Business Khas

You are currently viewing Uber Rapido License Suspended

Uber Rapido License Suspended

ਚੰਡੀਗੜ੍ਹ ਸਟੇਟ ਟਰਾਂਸਪੋਰਟ ਅਥਾਰਟੀ (STA) ਨੇ ਐਗਰੀਗੇਟਰ ਕੰਪਨੀਆਂ Uber ਅਤੇ Rapido ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਹੈ। ਪ੍ਰਸ਼ਾਸਨ ਨੇ ਨਿਯਮਾਂ ਦੀ ਉਲੰਘਣਾ ਅਤੇ ਹੁਕਮਾਂ ਦੀ ਪਾਲਣਾ ਨਾ ਕਰਨ ਦੇ ਦੋਸ਼ਾਂ ਤਹਿਤ ਦੋਵਾਂ ਕੰਪਨੀਆਂ ਦੇ ਲਾਇਸੈਂਸ 6 ਮਹੀਨਿਆਂ ਲਈ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੇ ਹਨ। ਹਾਲਾਂਕਿ, ਇਸ ਦੌਰਾਨ ਕਈ ਡਰਾਈਵਰਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵੀ ਕੀਤਾ ਜਾ ਰਿਹਾ ਹੈ।

ਡਰਾਈਵਰਾਂ ਦੀਆਂ ਸ਼ਿਕਾਇਤਾਂ ਤੋਂ ਬਾਅਦ ਹੋਈ ਜਾਂਚ ਵਿੱਚ ਪਾਇਆ ਗਿਆ ਕਿ ਕੰਪਨੀਆਂ ‘ਚੰਡੀਗੜ੍ਹ ਐਡਮਿਨਿਸਟ੍ਰੇਸ਼ਨ ਮੋਟਰ ਵ੍ਹੀਕਲ ਐਗਰੀਗੇਟਰਜ਼ ਰੂਲਜ਼, 2025* ਤਹਿਤ ਸਿਹਤ ਬੀਮਾ, ਟਰਮ ਇੰਸ਼ੋਰੈਂਸ ਅਤੇ ਡਰਾਈਵਰਾਂ ਦੀ ਟ੍ਰੇਨਿੰਗ ਨਾਲ ਜੁੜੇ ਪ੍ਰਬੰਧਾਂ ਦੀ ਪਾਲਣਾ ਨਹੀਂ ਕਰ ਰਹੀਆਂ ਸਨ।