Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਬਰਨਾਲਾ ਦੇ ਕਈ ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀਆਂ ਧਮਕੀਆਂ ਮਿਲੀਆਂ ਹਨ। ਜਿਸ ਤੋਂ ਬਾਅਦ ਪੂਰੇ ਖੇਤਰ ਵਿੱਚ ਹਲਚਲ ਮਚ ਗਈ ਹੈ। ਜਿਸ ਕਾਰਨ ਸਥਾਨਕ ਪ੍ਰਸ਼ਾਸਨ ਅਤੇ ਪੁਲਿਸ ਵਿਭਾਗ ਤੁਰੰਤ ਹਰਕਤ ਵਿੱਚ ਆ ਗਏ ਹਨ। ਰਿਪੋਰਟਾਂ ਅਨੁਸਾਰ, ਬਰਨਾਲਾ ਦੇ ਮਸ਼ਹੂਰ ਸਕੂਲਾਂ ਜਿਵੇਂ ਕਿ ਟੰਡਨ ਇੰਟਰਨੈਸ਼ਨਲ ਸਕੂਲ, ਆਰੀਆ ਭੱਟਾ ਕਾਲਜ ਸਕੂਲ, ਵਾਈਸ ਸਕੂਲ 2 ਬ੍ਰਾਂਚ, ਸੈਕਰਡ ਹਾਰਟ ਸਕੂਲ, ਗੋਬਿੰਦ ਪਬਲਿਕ ਸਕੂਲ ਨੂੰ ਉਡਾਉਣ ਦੀ ਧਮਕੀ ਵਾਲੀ ਈਮੇਲ ਮਿਲੀ। ਇਹ ਜਾਣਕਾਰੀ ਮਿਲਣ ਤੇ ਬਰਨਾਲਾ ਪੁਲਿਸ ਪ੍ਰਸ਼ਾਸਨ ਹਰਕਤ ਵਿੱਚ ਆ ਗਿਆ। ਸੁਰੱਖਿਆ ਪ੍ਰਬੰਧ ਕਰਦੇ ਹੋਏ ਸਕੂਲਾਂ ਨੂੰ ਖਾਲੀ ਕਰਵਾ ਲਿਆ।

ਸੀਨੀਅਰ ਪੁਲਿਸ ਅਧਿਕਾਰੀ, ਭਾਰੀ ਸੁਰੱਖਿਆ ਦਲ ਦੇ ਨਾਲ ਸਕੂਲਾਂ ਵਿੱਚ ਪਹੁੰਚ ਗਏ। ਸਕੂਲ ਪ੍ਰਬੰਧਨ ਦੇ ਪੂਰੇ ਸਹਿਯੋਗ ਨਾਲ ਇੱਕ ਵਿਆਪਕ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ। ਜਿਵੇਂ ਹੀ ਸ਼ਹਿਰ ਵਿੱਚ ਬੰਬ ਦੀ ਧਮਕੀ ਦੀ ਖ਼ਬਰ ਫੈਲੀ ਆਪਣੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਤ ਵੱਡੀ ਗਿਣਤੀ ਵਿੱਚ ਮਾਪੇ- ਸਕੂਲਾਂ ਦੇ ਬਾਹਰ ਇਕੱਠੇ ਹੋ ਗਏ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਸੁਰੱਖਿਆ ਨੂੰ ਸਭ ਤੋਂ ਵੱਧ ਤਰਜੀਹ ਦਿੰਦੇ ਹੋਏ, ਹਰ ਕੋਨੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਪ੍ਰਸ਼ਾਸਨਿਕ ਅਧਿਕਾਰੀ ਮੌਕੇ ਤੇ ਮੌਜੂਦ ਹਨ।