Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित

ਪੈਟਰੋਲ ਪੰਪ ਉਤੇ ਅਣਪਛਾਤਿਆਂ ਨੇ ਕੀਤੀ ਫਾਇਰਿੰਗ, ਇੱਕ ਦੀ ਮੌਤ ਦੋ ਜ਼ਖਮੀ

ਅੰਮ੍ਰਿਤਸਰ ਦੇ ਮਜੀਠਾ ਹਲਕੇ ਦੇ ਇੱਕ ਪੈਟਰੋਲ ਪੰਪ ‘ਤੇ ਗੋਲੀਬਾਰੀ ਹੋਈ, ਜਿਸ ਵਿੱਚ ਇੱਕ ਕਰਮਚਾਰੀ ਦੀ ਮੌਤ ਹੋ ਗਈ ਅਤੇ ਇੱਕ ਹੋਰ ਸਾਥੀ ਜ਼ਖਮੀ ਹੋ ਗਿਆ। ਇਹ ਘਟਨਾ ਐਤਵਾਰ ਨੂੰ ਪਿੰਡ ਕਲੀਰ ਮਾਂਗਟ ਵਿੱਚ ਵਾਪਰੀ। ਦੇਰ ਰਾਤ ਇੱਕ ਪੈਟਰੋਲ ਪੰਪ ਉਤੇ ਤਾਬੜ ਤੋੜ ਫਾਇਰਿੰਗ ਹੋਈ। ਪੈਟਰੋਲ ਪੰਪ ਉਤੇ ਕੰਮ ਕਰਨ ਵਾਲੇ ਤਿੰਨ ਕਰਿੰਦਿਆਂ ਉਤੇ ਗੋਲੀਬਾਰੀ ਕੀਤੀ ਗਈ। ਪੈਟਰੋਲ ਪੰਪ ਉਤੇ ਕੰਮ ਕਰਨ ਵਾਲੇ ਗੌਤਮ ਨਾਂ ਦੇ ਨੌਜਵਾਨ ਦੀ ਗੋਲੀ ਲੱਗਣ ਨਾਲ ਇਲਾਜ ਦੌਰਾਨ ਮੌਤ ਹੋ ਗਈ। ਦੋ ਕਰਿੰਦਿਆਂ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਪੈਟਰੋਲ ਪੰਪ ਉਤੇ ਪੈਟਰੋਲ ਪਵਾਉਣ ਨੂੰ ਲੈ ਕੇ ਪੰਪ ਉਤੇ ਕੰਮ ਕਰਨ ਵਾਲੇ ਕਰਿੰਦਿਆਂ ਦੇ ਨਾਲ ਅਣਪਛਾਤੇ ਵਿਅਕਤੀਆਂ ਦੀ ਬਹਿਸਬਾਜ਼ੀ ਹੋਈ ਸੀ। ਪੈਟਰੋਲ ਪੰਪ ਦੇ ਮਾਲਕ ਅਨੁਸਾਰ ਅਣਪਛਾਤੇ ਹਥਿਆਰਬੰਦ ਵਿਅਕਤੀਆਂ ਨੇ ਤਿੰਨਾਂ ਕਰਿੰਦਿਆਂ ਪੰਪ ਉਤੇ ਕੰਮ ਕਰਨ ਵਾਲੇ ਕਰਿੰਦਿਆਂ ਉਤੇ ਤਾਬੜਤੋੜ ਗੋਲੀਆਂ ਚਲਾਈਆਂ ਅਤੇ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਦੋ ਗੰਭੀਰ ਰੂਪ ਨਾਲ ਜ਼ਖਮੀ ਹਨ।