Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਕਾਰਗਰ ਸਾਬਤ ਹੋ ਰਹੀ ਹੈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ : ਮੋਹਿੰਦਰ ਭਗਤ

ਜਲੰਧਰ,  ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਵਿੱਢੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਨੂੰ ਠੱਲ੍ਹ ਪਾਉਣ ਵਿੱਚ ਕਾਰਗਰ ਸਾਬਤ ਹੋ ਰਹੀ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਨਸ਼ਿਆਂ ਖਿਲਾਫ਼ ਜ਼ੀਰੋ ਟੋਲਰੈਂਸ ਦੀ ਨੀਤੀ ਅਪਣਾਈ ਹੋਈ ਹੈ, ਜਿਸ ਤਹਿਤ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਨਸ਼ਾ ਤਸਕਰਾਂ ’ਤੇ ਸ਼ਿਕੰਜਾ ਕਸਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡ ਪੱਧਰ ‘ਤੇ ਇੱਕ ਨਵੀਂ ਰਣਨੀਤੀ ਅਮਲ ਵਿੱਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਲੇਜ ਡਿਫੈਂਸ ਕਮੇਟੀਆਂ, ਸਰਪੰਚਾਂ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਮੈਂਬਰਾਂ ਅਤੇ ਪੁਲਿਸ ਅਧਿਕਾਰੀਆਂ ਦੇ ਸਹਿਯੋਗ ਨਾਲ ਪਿੰਡ ਵਾਸੀਆਂ ਨੂੰ ਨਸ਼ਿਆਂ ਵਿਰੁੱਧ ਸਰਗਰਮ ਕੀਤਾ ਜਾ ਰਿਹਾ ਹੈ। ਨਸ਼ਿਆਂ ਖਿਲਾਫ਼ ਕੀਤੀ ਕਾਰਵਾਈ ਬਾਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ਼ ਵਿੱਢੀ ਮੁਹਿੰਮ ਤਹਿਤ 156ਵੇਂ ਦਿਨ 356 ਥਾਵਾਂ ’ਤੇ ਛਾਪੇਮਾਰੀ ਕੀਤੀ ਗਈ ਹੈ ਅਤੇ 87 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ 63 ਐਫ਼.ਆਈ.ਆਰ. ਦਰਜ ਕੀਤੀਆਂ ਗਈਆਂ ਅਤੇ 967 ਗ੍ਰਾਮ ਹੈਰੋਇਨ, 267 ਕਿਲੋਗ੍ਰਾਮ ਚੂਰਾ ਪੋਸਤ, 1,869 ਨਸ਼ੀਲੀਆਂ ਗੋਲੀਆਂ/ਕੈਪਸੂਲ ਬਰਾਮਦ ਕੀਤੇ ਗਏ ਹਨ। ਸ਼੍ਰੀ ਭਗਤ ਨੇ ਕਿਹਾ ਕਿ ਮੁਹਿੰਮ ਦੇ 156 ਦਿਨਾਂ ਦੌਰਾਨ 24,592 ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਗਏ ਹਨ।