Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਦੋ ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 22 ਜੂਨ ਤੋਂ

ਜਲੰਧਰ, 15 ਜੂਨ : ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਜਲੰਧਰ ਕਸ਼ਮੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਡੇਅਰੀ ਵਿਕਾਸ ਵਿਭਾਗ ਵੱਲੋਂ ਦੋ ਹਫ਼ਤੇ ਦਾ ਡੇਅਰੀ ਸਿਖ਼ਲਾਈ ਕੋਰਸ 22 ਜੂਨ 2026 ਤੋਂ ਡੇਅਰੀ ਸਿਖ਼ਲਾਈ ਕੇਂਦਰ, ਫ਼ਗਵਾੜਾ ਵਿਖੇ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਟ੍ਰੇਨਿੰਗ ਦੌਰਾਨ ਦੁਧਾਰੂ ਪਸ਼ੂਆਂ ਦੀ ਖ਼ਰੀਦ ਤੋਂ ਲੈ ਕੇ ਪਸ਼ੂ ਖੁਰਾਕ, ਨਸਲ ਸੁਧਾਰ, ਸਾਂਭ-ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਸਥਾਰਪੂਰਵਕ ਸਿਖਲਾਈ ਦਿੱਤੀ ਜਾਵੇਗੀ ਅਤੇ ਸਿਖਿਆਰਥੀਆਂ ਨੂੰ ਵਿਭਾਗੀ ਲਿਟਰੇਚਰ ਮੁਫ਼ਤ ਦਿੱਤਾ ਜਾਵੇਗਾ। ਟ੍ਰੇਨਿੰਗ ਉਪਰੰਤ ਉਮੀਦਵਾਰਾਂ ਨੂੰ 2,5 ਤੇ 10 ਦੁਧਾਰੂ ਪਸ਼ੂਆਂ ਦੀ ਖ਼ਰੀਦ ’ਤੇ 33 ਫੀਸਦੀ ਤੇ 25 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ।
ਯੋਗਤਾ ਬਾਰੇ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੇਂਡੂ ਪਿਛੋਕੜ ਨਾਲ ਸਬੰਧਤ ਚਾਹਵਾਨ ਵਿਅਕਤੀ (ਮਰਦ/ਔਰਤ), ਜਿਨ੍ਹਾਂ ਦੀ ਉਮਰ 18 ਤੋਂ 55 ਸਾਲ ਦੇ ਦਰਮਿਆਨ ਹੋਵੇ ਤੇ ਘੱਟੋ-ਘੱਟ ਪੰਜਵੀਂ ਪਾਸ ਹੋਣ ਸਿਖ਼ਲਾਈ ਪ੍ਰਾਪਤ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਜਲੰਧਰ ਦੇ ਸਿਖ਼ਲਾਈ ਲੈਣ ਦੇ ਚਾਹਵਾਨ ਉਮੀਦਵਾਰ 21 ਜੂਨ 2026 ਤੱਕ ਦਫ਼ਤਰ ਡਿਪਟੀ ਡਾਇਰੈਕਟਰ, ਡੇਅਰੀ ਵਿਕਾਸ ਜਲੰਧਰ, ਆਰ.ਡੀ.ਡੀ.ਐਲ ਕੰਪਲੈਕਸ ਲਾਡੋਵਾਲੀ ਰੋਡ ਵਿਖੇ ਹਾਜ਼ਰ ਹੋ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸਿਖਿਆਰਥੀਆਂ ਦੀ ਜਨਰਲ ਕੈਟਾਗਰੀ ਲਈ ਫੀਸ 1000 ਰੁਪਏ ਅਤੇ ਅਨੁਸੂਚਿਤ ਜਾਤੀ ਲਈ 750 ਰੁਪਏ ਹੋਵੇਗੀ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 81949-08659 ਅਤੇ 73408-86952 ’ਤੇ ਸੰਪਰਕ ਕੀਤਾ ਜਾ ਸਕਦਾ ਹੈ।