ਅਮਰੀਕਾ ਦੀਆਂ ਮਿਡਟਰਮ ਚੋਣਾਂ ਵਿੱਚ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਵੱਡਾ ਸਿਆਸੀ ਝਟਕਾ ਲੱਗਿਆ ਹੈ। ਡੈਮੋਕ੍ਰੇਟਿਕ ਪਾਰਟੀ ਨੇ ਅਮਰੀਕੀ ਪ੍ਰਤੀਨਿਧੀ ਸਭਾ (ਹਾਊਸ ਆਫ ਰਿਪ੍ਰੈਜ਼ੈਂਟੇਟਿਵਜ਼) ਵਿੱਚ ਬਹੁਮਤ ਹਾਸਲ ਕਰ ਲਿਆ ਹੈ ਅਤੇ ਰਿਪਬਲਿਕਨ ਪਾਰਟੀ ਤੋਂ ਸਦਨ ਦਾ ਕੰਟਰੋਲ ਆਪਣੇ ਹੱਥਾਂ ਵਿੱਚ ਲੈ ਲਿਆ ਹੈ। ਇਸ ਦੌਰਾਨ ਰਾਸ਼ਟਰਪਤੀ ਟਰੰਪ ਨੇ ਹਾਰ ਸਵੀਕਾਰ ਕਰ ਲਈ ਹੈ। ਉਨ੍ਹਾਂ ਕਿਹਾ ਹੈ ਕਿ ਉਹ ਡੈਮੋਕ੍ਰੇਟਸ ਨਾਲ ਮਿਲ ਕੇ ਕੰਮ ਕਰਨ ਲਈ ਤਿਆਰ ਹਨ।ਟਰੰਪ ਦਾ ਕਹਿਣਾ ਹੈ ਕਿ ਉਹ ਖੁਦ ਚੋਣ ਮੈਦਾਨ ਵਿੱਚ ਨਹੀਂ ਸਨ। ਜੇਕਰ ਉਹ ਚੋਣ ਲੜ ਰਹੇ ਹੁੰਦੇ ਤਾਂ ਉਨ੍ਹਾਂ ਦੀ ਪਾਰਟੀ ਭਾਰੀ ਬਹੁਮਤ ਨਾਲ ਜਿੱਤ ਹਾਸਲ ਕਰਦੀ। ਉਨ੍ਹਾਂ ਨੇ ਅਮਰੀਕੀ ਵੋਟਰਾਂ ਦਾ ਧੰਨਵਾਦ ਵੀ ਕੀਤਾ ਹੈ। ਅਮਰੀਕੀ ਰਾਸ਼ਟਰਪਤੀ ਨੇ ਇੱਕ ਨਿਊਜ਼ ਚੈਨਲ ਨਾਲ ਗੱਲਬਾਤ ਦੌਰਾਨ ਕਿਹਾ ਕਿ ਉਹ ਚੋਣ ਨਤੀਜਿਆਂ ਨੂੰ ਸਵੀਕਾਰ ਕਰਦੇ ਹਨ ਅਤੇ ਡੈਮੋਕ੍ਰੇਟਸ ਨਾਲ ਮਿਲ ਕੇ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਇਸ ਨਤੀਜੇ ਨੂੰ ਲੈ ਕੇ ਉਨ੍ਹਾਂ ਨੂੰ ਕੋਈ ਪਛਤਾਵਾ ਨਹੀਂ ਹੈ।
ਅਮਰੀਕਾ ਦੀਆਂ ਮਿਡਟਰਮ ਚੋਣਾਂ ‘ਚ ਟਰੰਪ ਨੇ ਮੰਨੀ ਹਾਰ
- Post author:businesSsKhas
- Post published:November 4, 2026
- Post category:ਵਿਦੇਸ਼
