Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੂਫ਼ਾਨ ਦਾ ਅਲਰਟ ਤੇ ਬਾਰਿਸ਼ ਦੀ ਭਵਿੱਖਬਾਣੀ

ਪੰਜਾਬ ਦੇ 14 ਜ਼ਿਲ੍ਹਿਆਂ ‘ਚ ਅੱਜ ਤੇਜ਼ ਹਵਾਵਾਂ, ਬਦਲ ਗਰਜਣ ਤੇ ਬਿਜਲੀ ਚਮਕਣ ਦੀ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਸੰਗਰੂਰ, ਫਤਿਹਗੜ੍ਹ ਸਾਹਿਬ, ਰੂਪਨਗਰ, ਪਟਿਆਲਾ ਤੇ ਐਸਏਐਸ ਨਗਰ (ਮੁਹਾਲੀ) ਦੇ ਦੂਰ-ਦੁਰਾਡੇ ਇਲਾਕਿਆਂ ‘ਚ ਤੇਜ਼ ਹਵਾਵਾਂ (30-40 ਕਿਲੋਮੀਟਰ ਪ੍ਰਤੀ ਘੰਟਾ), ਬਿਜਲੀ ਚਮਕਣ ਤੇ ਬਦਲ ਗਰਜਣ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਜ਼ਿਲ੍ਹਿਆਂ ‘ਚ ਬਾਰਿਸ਼ ਦੀ ਭਵਿੱਖਬਾਣੀ ਵੀ ਕੀਤੀ ਗਈ ਹੈ। ਅੱਜ ਤੋਂ ਬਾਅਦ, ਆਉਣ ਵਾਲੇ ਤਿੰਨ ਦਿਨ ਯਾਨੀ ਕਿ 7, 8 ਤੇ 9 ਮਈ ਨੂੰ ਸੂਬੇ ਭਰ ‘ਚ ਮੌਸਮ ਖੁਸ਼ਕ ਰਹੇਗਾ। ਮੌਸਮ ਨੂੰ ਲੈ ਕੇ ਕਿਸੇ ਵੀ ਤਰ੍ਹਾਂ ਦਾ ਅਲਰਟ ਜਾ ਭਵਿੱਖਬਾਣੀ ਨਹੀਂ ਕੀਤੀ ਗਈ ਹੈ। ਤਾਪਮਾਨ ਦੀ ਗੱਲ ਕਰੀਏ ਤਾਂ ਬੀਤੇ ਦਿਨ ਪੰਜਾਬ ਦੇ ਔਸਤ ਵੱਧੋ-ਵੱਧ ਤਾਪਮਾਨ ‘ਚ 0.1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ। ਹਾਲਾਂਕਿ, ਇਹ ਆਮ ਨਾਲੋਂ 6 ਡਿਗਰੀ ਸੈਲਸੀਅਸ ਘੱਟ ਬਣਿਆ ਹੋਇਆ ਹੈ। ਬੀਤੇ ਦਿਨ ਸਭ ਤੋਂ ਵੱਧ ਤਾਪਮਾਨ ਭਾਖੜਾ ਡੈਮ (ਰੂਪਨਗਰ) ਦਾ ਦਰਜ ਕੀਤਾ ਗਿਆ, ਜੋ ਕਿ 34.1 ਡਿਗਰੀ ਰਿਹਾ। ਚੰਡੀਗੜ੍ਹ ਸਿਟੀ ਦਾ ਵੱਧੋ-ਵੱਧ ਤਾਪਮਾਨ 31.5 ਡਿਗਰੀ ਦਰਜ ਕੀਤਾ ਗਿਆ।