Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਥੱਬ ਬਲਾਓ ਕੁੰਗ ਫੂ ਅਕੈਡਮੀ ਵਲੋ ਮਕਸੂਦਾਂ ਹੈਡਕਵਾਟਰ ਵਿਖੇ ਖਿਡਾਰੀਆਂ ਦਾ ਬੈਲਟ ਟੈਸਟ ਕਰਵਾਇਆ

ਥੱਬ ਬਲਾਓ ਕੁੰਗ ਫੂ ਅਕੈਡਮੀ ਵਲੋ ਮਕਸੂਦਾਂ ਹੈਡਕਵਾਟਰ ਵਿਖੇ ਖਿਡਾਰੀਆਂ ਦਾ ਬੈਲਟ ਟੈਸਟ ਕਰਵਾਇਆ

ਜਲੰਧਰ, ਥੱਬ ਬਲਾਓ ਕੁੰਗ ਫੂ ਅਕੈਡਮੀ ਵਲੋ ਮਕਸੂਦਾਂ ਹੈਡਕਵਾਟਰ ਵਿਖੇ ਖਿਡਾਰੀਆਂ ਦਾ ਬੈਲਟ ਟੈਸਟ ਕਰਵਾਇਆ ਗਿਆ। ਜਿਸ ਵਿਚ ਵਧੀਆ ਪ੍ਰਦਰਸ਼ਨ ਕਰਨ ਵਾਲਿਆਂ ਨੂੰ ਪ੍ਰਮੋਸ਼ਨ ਵਜੋਂ ਸਰਟੀਫਿਕੇਟ ਅਤੇ ਬੈਲਟ ਦੇ ਕੇ ਸਨਮਾਨਿਤ ਕੀਤਾ ਗਿਆ। ਗਰੀਨ ਬੈਲਟ ਵਾਲਿਆਂ ਦੀ ਲਿਖਤੀ ਪ੍ਰੀਖਿਆ ਵੀ ਲਈ ਗਈ। ਅਕੈਡਮੀ ਦੇ ਮਾਸਟਰ ਸਿਫੂ ਟੀ ਨਾਰਜ਼ਰੀ ਨੇ ਖਿਡਾਰੀਆਂ ਦੀ ਹੌਸਲਾਅਫਜ਼ਾਈ ਕਰਦੇ ਹੋਏ ਤੰਦਰੁਸਤ ਰਹਿਣ ਲਈ ਖੇਡਾਂ ਨੂੰ ਜੀਵਨ ਦਾ ਹਿੱਸਾ ਬਣਾਉਂਦੇ ਹੋਏ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।

ਮਾਸਟਰ ਸੀਫੂ ਟੀ ਨਾਰਜ਼ਾਰੀ ਨੇ ਦੱਸਿਆ ਕਿ ਬੱਚਿਆਂ ਦੇ ਸਰੀਰਕ ਵਿਕਾਸ ਦੇ ਨਾਲ ਨਾਲ ਬੌਧਿਕ ਵਿਕਾਸ ਲਈ ਸਮੇਂ ਸਮੇਂ ਤੇ ਲਿਖਤੀ ਪ੍ਰੀਖਿਆ ਵੀ ਲਈ ਜਾਇਆ ਕਰੇਗੀ। ਉਨ੍ਹਾਂ ਨੇ ਖਿਡਾਰੀਆਂ ਨੂੰ ਖੇਡ ਖੇਤਰ ਵਿਚ ਆਪਣੇ ਪੰਜਾਬ ਦਾ ਨਾਮ ਦੇਸ਼ਾਂ ਵਿਦੇਸ਼ਾਂ ਵਿੱਚ ਰੌਸ਼ਨ ਕਰਨ ਲਈ ਪੂਰੀ ਮਿਹਨਤ, ਲਗਨ ਤੇ ਖੇਲ ਭਾਵਨਾ ਨਾਲ ਖੇਡਣ ਲਈ ਪ੍ਰੇਰਿਆ। ਮਾਸਟਰ ਨੇ ਐਨੀ ਠੰਡ ਦੇ ਮੌਸਮ ਵਿਚ ਬੱਚਿਆਂ ਦੇ ਮਾਤਾ ਪਿਤਾ ਨੂੰ ਬੱਚਿਆਂ ਦੇ ਨਾਲ ਨਾਲ ਆਪ ਵੀ ਪੂਰੇ ਅਨੁਸ਼ਾਸ਼ਨ ਵਿੱਚ ਰਹਿ ਬੱਚਿਆਂ ਦਾ ਸਹਿਯੋਗ ਕਰਨ ਲਈ ਧੰਨਵਾਦ ਕੀਤਾ।