Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਫੁੱਫੜ ਨੇ ਨਬਾਲਿਗ ਭਤੀਜੀ ਨਾਲ ਕੀਤਾ ਜਬਰ ਜਿਨਾਹ

ਫੁੱਫੜ ਨੇ ਨਬਾਲਿਗ ਭਤੀਜੀ ਨਾਲ ਕੀਤਾ ਜਬਰ ਜਿਨਾਹ

ਬਰਨਾਲਾ ‘ਚ ਫੁੱਫੜ ਨੇ ਨਬਾਲਿਗ ਭਤੀਜੀ ਨਾਲ ਜਬਰ ਜਿਨਾਹ ਕੀਤਾ ਹੈ। ਜਾਣਕਾਰੀ ਅਨੁਸਾਰ ਬਰਨਾਲਾ ਜ਼ਿਲ੍ਹੇ ਦੇ ਪਿੰਡ ਕੈਰੇ ਦੀ ਇਹ ਘਟਨਾ ਹੈ। ਜਿੱਥੇ ਫੁੱਫੜ ਨੇ ਭਤੀਜੀ ਨਾਲ ਇਸ ਸ਼ਰਮਨਾਕ ਘਟਨਾ ਨੂੰ ਅੰਜ਼ਾਮ ਦਿੱਤਾ ਹੈ। ਪੀੜਤ ਲੜਕੀ ਭੂਆ ਦੇ ਘਰ ਛੁੱਟੀਆਂ ਬਿਤਾਉਣ ਆਈ ਸੀ। ਜਿਸ ਤੋਂ ਬਾਅਦ ਲੜਕੀ ਨੂੰ ਬਰਨਾਲਾ ਦੇ ਸਰਕਾਰੀ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ। ਬਰਨਾਲਾ ਪੁਲਿਸ ਨੇ ਆਰੋਪੀ ਖਿਲਾਫ਼ ਬਲਾਤਕਾਰ ਦਾ ਮਾਮਲਾ ਦਰਜ ਕਰਕੇ ਉਸਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਦਰ ਥਾਣੇ ਦੇ ਐਸਐਚਓ ਲਖਵੀਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਕੰਟਰੋਲ ਰੂਮ ਰਾਹੀਂ ਸੂਚਨਾ ਮਿਲੀ ਸੀ ਕਿ ਪਿੰਡ ਕੈਰੇ ਵਿੱਚ ਇੱਕ ਵਿਅਕਤੀ ਨੇ ਛੋਟੀ ਬੱਚੀ ਨਾਲ ਜਬਰ ਜਿਨਾਹ ਕੀਤਾ ਹੈ। ਜਿਸ ਤੋਂ ਬਾਅਦ ਪਰਿਵਾਰ ਨੇ ਪੀੜਤ ਲੜਕੀ ਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ। ਇਸ ਸਬੰਧੀ ਸਬ ਇੰਸਪੈਕਟਰ ਮਨਪ੍ਰੀਤ ਕੌਰ ਨੇ ਪੀੜਤ ਪਰਿਵਾਰ ਦੇ ਬਿਆਨ ਦਰਜ ਕੀਤੇ ਹਨ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਦੀ ਉਮਰ 12 ਸਾਲ ਤੋਂ ਘੱਟ ਹੈ, ਆਰੋਪੀ ਪੀੜਤ ਲੜਕੀ ਨੂੰ ਇੱਕ ਸੁੰਨਸਾਨ ਜਗ੍ਹਾ ‘ਤੇ ਲੈ ਗਿਆ ਸੀ, ਜਿੱਥੇ ਇੱਕ ਕਿਸਾਨ ਕਾਲਾ ਸਿੰਘ ਨੂੰ ਇਸ ਘਟਨਾ ਬਾਰੇ ਪਤਾ ਲੱਗਾ ਅਤੇ ਉਸਨੇ ਤੁਰੰਤ ਉਸਦੇ ਪਰਿਵਾਰ ਅਤੇ ਪੁਲਿਸ ਨੂੰ ਸੂਚਿਤ ਕੀਤਾ। ਉਨ੍ਹਾਂ ਦੱਸਿਆ ਕਿ ਪੁਲਿਸ ਨੇ ਆਰੋਪੀ ਵਿਰੁੱਧ ਪੋਕਸੋ ਐਕਟ ਅਤੇ ਬਲਾਤਕਾਰ ਦੇ ਤਹਿਤ ਮਾਮਲਾ ਦਰਜ ਕਰਕੇ ਆਰੋਪੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਪੀੜਤ ਲੜਕੀ ਅਤੇ ਆਰੋਪੀ ਦੋਵਾਂ ਦੀ ਡਾਕਟਰੀ ਜਾਂਚ ਕਰਵਾਈ ਗਈ ਹੈ। ਉਨ੍ਹਾਂ ਦੱਸਿਆ ਕਿ ਪੀੜਤ ਪਰਿਵਾਰ ਪ੍ਰਵਾਸੀ ਹੈ, ਜੋ ਪਿਛਲੇ 30 ਸਾਲਾਂ ਤੋਂ ਪੰਜਾਬ ਵਿੱਚ ਰਹਿ ਰਿਹਾ ਹੈ।