Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਸ਼ੋਕ ਵਿਹਾਰ ਤੋਂ ਕੱਢਿਆ ਗਿਆ

ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਅਸ਼ੋਕ ਵਿਹਾਰ ਤੋਂ ਕੱਢਿਆ ਗਿਆ

ਜਲੰਧਰ, ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ,ਅਸ਼ੋਕ ਵਿਹਾਰ ਤੋਂ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆ ਰਹੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਜਿਸ ਦੀ ਅਗਵਾਈ ਰਣਜੀਤ ਨਗਾਰੇ ਦੁਆਰਾ ਕੀਤੀ ਜਾ ਰਹੀ ਸੀ । ਉਸ ਉਪਰੰਤ ਵੱਖ-ਵੱਖ ਗਤਕਾ ਪਾਰਟੀਆਂ ਵੱਲੋਂ ਗੱਤਕੇ ਦੇ ਜੋਹਰ ਦਿਖਾਏ ਜਾ ਰਹੇ ਸਨ ।ਉਸ ਉਪਰੰਤ ਸਕੂਲੀ ਬੱਚਿਆਂ ਵੱਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਆਕਾਸ਼ ਗੂੰਜੀ ਜੈਕਾਰੇ ਲਗਾਏ ਜਾ ਰਹੇ ਸਨ। ਵੱਖ ਵੱਖ ਕੀਰਤਨੀ ਜਥਿਆਂ ਵੱਲੋਂ ਕੀਰਤਨ ਕੀਤਾ ਜਾ ਰਿਹਾ ਸੀ।

ਇਲਾਕਾ ਨਿਵਾਸੀਆਂ ਵੱਲੋਂ ਵੱਖ-ਵੱਖ ਜਗ੍ਹਾ ਤੇ ਸੰਗਤਾਂ ਲਈ ਲੰਗਰ ਲਗਾਏ ਗਏ ਸਨ ।ਉਪਰੰਤ ਪੰਜ ਪਿਆਰਿਆਂ ਦੀ ਅਗਵਾਈ ਤੋਂ ਬਾਅਦ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਕੀਤੇ ਹੋਏ ਸਨ ।ਇਹ ਨਗਰ ਕੀਰਤਨ ਵੱਖ ਵੱਖ ਪੜਾਵਾਂ ਤੋਂ ਹੁੰਦੇ ਹੋਇਆ, ਜਦੋਂ ਕਾਲੀਆਂ ਕਲੋਨੀ ਫੇਸ ਤਿੰਨ ਵਿੱਚ ਪਹੁੰਚਿਆ । ਜਿੱਥੇ ਨਗਰ ਕੀਰਤਨ ਦਾ ਸਵਾਗਤ ਵਾਰਡ ਨੰਬਰ ਇੱਕ ਦੀ ਕੌਂਸਲਰ ਆਸ਼ੂ ਸ਼ਰਮਾ ਅਤੇ ਗੌਰਵ ਸ਼ਰਮਾ( ਨੋਨੀ) ਦੇ ਨਾਲ ਸਿੱਖ ਤਾਲਮੇਲ ਕਮੇਟੀ ਦੇ ਗੁਰਦੀਪ ਸਿੰਘ ਕਾਲੀਆ ਕਲੋਨੀ ਵੱਲੋਂ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਦਿਆਲ ਸਿੰਘ ,ਕਰਨੈਲ ਸਿੰਘ, ਗੋਪੀ ਨਿਜਰ, ਕੇਵਲ ਸਿੰਘ ,ਜੈ ਪ੍ਰਕਾਸ਼ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਸ਼ਾਮਿਲ ਸਨ।