Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਵੱਲੋਂ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਯੁੱਧ ਨਸ਼ਿਆਂ ਵਿਰੁੱਧ : ਡਿਪਟੀ ਕਮਿਸ਼ਨਰ ਵੱਲੋਂ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ

ਜਲੰਧਰ, ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਪਿੰਡ ਸ਼ੇਖੇ ਵਿਖੇ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਦਾ ਦੌਰਾ ਕਰਦਿਆਂ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਥੇ ਆਉਣ ਵਾਲੇ ਮਰੀਜ਼ਾਂ ਦੀ ਢੁੱਕਵੀਂ ਦੇਖ-ਭਾਲ, ਕਾਊਂਸਲਿੰਗ ਯਕੀਨੀ ਬਣਾਉਣ ਦੇ ਨਾਲ-ਨਾਲ ਉਨ੍ਹਾਂ ਨੂੰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ ਦੇ ਉਪਰਾਲੇ ਵੀ ਕੀਤੇ ਜਾਣ ਤਾਂ ਜੋ ਉਹ ਨਸ਼ਿਆਂ ਦੀ ਆਦਤ ਤੋਂ ਪੂਰੀ ਤਰ੍ਹਾਂ ਛੁਟਕਾਰਾ ਪਾ ਸਕਣ।

30 ਬਿਸਤਰਿਆਂ ਵਾਲੇ ਇਸ ਨਸ਼ਾ ਛੁਡਾਊ ਤੇ ਮੁੜ ਵਸੇਬਾ ਕੇਂਦਰ ਵਿੱਚ ਮੌਜੂਦਾ ਸਮੇਂ 11 ਮਰੀਜ਼ ਨਸ਼ਿਆਂ ਤੋਂ ਛੁਟਕਾਰਾ ਪਾਉਣ ਲਈ ਆਪਣਾ ਇਲਾਜ ਕਰਵਾ ਰਹੇ ਹਨ। ਡਿਪਟੀ ਕਮਿਸ਼ਨਰ, ਜਿਨ੍ਹਾਂ ਨਾਲ ਐਸ.ਡੀ.ਐਮ. ਰਣਦੀਪ ਸਿੰਘ ਹੀਰ ਤੇ ਸਿਵਲ ਸਰਜਨ ਡਾ. ਗੁਰਮੀਤ ਲਾਲ ਵੀ ਮੌਜੂਦ ਸਨ, ਨੇ ਮਰੀਜ਼ਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਕੇਂਦਰ ਵਿੱਚ ਮਿਲ ਰਹੀਆਂ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ। ਡਾ. ਅਗਰਵਾਲ ਨੇ ਮਰੀਜ਼ਾਂ ਨੂੰ ਉਨ੍ਹਾਂ ਦੇ ਮੁੜ ਵਸੇਬੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਨਰ ਸਿਖ਼ਲਾਈ ਪ੍ਰਦਾਨ ਕਰਕੇ ਰੋਜ਼ਗਾਰ ਪ੍ਰਾਪਤੀ ਵਿੱਚ ਮਦਦ ਦਾ ਭਰੋਸਾ ਵੀ ਦਿਵਾਇਆ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਸੂਬੇ ਵਿੱਚੋਂ ਨਸ਼ਿਆਂ ਦੀ ਲਾਹਣਤ ਨੂੰ ਜੜ੍ਹੋਂ ਖ਼ਤਮ ਕਰਨ ਦੀ ਵਚਨਬੱਧਤਾ ਦਹੁਰਾਉਂਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਜਲੰਧਰ ਨੂੰ ਨਸ਼ਾ ਮੁਕਤ ਬਣਾਉਣ ਦੇ ਨਾਲ-ਨਾਲ ਨਸ਼ਾ ਛੱਡ ਚੁੱਕੇ ਨੌਜਵਾਨਾਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਲਈ ਵਚਨਬੱਧ ਹੈ।

ਇਸ ਦੌਰਾਨ ਡਾ. ਅਗਰਵਾਲ ਨੇ ਮੁੜ ਵਸੇਬਾ ਕੇਂਦਰ ਵਿਖੇ ਨਸ਼ੇ ’ਤੇ ਨਿਰਭਰ ਵਿਅਕਤੀਆਂ ਲਈ ਚਲਾਏ ਜਾਂਦੇ ਇਲੈਕਟ੍ਰੀਸ਼ਨ ਦੇ ਕੋਰਸ, ਫੁਟਬਾਲ ਸਿਲਾਈ ਸਮੇਤ ਹੋਰ ਗਤੀਵਿਧੀਆਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਇਥੇ ਇਲਾਜ ਲਈ ਆਉਣ ਵਾਲੇ ਮਰੀਜ਼ਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ’ਤੇ ਵੀ ਜ਼ੋਰ ਦਿੱਤਾ।