Business Khas

Latest news
ਸਰਕਾਰੀ ਐਲੀਮੈਂਟਰੀ ਸਕੂਲ ਚੱਕ ਹਕੀਮ ਵਿਖੇ ਮਨਾਇਆ 80ਵਾਂ ਆਜ਼ਾਦੀ ਦਾ ਦਿਹਾੜਾ 20 ਸਾਲ ਦੀ ਬੱਕਰੀ ਕਟੋਰੀ ਦੀ ਮੌਤ ਤੇ ਕਿਸਾਨ ਨੇ ਛਪਵਾਏ ਕਾਰਡ, 600 ਲੋਕਾਂ ਨੂੰ ਕਰਵਾਇਆ ਤੇਰ੍ਹਵੀਂ ਦਾ ਭੋਜ ਸੁਖਬੀਰ ਬਾਦਲ ਦੇ ਘੱਟੋ-ਘੱਟ 150 ਟਾਂਕੇ ਲੱਗੇ, ਹਰਸਿਮਰਤ ਕੌਰ ਬਾਦਲ ਬੰਦੀ ਸਿੰਘਾਂ ਦੀ ਰਿਹਾਈ ਤੇ ਹਵਾਰਾ ਦੀ ਪੈਰੋਲ ਲਈ 21 ਅਗਸਤ ਨੂੰ ਪੰਜਾਬ ਬੰਦ ਦਾ ਸੱਦਾ ਕੈਬਨਿਟ ਮੰਤਰੀ ਮੋਹਿੰਦਰ ਭਗਤ ਵੱਲੋਂ ਜੰਗ-ਏ-ਆਜ਼ਾਦੀ ਯਾਦਗਾਰ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ 80ਵੇਂ ਆਜ਼ਾਦੀ ਦਿਹਾੜੇ ਮੌਕੇ ਜਲੰਧਰ ਵਿਖੇ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਲਹਿਰਾਇਆ ਤਿਰੰਗਾ 80ਵਾਂ ਆਜ਼ਾਦੀ ਦਿਹਾੜਾ : ਦੇਸ਼ ਭਗਤੀ ਦੇ ਰੰਗ ’ਚ ਰੰਗੀਆਂ ਸੱਭਿਆਚਾਰਕ ਵੰਨਗੀਆਂ ਦੀ ਪੇਸ਼ਕਾਰੀ ਨੇ ਬੰਨ੍ਹਿਆ ਸਮਾਂ ਸਕੂਲਾਂ ਤੇ ਕਾਲਜਾਂ ’ਚ 17 ਨੂੰ ਛੁੱਟੀ ਦਾ ਐਲਾਨ ਅੰਬਾਲਾ ਵਿਖੇ ਸਿੱਖ ਸੰਗਤਾਂ ਤੇ ਲਾਠੀਚਾਰਜ ਅਤੇ ਅੱਥਰੂ ਗੈਸ ਦੇ ਗੋਲੇ ਸੁਟਣ ਦੀ ਜੋਰਦਾਰ ਨਿੰਦਾ ਸਿੱਖ ਤਾਲਮੇਲ ਕਮੇਟੀ ਮਾਸਟਰ ਹਰਜੀਤ ਸਿੰਘ ਦੇ ਘਰ ਖੁਸ਼ੀਆਂ ਆਈਆਂ
You are currently viewing ਪੰਜਾਬ ‘ਚ ਫਿਰ ਹੋਵੇਗਾ ਬਲੈਕਆਊਟ

ਪੰਜਾਬ ‘ਚ ਫਿਰ ਹੋਵੇਗਾ ਬਲੈਕਆਊਟ

ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਇੱਕ ਅਧਿਕਾਰਤ ਆਦੇਸ਼ ਅਨੁਸਾਰ, ਸੂਬੇ ਭਰ ‘ਚ ਸਿਵਲ ਡਿਫੈਂਸ ਸੰਬੰਧੀ ਇੱਕ ਮਹੱਤਵਪੂਰਨ ਮੌਕ ਡ੍ਰਿਲ ਆਯੋਜਿਤ ਕੀਤੀ ਜਾ ਰਹੀ ਹੈ। ਇਹ ਮੌਕ ਡ੍ਰਿਲ ਕੱਲ੍ਹ ਯਾਨੀ ਕਿ 24 ਅਪ੍ਰੈਲ ਨੂੰ ਕੀਤੀ ਜਾ ਰਹੀ ਹੈ। ਇਹ ਡ੍ਰਿਲ ਕੇਂਦਰ ਸਰਕਾਰ ਦੇ ਕਹਿਣ ‘ਤੇ ਕੀਤੀ ਜਾ ਰਹੀ ਹੈ ਤੇ ਪੰਜਾਬ ਸਰਕਾਰ ਦੇ ਗ੍ਰਹਿ ਵਿਭਾਗ ਵੱਲੋਂ ਪ੍ਰਵਾਨਗੀ ਦਿੱਤੀ ਗਈ ਹੈ ਇਹ ਮੌਕ ਡ੍ਰਿਲ ਸੂਬੇ ‘ਚ ਹਵਾਈ ਰੇਡ ਤੇ ਬਲੈਕ ਆਊਟ ਵਰਗੀ ਸਥਿਤੀ ‘ਚ ਸੂਬੇ ਦੀਆਂ ਤਿਆਰੀਆਂ ਦਾ ਜਾਇਜ਼ਾ ਲਵੇਗੀ।

ਇਸ ਨਾਲ ਲੋਕਾਂ ਨੂੰ ਵੀ ਅਜਿਹੇ ਹਾਲਾਤਾਂ ਨਾਲ ਨਜਿੱਠਣ ਦੀ ਜਾਣਕਾਰੀ ਮਿਲੇਗੀ। ਪੰਜਾਬ ‘ਚ ਏਅਰ ਰੇਡ/ਬਲੈਕਆਉਟ ਮੌਕ ਡ੍ਰਿਲ – 2026 ਉਦੇਸ਼: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ ਸਿਵਲ ਡਿਫੈਂਸ ਢਾਂਚੇ ਦੇ ਤਹਿਤ ‘ਏਅਰ ਰੇਡ’ ਤੇ ‘ਬਲੈਕਆਉਟ’ ਵਰਗੀ ਸਥਿਤੀ ‘ਚ ਤਿਆਰੀਆਂ ਦੀ ਜਾਂਚ ਕੀਤੀ ਜਾਵੇਗੀ। ਮਿਤੀ ਤੇ ਸਮਾਂ: ਇਹ ਅਭਿਆਸ (ਮੌਕ ਡ੍ਰਿਲ) 24 ਅਪ੍ਰੈਲ, 2026 ਨੂੰ 20:00 ਯਾਨੀ ਕਿ ਰਾਤ 8:00 ਵਜੇ ‘ਤੇ ਕੀਤਾ ਜਾਵੇਗਾ। ਅਧਿਕਾਰ ਅਤੇ ਨਿਰਦੇਸ਼: ਗ੍ਰਹਿ ਵਿਭਾਗ (ਪੰਜਾਬ ਸਰਕਾਰ) ਨੇ ਭਾਰਤ ਸਰਕਾਰ ਵੱਲੋਂ ਜਾਰੀ ਨਿਰਦੇਸ਼ਾਂ ਦੇ ਅਨੁਸਾਰ, ਇਸ ਅਭਿਆਸ ਨੂੰ ਕਰਨ ਲਈ ਪ੍ਰਵਾਨਗੀ ਦੇ ਦਿੱਤੀ ਹੈ।