ਪੁਲਿਸ ਵੈਰੀਫਿਕੇਸ਼ਨ ਅਜੇ ਮੁਕੰਮਲ ਨਹੀਂ ਹੋਈ। ਜਦੋਂ ਉਹ ਪਾਸਪੋਰਟ ਦਫ਼ਤਰ ਤੋਂ ਬਾਹਰ ਆਈ, ਤਾਂ ਦੋ ਪ੍ਰਾਈਵੇਟ ਪਾਸਪੋਰਟ ਏਜੰਟਾਂ, ਐਨ.ਪੀ. ਸਿੰਘ ਅਤੇ ਹਰਦੀਪ ਕੌਰ ਨੇ ਪਾਸਪੋਰਟ ਦਫ਼ਤਰ ਨੇੜੇ ਸਥਿਤ ਇੱਕ ਬੂਥ ਦੇ ਬਾਹਰ ਉਸ ਨਾਲ ਸੰਪਰਕ ਕੀਤਾ। ਉਨ੍ਹਾਂ ਨੇ ਪਾਸਪੋਰਟ ਅਧਿਕਾਰੀ ਰਾਹੀਂ ਪੁਲਿਸ ਵੈਰੀਫਿਕੇਸ਼ਨ ਤੋਂ ਬਿਨਾਂ ਜਲਦੀ ਪਾਸਪੋਰਟ ਜਾਰੀ ਕਰਵਾਉਣ ਬਦਲੇ 35,000 ਰੁਪਏ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਹੋਈ ਗੱਲਬਾਤ ਨੂੰ ਰਿਕਾਰਡ ਕਰ ਲਿਆ।ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦੀ ਸੀ, ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ, ਵਿਜੀਲੈਂਸ ਟੀਮ ਨੇ ਜਾਲ ਵਿਛਾਇਆ ਅਤੇ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਪ੍ਰਾਈਵੇਟ ਪਾਸਪੋਰਟ ਏਜੰਟ ਹਰਦੀਪ ਕੌਰ ਨੂੰ ਸ਼ਿਕਾਇਤਕਰਤਾ ਤੋਂ 20,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਦੂਜੇ ਮੁਲਜ਼ਮ ਨਰਿੰਦਰ ਪਾਲ ਸਿੰਘ ਉਰਫ਼ ਐਨ.ਪੀ. ਦੀ ਗ੍ਰਿਫ਼ਤਾਰੀ ਅਜੇ ਬਾਕੀ ਹੈ। ਇਸ ਤੋਂ ਇਲਾਵਾ, ਅਗਲੇਰੀ ਜਾਂਚ ਦੌਰਾਨ ਪਾਸਪੋਰਟ ਦਫ਼ਤਰ ਦੇ ਅਧਿਕਾਰੀਆਂ ਦੀ ਭੂਮਿਕਾ ਦੀ ਵੀ ਜਾਂਚ ਕੀਤੀ ਜਾਵੇਗੀ।