Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮੌਸਮ ਦਾ ਮਿਜ਼ਾਜ ਅੱਜ ਫਿਰ ਬਦਲ ਰਿਹਾ

ਮੌਸਮ ਦਾ ਮਿਜ਼ਾਜ ਅੱਜ ਫਿਰ ਬਦਲ ਰਿਹਾ

ਮੌਸਮ ਦਾ ਮਿਜ਼ਾਜ ਅੱਜ ਫਿਰ ਬਦਲ ਰਿਹਾ ਹੈ। ਪੰਜਾਬ ਦੇ ਮੌਸਮ ਬਾਰੇ ਤਾਜ਼ਾ ਅਪਡੇਟ ਸਾਹਮਣੇ ਆਈ ਹੈ। ਸੂਬੇ ਵਿਚ ਇਕ ਵਾਰ ਫਿਰ ਮੌਸਮ ਵਿਗੜ ਸਕਦਾ ਹੈ। ਅੱਜ ਸੋਮਵਾਰ ਸਵੇਰੇ 8:30 ਵਜੇ ਤੱਕ ਪਿਛਲੇ 24 ਘੰਟਿਆਂ ਦੌਰਾਨ ਅੰਮ੍ਰਿਤਸਰ ਵਿਚ 3.7 ਮਿਲੀਮੀਟਰ, ਲੁਧਿਆਣਾ 6.4 ਮਿਲੀਮੀਟਰ ਤੇ ਪਟਿਆਲਾ ਵਿੱਚ 9.2 ਮਿਲੀਮੀਟਰ ਮੀਂਹ ਪਿਆ।

ਅੱਜ ਸਵੇਰ ਤੋਂ ਹੀ ਕਈ ਜ਼ਿਲ੍ਹਿਆਂ ਵਿਚ ਮੀਂਹ ਪੈ ਰਿਹਾ ਹੈ। ਇਸ ਦੌਰਾਨ ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਤਰਨਤਾਰਨ, ਜਲੰਧਰ, ਕਪੂਰਥਲਾ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਬਾਰਿਸ਼ ਹੋਣ ਦੀ ਸੰਭਾਵਨਾ ਹੈ।

ਇਸੇ ਤਰ੍ਹਾਂ, 8, 9 ਅਤੇ 10 ਤਰੀਕ ਨੂੰ ਸੂਬੇ ਦੇ ਕੁਝ ਜ਼ਿਲ੍ਹਿਆਂ ਵਿਚ ਮੀਂਹ ਪੈਣ ਦੀ ਸੰਭਾਵਨਾ ਹੈ।ਇਸ ਦੇ ਨਾਲ ਹੀ, ਲੋਕਾਂ ਨੂੰ ਬਿਨਾਂ ਕਿਸੇ ਜ਼ਰੂਰੀ ਕੰਮ ਦੇ ਬਾਹਰ ਨਾ ਜਾਣ ਅਤੇ ਬਾਰਿਸ਼ ਦੌਰਾਨ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਗਈ ਹੈ।

ਇਸੇ ਤਰ੍ਹਾਂ ਬਠਿੰਡਾ ਵਿੱਚ 20.2 ਮਿਲੀਮੀਟਰ, ਫਰੀਦਕੋਟ ਵਿੱਚ 21 ਮਿਲੀਮੀਟਰ, ਗੁਰਦਾਸਪੁਰ ਵਿੱਚ 3.8 ਮਿਲੀਮੀਟਰ, ਫਿਰੋਜ਼ਪੁਰ ਵਿੱਚ 8 ਮਿਲੀਮੀਟਰ ਜਦੋਂ ਕਿ ਰੂਪਨਗਰ ਵਿੱਚ 0.5 ਮਿਲੀਮੀਟਰ ਮੀਂਹ ਪਿਆ। ਰਾਜ ਵਿੱਚ ਜ਼ਿਆਦਾਤਰ ਥਾਵਾਂ ਉਤੇ ਵੱਧ ਤੋਂ ਵੱਧ ਤਾਪਮਾਨ 29 ਡਿਗਰੀ ਸੈਲਸੀਅਸ ਅਤੇ 32 ਡਿਗਰੀ ਵਿਚਕਾਰ ਰਿਹਾ। ਪੰਜਾਬ ਦਹਾਕਿਆਂ ਵਿਚ ਆਪਣੀ ਸਭ ਤੋਂ ਭਿਆਨਕ ਹੜ੍ਹ ਆਫ਼ਤਾਂ ਵਿੱਚੋਂ ਇੱਕ ਦਾ ਸਾਹਮਣਾ ਕਰ ਰਿਹਾ ਹੈ, ਜਿਸ ਵਿੱਚ 48 ਲੋਕਾਂ ਦੀ ਮੌਤ ਹੋ ਗਈ ਹੈ ਜਦੋਂ ਕਿ 1.76 ਲੱਖ ਹੈਕਟੇਅਰ ਰਕਬੇ ਵਿੱਚ ਫਸਲਾਂ ਨੂੰ ਨੁਕਸਾਨ ਪਹੁੰਚਿਆ ਹੈ।

ਦੱਸ ਦਈਏ ਕਿ ਇਸ ਸਾਲ ਮਾਨਸੂਨ ਸੀਜ਼ਨ ਦੌਰਾਨ ਦੇਸ਼ ਭਰ ਵਿਚ ਭਾਰੀ ਬਾਰਿਸ਼ ਹੋਈ ਹੈ। ਭਾਰੀ ਬਾਰਿਸ਼ ਕਾਰਨ ਡੈਮ, ਨਦੀਆਂ ਅਤੇ ਝੀਲਾਂ ਭਰ ਗਈਆਂ ਹਨ। ਪੰਜਾਬ ਅਤੇ ਜੰਮੂ-ਕਸ਼ਮੀਰ ਵਿੱਚ ਹੜ੍ਹਾਂ ਕਾਰਨ ਹਾਹਾਕਾਰ ਮਚੀ ਹੋਈ ਹੈ। ਇਸ ਦੌਰਾਨ ਭਾਰਤ ਮੌਸਮ ਵਿਭਾਗ (IMD) ਨੇ ਅਗਲੇ ਕੁਝ ਦਿਨਾਂ ਲਈ ਭਾਰੀ ਬਾਰਿਸ਼ ਦੀ ਚਿਤਾਵਨੀ ਜਾਰੀ ਕੀਤੀ ਹੈ।