Business Khas

Latest news
ਭਾਰਤ ਦੀਆਂ ਖ਼ਾਮੀਆਂ ਵੇਲ਼ੇ ਸਿਰ ਸਾਹਮਣੇ ਆਈਆਂ: ਹਰਮਨਪ੍ਰੀਤ ਕੌਰ ਕੌਣ ਸੀ ਹਰਿਆਣਵੀ ਅਦਾਕਾਰਾ Divyanka Sirohi ! 30 ਸਾਲ ਦੀ ਉਮਰ ਵਿੱਚ ਦਿਹਾਂਤ Sidhu Moosewala ਦੇ ਨਵੇਂ ਗੀਤ ‘Eyes On Me’ ਦਾ ਟੀਜ਼ਰ ਰਿਲੀਜ਼; ਸੋਸ਼ਲ ਮੀਡੀਆ ’ਤੇ ਮਿੰਟਾਂ ’ਚ ਮਚਾਇਆ ਤਹਿਲਕਾ ਸੋਨਾਲੀ ਆਦਮੀ ਪਾਰਟੀ ਦੇ ਨੇਤਾ ਅਪਣੇ ਸਾਥੀਆਂ ਸਮੇਤ ਭਾਜਪਾ ਦੇ ਵਿੱਚ ਸ਼ਾਮਿਲ ਹੋਏ ਰੁਟੀਨ ਮੌਕ ਡਰਿੱਲ ਹੈ, ਘਬਰਾਉਣ ਦੀ ਲੋੜ ਨਹੀਂ : ਡਿਪਟੀ ਕਮਿਸ਼ਨਰ ਪੰਜਾਬ ’ਚ ਅੱਤ ਦੀ ਗਰਮੀ ਦਾ ਕਹਿਰ ਸ਼ੁਰੂ, 42 ਡਿਗਰੀ ਤੋਂ ਪਾਰ ਤਾਪਮਾਨ 6000 ਰੁਪਏ ਸਸਤੀ ਹੋਈ ਚਾਂਦੀ, ਸੋਨੇ ਦੀਆਂ ਕੀਮਤਾਂ 'ਚ ਵੀ ਡਿੱਗੀਆਂ ਪੰਜਾਬ ‘ਚ ਫਿਰ ਹੋਵੇਗਾ ਬਲੈਕਆਊਟ 28 ਰੁਪਏ ਤੱਕ ਵਧ ਸਕਦੀਆਂ ਹਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਲੰਧਰ ਪ੍ਰਸ਼ਾਸਨ ਨੇ ਉਦਯੋਗਿਕ ਨੀਤੀ ਤਹਿਤ 1.85 ਕਰੋੜ ਰੁਪਏ ਦੇ ਇੰਸੈਟਿਵ ਨੂੰ ਦਿੱਤੀ ਪ੍ਰਵਾਨਗੀ
You are currently viewing ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਚੰਡੀਗੜ੍ਹ, 9 ਮਾਰਚ-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਡਿਵੀਜ਼ਨ ਨੰਬਰ 2 ਕਮਿਸ਼ਨਰੇਟ ਜਲੰਧਰ ਵਿਖੇ ਤਾਇਨਾਤ ਸਹਾਇਕ ਸਬ-ਇੰਸਪੈਕਟਰ ਗੋਪਾਲ ਸਿੰਘ ਨੂੰ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।ਅੱਜ ਇੱਥੇ ਇਸ ਸਬੰਧੀ ਜਾਣਕਾਰੀ ਦਿੰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਗਾਂਧੀ ਕੈਂਪ, ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।ਉਨ੍ਹਾਂ ਅੱਗੇ ਦੱਸਿਆ ਕਿ ਦੋ ਦਿਨ ਬਾਅਦ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਫ਼ੋਨ ਕੀਤਾ ਅਤੇ ਚੇਤਾਵਨੀ ਦਿੱਤੀ ਕਿ ਜੇਕਰ ਉਹ ਪੁਲਿਸ ਸਟੇਸ਼ਨ ਆ ਕੇ ਉਸਨੂੰ ਨਹੀਂ ਮਿਲਿਆ ਤਾਂ ਉਸਦਾ ਨਾਮ ਵੀ ਉਕਤ ਮਾਮਲੇ ਵਿੱਚ ਸ਼ਾਮਲ ਕਰ ਲਿਆ ਜਾਵੇਗਾ। ਇਸ ਤੋਂ ਬਾਅਦ, ਜਦੋਂ ਸ਼ਿਕਾਇਤਕਰਤਾ ਦਾ ਛੋਟਾ ਭਰਾ ਬਲਵੰਤ ਅਤੇ ਇਲਾਕਾ ਪ੍ਰਧਾਨ ਅਮਿਤ ਕੁਮਾਰ ਉਰਫ਼ ਲਵਲੀ ਭਗਤ ਥਾਣਾ ਡਿਵੀਜ਼ਨ ਨੰਬਰ 2 ਵਿਖੇ ਦੋਸ਼ੀ ਏਐਸਆਈ ਨੂੰ ਮਿਲੇ ਤਾਂ ਦੋਸ਼ੀ ਨੇ ਸ਼ਿਕਾਇਤਕਰਤਾ ਨੂੰ ਮਾਮਲੇ ਵਿੱਚ ਨਾ ਫਸਾਉਣ ਬਦਲੇ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ।

ਸ਼ਿਕਾਇਤਕਰਤਾ ਦੇ ਛੋਟੇ ਭਰਾ ਬਲਵੰਤ ਅਤੇ ਅਮਿਤ ਕੁਮਾਰ ਉਰਫ਼ ਲਵਲੀ ਭਗਤ ਦੀ ਬੇਨਤੀ ‘ਤੇ, ਮੁਲਜ਼ਮ ਨੇ ਰਿਸ਼ਵਤ ਦੀ ਰਕਮ ਘਟਾ ਕੇ 20,000 ਰੁਪਏ ਕਰ ਦਿੱਤੀ। ਮਜਬੂਰੀ ਕਾਰਨ ਉਨ੍ਹਾਂ ਨੇ ਮੌਕੇ ‘ਤੇ ਹੀ ਮੁਲਜ਼ਮ ਨੂੰ 10,000 ਰੁਪਏ ਦੇ ਦਿੱਤੇ। ਹਾਲਾਂਕਿ, ਮੁਲਜ਼ਮ ਬਾਕੀ 10,000 ਰੁਪਏ ਰਿਸ਼ਵਤ ਦੀ ਮੰਗ ‘ਤੇ ਅੜਿਆ ਰਿਹਾ। ਜਦੋਂ ਉਨ੍ਹਾਂ ਨੇ ਬਾਕੀ ਰਕਮ ਦੇਣ ਵਿੱਚ ਅਸਮਰੱਥਾ ਪ੍ਰਗਟਾਈ, ਤਾਂ ਮੁਲਜ਼ਮ ਬਾਅਦ ਵਿੱਚ 8,000 ਰੁਪਏ ਲੈਣ ਲਈ ਸਹਿਮਤ ਹੋ ਗਿਆ। ਸ਼ਿਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਗੱਲਬਾਤ ਰਿਕਾਰਡ ਕਰ ਲਈ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।