Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਨੂੰ ਹੋਵੇਗੀ ਜਾਰੀ

‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਤੀਜੀ ਕਿਸ਼ਤ 28 ਨੂੰ ਹੋਵੇਗੀ ਜਾਰੀ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੇ ਤਹਿਤ ਦਿੱਤੀ ਜਾਣ ਵਾਲੀ ਵਿੱਤੀ ਸਹਾਇਤਾ ਦੀ ਤੀਜੀ ਕਿਸ਼ਤ ਇਸ ਵਾਰ ਮਹੀਨੇ ਦੀ ਪਹਿਲੀ ਤਾਰੀਖ਼ ਦੀ ਬਜਾਏ ਸਮੇਂ ਤੋਂ ਪਹਿਲਾਂ 28 ਅਗਸਤ ਨੂੰ ਰੱਖੜੀ ਦੇ ਪਵਿੱਤਰ ਤਿਉਹਾਰ ਮੌਕੇ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ। ਇਸ ਸਬੰਧੀ ਜਾਣਕਾਰੀ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਰੱਖੜੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਸਰਕਾਰ ਨੇ ਇਹ ਰਕਮ ਸਮੇਂ ਤੋਂ ਪਹਿਲਾਂ ਜਾਰੀ ਕਰਨ ਦਾ ਫ਼ੈਸਲਾ ਲਿਆ ਹੈ। ਮੁੱਖ ਮੰਤਰੀ ਨੇ ਕਿਹਾ ਕਿ ਇਸ ਸਹਾਇਤਾ ਰਾਸ਼ੀ ਦੀ ਵਰਤੋਂ ਨਾਲ ਆਪਣੀਆਂ ਲੋੜਾਂ ਪੂਰੀਆਂ ਕਰਨ ਵਾਲੀਆਂ ਮਹਿਲਾਵਾਂ ਦੀ ਖ਼ੁਸ਼ੀ ਭਰੀਆਂ ਵੀਡੀਓਜ਼ ਦੇਖ ਕੇ ਮਨ ਨੂੰ ਅਥਾਹ ਤਸੱਲੀ ਤੇ ਸਕੂਨ ਮਿਲਦਾ ਹੈ।

ਮੁੱਖ ਮੰਤਰੀ ਨੇ ਇੱਕ ਵੀਡੀਓ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਭਾਵੇਂ ਇਸ ਸਕੀਮ ਦੀ ਨਿਯਮਿਤ ਕਿਸ਼ਤ ਹਰ ਮਹੀਨੇ ਦੀ 1 ਤਾਰੀਖ਼ ਨੂੰ ਲਾਭਪਾਤਰੀਆਂ ਦੇ ਖਾਤਿਆਂ ਵਿੱਚ ਜਾਂਦੀ ਹੈ, ਪਰ 28 ਤਾਰੀਖ਼ ਨੂੰ ਰੱਖੜੀ (ਰੱਖਿਆ ਬੰਧਨ) ਦਾ ਤਿਉਹਾਰ ਹੋਣ ਕਾਰਨ ਇਹ ਫ਼ੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਰੱਖੜੀ ਮੌਕੇ ਵੀਰ ਜਾਂ ਪੇਕੇ ਪਰਿਵਾਰ ਵੱਲੋਂ ਭੈਣਾਂ-ਧੀਆਂ ਨੂੰ ਸ਼ਗਨ ਭੇਜਣ ਦੀ ਰਵਾਇਤ ਹੈ। ਤੀਆਂ ਦੇ ਤਿਉਹਾਰ ਮਗਰੋਂ ਹੁਣ ਰੱਖੜੀ ਦਾ ਪਵਿੱਤਰ ਦਿਨ ਆ ਰਿਹਾ ਹੈ, ਇਸ ਲਈ ਰੱਖੜੀ ਵਾਲੇ ਦਿਨ ਹੀ ਮਹਿਲਾਵਾਂ ਦੇ ਮੋਬਾਈਲਾਂ ‘ਤੇ ਬੈਂਕ ਖਾਤਿਆਂ ਵਿੱਚ ਪੈਸੇ ਆਉਣ ਦੇ ਸੁਨੇਹੇ ਮਿਲਣਗੇ