Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਭਾਰਗੋ ਨਗਰ ’ਚ ਬਣਨਗੀਆਂ 18 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ

ਭਾਰਗੋ ਨਗਰ ’ਚ ਬਣਨਗੀਆਂ 18 ਲੱਖ ਰੁਪਏ ਦੀ ਲਾਗਤ ਨਾਲ ਤਿੰਨ ਸੜਕਾਂ

ਜਲੰਧਰ, ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਭਾਰਗੋ ਨਗਰ ਦੇ ਵਾਰਡ ਨੰਬਰ 44 ਵਿੱਚ 18 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ ਤਿੰਨ ਸੜਕਾਂ ਦੇ ਨਿਰਮਾਣ ਦਾ ਨੀਂਹ ਪੱਥਰ ਰੱਖਿਆ ਗਿਆ।

ਸਥਾਨਕ ਕੌਂਸਲਰ ਰਾਜ ਕੁਮਾਰ ਰਾਜੂ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਇਸ ਨਾਲ ਜਿਥੇ ਭਾਰਗੋ ਨਗਰ ਵਾਸੀਆਂ ਤੇ ਦੁਕਾਨਦਾਰਾਂ ਦੀ ਮੰਗ ਪੂਰੀ ਹੋਵੇਗੀ, ਉਥੇ ਹੀ ਮੁੱਖ ਬਜ਼ਾਰਾਂ ਵਿੱਚ ਆਉਣਾ-ਜਾਣਾ ਹੋਰ ਵੀ ਸੁਖਾਲਾ ਹੋਵੇਗਾ।
ਪੰਜਾਬ ਸਰਕਾਰ ਦੀ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਦੀ ਵਚਨਬੱਧਤਾ ’ਤੇ ਚਾਨਣਾ ਪਾਉਂਦਿਆਂ ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ, ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ ਸਮੇਂ ਸਿਰ ਵਿਕਾਸ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਰੋਜ਼ਾਨਾ ਵੱਡੇ ਪੱਧਰ ’ਤੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ।
ਉਨ੍ਹਾਂ ਅਧਿਕਾਰੀਆਂ ਨੂੰ ਸਮੇਂ ਸਿਰ ਇਨ੍ਹਾਂ ਸੜਕੀ ਪ੍ਰੋਜੈਕਟਾਂ ਨੂੰ ਮੁਕੰਮਲ ਕਰਨ ਦੇ ਨਾਲ-ਨਾਲ ਕੰਮ ਦੀ ਗੁਣਵੱਤਾ ’ਤੇ ਬਾਰੀਕੀ ਨਾਲ ਨਿਗਰਾਨੀ ਕਰਨ ਦੀਆਂ ਹਦਾਇਤਾਂ ਵੀ ਕੀਤੀਆਂ। ਉਨ੍ਹਾਂ ਕਿਹਾ ਕਿ ਇਸ ਨਾਲ ਇਲਾਕੇ ਅਤੇ ਆਸ ਪਾਸ ਦੇ ਲੋਕਾਂ ਵਿੱਚ ਆਪਸੀ ਸੰਪਰਕ ਵਿੱਚ ਹੋਰ ਸੁਧਾਰ ਹੋਵੇਗਾ। ਉਨ੍ਹਾਂ ਕਿਹਾ ਕਿ ਇਹ ਸੜਕਾਂ ਸਭ ਤੋਂ ਰੁਝੇਵੇਂ ਭਰੇ ਇਲਾਕੇ ਵਿੱਚ ਆਉਣ-ਜਾਣ ਵਿੱਚ ਆ ਰਹੀਆਂ ਦਿੱਕਤਾਂ ਨੂੰ ਖ਼ਤਮ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਣਗੀਆਂ।