Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮਾਡਲ ਟਾਊਲ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਅਕਸਰ ਜਾਮ

ਮਾਡਲ ਟਾਊਲ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਅਕਸਰ ਜਾਮ

ਜਲੰਧਰ, (ਸੰਜੇ ਸ਼ਰਮਾ)-ਮਾਡਲ ਟਾਊਨ ਨੇੜੇ ਨਿਕੂ ਪਾਰਕ ਦੇ ਕੋਲ ਗੁਰਦੁਆਰਾ ਸਾਹਿਬ ਦੇ ਬਾਹਰ ਗੱਡੀਆਂ ਖੜ੍ਹੀਆਂ ਹੋਣ ਕਾਰਨ ਅਕਸਰ ਹੀ ਸੜਕ ਤੋਂ ਗੁਜਰ ਰਹੇ ਵਾਹਨ ਚਾਲਕਾਂ ਨੂੰ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਸਮੱਸਿਆ ਨੂੰ ਅਕਸਰ ਦੀ ਸ਼ਾਮ ਦੇ ਸਮੇਂ ਜਾਂ ਦੁਪਹਿਰ ਦੇ ਸਮੇਂ ਦੇਖਿਆ ਜਾ ਸਕਦਾ ਹੈ। ਲਗਾਤਾਰ ਪ੍ਰਸ਼ਾਸਨ ਟ੍ਰੈਫਿਕ ਸਮੱਸਿਆ ਨੂੰ ਲੈ ਕੇ ਆਏ ਦਿਨ ਸ਼ਹਿਰ ਦੇ ਕੋਨੇ-ਕੋਨੇ ’ਚ ਤਹਿ ਬਜਾਰੀ ਜਾਂ ਰੇਹੜੀ ਵਾਲਿਆਂ ਨੂੰ ਕਾਫੀ ਪ੍ਰੇਸ਼ਾਨ ਕਰਦੇ ਹਨ ਪਰ ਸ਼ਾਇਦ ਸ਼ਹਿਰ ਦੇ ਕੁਝ ਏਰੀਆ ਨੂੰ ਟ੍ਰੈਫਿਕ ਨਹੀਂ ਦਿਖ ਰਹੇ ਹਨ।

ਇਸ ਤਰ੍ਹਾਂ ਦੀਆਂ ਸਮੱਸਿਆ ਨੂੰ ਲੈ ਕੇ ਆਮ ਲੋਕਾਂ ਦੇ ਸਮੇਂ ਕਾਫੀ ਖਰਾਬ ਹੁੰਦੇ ਹਨ। ਮਿਲੀ ਜਾਣਕਾਰੀ ਮੁਤਾਬਕ ਕਾਰਾਂ ਖੜ੍ਹੀਆਂ ਹੋਣ ਕਾਰਨ ਲੰਬੀਆਂ ਲਾਈਨਾਂ ਵਾਹਨਾਂ ਦੇ ਦੇਖਿਆ ਜਾ ਸਕਦਾ ਹੈ।  ਇਥੋਂ ਲੰਘਦੇ ਸਮੇਂ ਪੈਦਲ ਜਾ ਰਹੇ ਲੋਕਾਂ ਨੂੰ ਜਗ੍ਹਾ ਤੱਕ ਜਾਣ ਲਈ ਨਹੀਂ ਮਿਲਦਾ ਹੈ ਜਿਸ ਕਾਰਨ ਲੋਕ ਅਕਸਰ ਹੀ ਵਾਹਨ ਚਾਲਕਾਂ ਦੇ ਗੱਡੀਆਂ ਅੱਗੇ ਜਾਂਦੇ ਹਨ। ਇਸ ਸਮੱਸਿਆ ਦਾ ਹੱਲ ਪ੍ਰਸ਼ਾਸਨ ਨੂੰ ਕਰਨਾ ਚਾਹੀਦਾ ਹੈ।

ਜਦੋਂ ਇਸ ਸਮੱਸਿਆ ਸਬੰਧੀ ਗੁਰਦੁਆਰਾ ਸਾਹਿਬ ਦੇ ਪ੍ਰਬੰਧ ਕਮੇਟੀ ਦੇ ਮੈਂਬਰਾਂ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਗੁਰਦੁਆਰਾ ਵੱਲੋਂ ਪਾਰਕਿੰਗ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸੰਗਤਾਂ ਨੂੰ ਬੇਨਤੀ ਕਰਦੇ ਹਾਂ ਕਿ ਗੁਰਦੁਆਰਾ ਸਾਹਿਬ ਦੇ ਪਾਰਕਿੰਗ ਅੰਦਰ ਹੀ ਗੱਡੀਆਂ ਪਾਰਕ ਕਰਨ।