ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿੱਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਬੁੱਧਵਾਰ ਸਵੇਰੇ ਇੱਕ ਨਵਾਂ ਮੁਕਾਬਲਾ ਹੋਇਆ, ਜਿਸ ਵਿੱਚ ਲਸ਼ਕਰ-ਏ-ਤੋਇਬਾ (Lashkar e Taiba) ਦਾ ਚੋਟੀ ਦਾ ਕਮਾਂਡਰ ਲਤੀਫ ਭੱਟ ਮਾਰਿਆ ਗਿਆ ਹੈ।
ਇਸਤੋਂ ਪਹਿਲਾਂ ਭੱਟ ਨੂੰ ਸੁਰੱਖਿਆ ਫੋਰਸਾਂ ਨੇ ਘੇਰ ਗਿਆ ਸੀ। ਗੋਲੀਬਾਰੀ ਸਵੇਰ ਤੋਂ ਸ਼ੁਰੂ ਹੋ ਗਈ ਸੀ, ਸੁਰੱਖਿਆ ਬਲਾਂ ਨੇ ਕੁਲਗਾਮ ਦੇ ਕਈ ਪਿੰਡਾਂ ਵਿੱਚ ਆਪਣੀਆਂ ਕਾਰਵਾਈਆਂ ਤੇਜ਼ ਕਰ ਦਿੱਤੀਆਂ। ਪੁਲਿਸ ਨੇ ਇੱਕ ਸੋਸ਼ਲ ਮੀਡੀਆ ਪੋਸਟ ਰਾਹੀਂ ਕੁਲਗਾਮ ਵਿੱਚ ਮੁਕਾਬਲਾ ਸ਼ੁਰੂ ਹੋਣ ਦੀ ਪੁਸ਼ਟੀ ਕੀਤੀ ਸੀ। ਇਸ ਤੋਂ ਪਹਿਲਾਂ, ਸੋਮਵਾਰ ਨੂੰ ਕੁਲਗਾਮ ਵਿੱਚ ਇੱਕ ਮੁਕਾਬਲੇ ਵਿੱਚ ਲਤੀਫ ਦਾ ਸਾਥੀ ਉਮਰ ਨਿਸਾਰ ਡਾਰ ਮਾਰਿਆ ਗਿਆ ਸੀ।
ਦੱਸ ਦਈਏ ਕਿ ਕੁਲਗਾਮ ਦੇ ਅਸ਼ਮੁਜੀ ਦੇ ਖਰੇਵਾਨ ਚਾਦਰ ਇਲਾਕੇ ਦਾ ਰਹਿਣ ਵਾਲਾ 22 ਸਾਲਾ ਲਤੀਫ਼ ਕਈ ਅੱਤਵਾਦੀ ਗਤੀਵਿਧੀਆਂ ਦੇ ਸਬੰਧ ਵਿੱਚ ਲੋੜੀਂਦਾ ਸੀ। ਜੰਮੂ-ਕਸ਼ਮੀਰ ਪੁਲਿਸ ਨੇ ਉਸਦੀ ਗ੍ਰਿਫ਼ਤਾਰੀ ਲਈ ਜਾਣਕਾਰੀ ਦੇਣ ਵਾਲੇ ਲਈ ₹15 ਲੱਖ ਦੇ ਨਕਦ ਇਨਾਮ ਦਾ ਐਲਾਨ ਕੀਤਾ ਸੀ। ਪੁਲਿਸ ਦੇ ਅਨੁਸਾਰ, 11 ਨਵੰਬਰ ਦੇ ਹਮਲੇ ਦੀ ਜਾਂਚ ਤੋਂ ਪਤਾ ਲੱਗਾ ਹੈ ਕਿ ਸਥਾਨਕ ਨਿਵਾਸੀ ਡਾਰ ਨੇ ਲਤੀਫ ਭੱਟ ਨਾਲ ਮਿਲ ਕੇ ਹਮਲਾ ਕਰਨ ਤੋਂ ਪਹਿਲਾਂ ਕਈ ਥਾਵਾਂ ਦੀ ਰੇਕੀ ਕੀਤੀ ਸੀ।
