Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਯੁੱਧ ਨਸ਼ਿਆ ਵਿਰੁੱਧ-ਮੁੱਖ ਮੰਤਰੀ ਵੱਲੋਂ ਪੰਜਾਬੀਆਂ ਨੂੰ ਨਸ਼ਿਆਂ ਵਿਰੁੱਧ ਜੰਗ ਦਾ ਅਟੁੱਟ ਹਿੱਸਾ ਬਣਨ ਦੀ ਅਪੀਲ

ਚੰਡੀਗੜ੍ਹ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹੇਠ ਨਸ਼ਿਆਂ ਦੀ ਅਲਾਮਤ ਖਿਲਾਫ ਵਿੱਢੀ ਜੰਗ ਨੂੰ ਲੋਕ ਲਹਿਰ ਵਿੱਚ ਬਦਲਣ ਲਈ ਸਮੂਹ ਪੰਜਾਬੀਆਂ ਨੂੰ ਵਧ-ਚੜ੍ਹ ਕੇ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ।

ਇੱਕ ਆਡੀਓ ਸੰਦੇਸ਼ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਰੂਪ ਵਿੱਚ ਨਸ਼ਿਆਂ ਦੇ ਖਿਲਾਫ ਵਿਆਪਕ ਪੱਧਰ ਉਤੇ ਸਖ਼ਤ ਕਾਰਵਾਈ ਸ਼ੁਰੂ ਕੀਤੀ ਹੈ। ਉਨ੍ਹਾਂ ਸਪੱਸ਼ਟ ਤੌਰ ‘ਤੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਸਿੱਧੀ ਸਰਪ੍ਰਸਤੀ ਹੋਣ ਕਾਰਨ ਨਸ਼ਿਆਂ ਦੀ ਸਮੱਸਿਆ ਨੇ ਸੂਬੇ ਵਿੱਚ ਆਪਣੇ ਪੈਰ ਪਸਾਰ ਲਏ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਮੁਹਿੰਮ ਸ਼ੁਰੂ ਕੀਤੀ ਹੈ ਜਿਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ। ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਇਹ ਜੰਗ ਆਮ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਹੀ ਜਿੱਤੀ ਜਾ ਸਕਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਇਸ ਜੰਗ ਵਿੱਚ ਲੋਕਾਂ ਦਾ ਸਹਿਯੋਗ ਲੈਣ ਲਈ ਵਟਸਐਪ ਹੈਲਪਲਾਈਨ ਨੰਬਰ 9779100200 ਜਾਰੀ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੇ ਖੇਤਰ ਜਾਂ ਸ਼ਹਿਰ ਵਿੱਚ ਸਰਗਰਮ ਨਸ਼ਾ ਤਸਕਰਾਂ ਨਾਲ ਸਬੰਧਤ ਕੋਈ ਵੀ ਜਾਣਕਾਰੀ ਇਸ ਵਟਸਐਪ ਨੰਬਰ ‘ਤੇ ਸਾਂਝੀ ਕਰਨ ਲਈ ਕਿਹਾ।

ਮੁੱਖ ਮੰਤਰੀ ਨੇ ਕਿਹਾ ਕਿ ਫ਼ੋਨ ਕਰਨ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਕੋਲ ਵੀ ਇਸ ਦਾ ਖੁਲਾਸਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਸ ਆਰ-ਪਾਰ ਦੀ ਲੜਾਈ ਵਿੱਚ ਲੋਕਾਂ ਦਾ ਪੂਰਾ ਸਮਰਥਨ ਅਤੇ ਸਹਿਯੋਗ ਬਹੁਤ ਜ਼ਰੂਰੀ ਹੈ, ਜਿਸ ਕਰਕੇ ਲੋਕਾਂ ਨੂੰ ਇਸ ਦਾ ਵੱਡੇ ਪੱਧਰ ‘ਤੇ ਸਮਰਥਨ ਕਰਨਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਆਪਣੇ ਫ਼ੋਨ ਰਾਹੀਂ ਹੈਲਪਲਾਈਨ ਨੰਬਰ ‘ਤੇ ਨਸ਼ਾ ਤਸਕਰੀ ਨਾਲ ਸਬੰਧਤ ਸੂਚਨਾ ਦੇ ਕੇ ਇਸ ਮੁਹਿੰਮ ਦਾ ਅਨਿੱਖੜਵਾਂ ਹਿੱਸਾ ਬਣਨ ਦੀ ਅਪੀਲ ਕੀਤੀ।