Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 18000 ਰੁਪਏ ਰਿਸ਼ਵਤ ਲੈਂਦਾ ਰੈਂਟ ਕੁਲੈਕਟਰ ਅਤੇ ਚਪੜਾਸੀ ਰੰਗੇ ਹੱਥੀਂ ਕਾਬੂ

ਚੰਡੀਗੜ੍ਹ, ਪੰਜਾਬ ਵਿਜੀਲੈਂਸ ਬਿਊਰੋ ਨੇ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਰੈਂਟ ਕੁਲੈਕਟਰ ਮੁਹੰਮਦ ਯਾਸੀਨ ਅਤੇ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਤਾਇਨਾਤ ਠੇਕੇ ਆਧਾਰਿਤ ਚਪੜਾਸੀ ਮੁਹੰਮਦ ਤਾਲੀਮ ਨੂੰ 18000 ਰੁਪਏ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਹ ਖੁਲਾਸਾ ਕਰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਕਤ ਮੁਲਜ਼ਮ ਨੂੰ ਬਲਾਚੌਰ, ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਪੰਜਾਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਬੁਲਾਰੇ ਨੇ ਕਿਹਾ ਕਿ ਸ਼ਿਕਾਇਤਕਰਤਾ, ਜੋ ਇੱਕ ਖੇਤੀਬਾੜੀ ਕਰਨ ਵਾਲਾ ਵਿਅਕਤੀ ਹੈ, ਨੇ 2018 ਤੋਂ 2021 ਦੀ ਮਿਆਦ ਲਈ ਤਹਿਸੀਲ ਬਲਾਚੌਰ ਦੇ ਪਿੰਡ ਭੱਦੀ ਵਿਖੇ ਸਥਿਤ ਪੰਜਾਬ ਵਕਫ਼ ਬੋਰਡ ਦੀ 10 ਕਨਾਲ ਜ਼ਮੀਨ ਲੀਜ਼ ’ਤੇ ਲਈ ਸੀ। ਸਾਲ 2021 ਵਿੱਚ ਲੀਜ਼ ਦੀ ਮਿਆਦ ਖਤਮ ਹੋਣ ਤੋਂ ਬਾਅਦ, ਸ਼ਿਕਾਇਤਕਰਤਾ ਨੇ ਲੀਜ਼ ਦੇ ਨਵੀਨੀਕਰਨ (ਰੀਨੇਵਲ) ਲਈ ਦੋਸ਼ੀ ਮੁਹੰਮਦ ਯਾਸੀਨ ਨਾਲ ਪੰਜਾਬ ਵਕਫ਼ ਬੋਰਡ ਦਫ਼ਤਰ, ਗੜ੍ਹਸ਼ੰਕਰ ਵਿਖੇ ਸੰਪਰਕ ਕੀਤਾ।