Business Khas

Latest news
ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ

ਸਤਿਗੁਰੂ ਕਬੀਰ ਧਰਮਸ਼ਾਲਾ ਮੰਦਿਰ ਪ੍ਰਬੰਧਕ ਕਮੇਟੀ ਤਿਲਕ ਨਗਰ ਨੂੰ ਸ਼੍ਰੀ ਸ਼ੀਤਲ ਅੰਗੁਰਾਲ ਵੱਲੋਂ ਤਿੰਨ ਵਿੰਡੋ ਏ.ਸੀ. ਭੇਂਟ

ਜਲੰਧਰ,(ਸੰਜੇ ਸ਼ਰਮਾ)-ਜਲੰਧਰ ਦੇ ਤਿਲਕ ਨਗਰ ਸਥਿਤ ਸਤਿਗੁਰੂ ਕਬੀਰ ਧਰਮਸ਼ਾਲਾ ਮੰਦਿਰ ਪ੍ਰਬੰਧਕ ਕਮੇਟੀ ਨੂੰ ਸਮਾਜਸੇਵੀ ਸ਼੍ਰੀ ਸ਼ੀਤਲ ਅੰਗੁਰਾਲ ਵੱਲੋਂ ਸੰਗਤ ਦੀ ਸਹੂਲਤ ਲਈ ਤਿੰਨ ਵਿੰਡੋ ਏਅਰ ਕੰਡੀਸ਼ਨਰ (ਏ.ਸੀ.) ਭੇਂਟ ਕੀਤੇ ਗਏ। ਇਸ ਮੌਕੇ ਮੰਦਿਰ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਅਤੇ ਸੰਗਤ ਨੇ ਸ਼੍ਰੀ ਅੰਗੁਰਾਲ ਦਾ ਨਿੱਘਾ ਸਵਾਗਤ ਕਰਦਿਆਂ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ।

ਕਮੇਟੀ ਦੇ ਪ੍ਰਧਾਨ ਸ਼ਸ਼ੀ ਭਗਤ ਨੇ ਕਿਹਾ ਕਿ ਸ਼੍ਰੀ ਸ਼ੀਤਲ ਅੰਗੁਰਾਲ ਵੱਲੋਂ ਕੀਤਾ ਗਿਆ ਇਹ ਸੇਵਾ ਕਾਰਜ ਬਹੁਤ ਹੀ ਸ਼ਲਾਘਾਯੋਗ ਹੈ। ਉਨ੍ਹਾਂ ਕਿਹਾ ਕਿ ਗਰਮੀ ਦੇ ਮੌਸਮ ਵਿੱਚ ਇਹ ਤਿੰਨ ਵਿੰਡੋ ਏ.ਸੀ. ਮੰਦਿਰ ਵਿੱਚ ਆਉਣ ਵਾਲੀ ਸੰਗਤ ਲਈ ਵੱਡੀ ਸਹੂਲਤ ਸਾਬਤ ਹੋਣਗੇ। ਉਨ੍ਹਾਂ ਸਮਾਜ ਦੇ ਦਾਨੀ ਸੱਜਣਾਂ ਨੂੰ ਵੀ ਅਪੀਲ ਕੀਤੀ ਕਿ ਉਹ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਸੇਵਾ ਲਈ ਅੱਗੇ ਆਉਣ।

ਇਸ ਦੌਰਾਨ ਭਾਰਗੋ ਕੈਂਪ ਸਥਿਤ ਸਤਿਗੁਰੂ ਕਬੀਰ ਮੁੱਖ ਮੰਦਿਰ ਦੇ ਪ੍ਰਧਾਨ ਰਾਕੇਸ਼ ਭਗਤ ਨੇ ਵੀ ਸ਼੍ਰੀ ਸ਼ੀਤਲ ਅੰਗੁਰਾਲ ਵੱਲੋਂ ਕੀਤੀ ਇਸ ਸੇਵਾ ਲਈ ਉਨ੍ਹਾਂ ਦਾ ਦਿਲੋਂ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਸੇਵਾ ਕਾਰਜ ਸਮਾਜ ਵਿੱਚ ਆਪਸੀ ਪਿਆਰ, ਸਾਂਝ ਅਤੇ ਸੇਵਾ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਦੇ ਹਨ।

ਇਸ ਮੌਕੇ ਚੇਅਰਮੈਨ ਸ਼ਿਵ ਕਮਲ, ਕੈਸ਼ੀਅਰ ਜਤਿੰਦਰ ਕੁਮਾਰ, ਸਿਕੰਦਰ ਭਗਤ, ਸੈਕਟਰੀ ਜਤਿੰਦਰ ਬਬਲੂ, ਪਾਠੀ ਖਰੈਤੀ ਲਾਲ, ਸੇਵਾਦਾਰ ਮਦਨ ਲਾਲ, ਰਾਜ ਕੁਮਾਰ, ਰਾਕੇਸ਼ ਕੁਮਾਰ, ਕਮਲ ਕੁਮਾਰ, ਸਾਜਨ ਕੁਮਾਰ, ਨੀਰਜ ਬਾਬਾ ਸਮੇਤ ਹੋਰ ਪਤਵੰਤੇ ਅਤੇ ਸੰਗਤ ਵੱਡੀ ਗਿਣਤੀ ਵਿੱਚ ਹਾਜ਼ਰ ਸਨ।