Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ,ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਅਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਜ਼ਾਹਰ ਕਰਨ ‘ਤੇ, ਦੋਸ਼ੀ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ। ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ ਸੀ।