Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਵਿਜੀਲੈਂਸ ਬਿਊਰੋ ਵੱਲੋਂ 15,000 ਰੁਪਏ ਰਿਸ਼ਵਤ ਲੈਂਦੇ ਜੂਨੀਅਰ ਇੰਜੀਨੀਅਰ ਅਤੇ ਠੇਕੇਦਾਰ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਕਾਰਵਾਈ ਵਿੱਚ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਤਾਇਨਾਤ ਪੀ.ਐਸ.ਪੀ.ਸੀ.ਐਲ. ਦੇ ਜੂਨੀਅਰ ਇੰਜੀਨੀਅਰ ਨਿਰਮਲ ਸਿੰਘ ਅਤੇ ਸਰਕਾਰੀ ਮਨਜ਼ੂਰਸ਼ੁਦਾ ਠੇਕੇਦਾਰ ਸਤਨਾਮ ਸਿੰਘ ਨੂੰ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਟੈਕਸੀ ਡਰਾਈਵਰ ਹੈ, ਤਹਿਸੀਲ ਦਸੂਹਾ, ਜ਼ਿਲ੍ਹਾ ਹੁਸ਼ਿਆਰਪੁਰ ਦਾ ਵਾਸੀ ਹੈ, ਜਿਸ ਕੋਲ ਪਿੰਡ ਵਿੱਚ 13 ਮਰਲੇ ਦਾ ਪਲਾਟ ਹੈ ਅਤੇ ਇਸ ਪਲਾਟ ਵਿੱਚੋਂ ਤਿੰਨ-ਫੇਜ਼ ਤਾਰਾਂ ਉਸਦੇ ਪਿੰਡ ਦੇ ਕਾਂਤਾ ਪੁੱਤਰ ਦੇਸਾ ਸਿੰਘ ਦੀ ਮੋਟਰ ਤੱਕ ਜਾਂਦੀਆਂ ਸਨ।

ਉਨ੍ਹਾਂ ਦੱਸਿਆ ਕਿ ਸਰਕਾਰੀ ਫੀਸ ਪਹਿਲਾਂ ਹੀ ਜਮ੍ਹਾਂ ਕਰਵਾ ਦਿੱਤੀ ਗਈ ਸੀ, ਪਰ ਦੋਵੇਂ ਮੁਲਜ਼ਮ ਵਾਰ-ਵਾਰ ਸ਼ਿਕਾਇਤਕਰਤਾ ਨੂੰ ਫ਼ੋਨ ਕਰਦੇ ਰਹੇ ਅਤੇ ਰਿਸ਼ਵਤ ਦੀ ਰਕਮ ਦੀ ਮੰਗ ਕਰਦੇ ਰਹੇ। ਦੋਸ਼ਾਂ ਦੀ ਪੁਸ਼ਟੀ ਕਰਨ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾ ਕੇ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15000 ਰੁਪਏ ਦੀ ਰਿਸ਼ਵਤ ਲੈਂਦਿਆਂ ਦੋਵਾਂ ਮੁਲਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕਰ ਲਿਆ। ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਰੇਂਜ ਜਲੰਧਰ ਵਿਖੇ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਕੱਲ੍ਹ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਹੋਰ ਜਾਂਚ ਜਾਰੀ ਹੈ।