Business Khas

Latest news
'रामायण' को भाई दूज का मिला फायदा, 7वें दिन भारत में 511.10 करोड़ पार, दुनियाभर में छापे 934.55 करोड... परिसीमन बिल पारित कराने के लिए संसद का विशेष सत्र बुलाएगी सरकार ਸੁਰੱਖਿਆ, ਟ੍ਰੈਫਿਕ, ਪਾਰਕਿੰਗ, ਸਾਫ-ਸਫਾਈ ਤੇ ਸਜਾਵਟ ਸਮੇਤ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀਆਂ ਹਦਾਇਤਾਂ ਮੇਅਰ ਦੀ ਮੌਜੂਦਗੀ ਵਿੱਚ ਦੇਵੀ ਤਾਲਾਬ ਮੰਦਰ ਤੋਂ ਬਾਅਦ ਦੂਜੀ ਘਟਨਾ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗਾਰਡਨ ਕਲੋਨੀ ਵਿਖੇ ਪਹੁੰਚੀ ਕਿਹਾ ਪੰਜਾਬ ਸਰਕਾਰ ਨੇ ਸੂਬੇ ਭਰ ’ਚ ਵਿਕਾਸ ਪ੍ਰਾਜੈਕਟਾਂ ਰਾਹੀਂ ਸਿੱਖਿਆ ਤੇ ਖੇਡਾਂ ਦੇ ਖੇਤਰ ਨੂੰ ਤਰਜੀਹ ਦਿੱਤੀ पुलिस कमिश्नर द्वारा आवाज़ प्रदूषण की रोकथाम संबंधी आदेश जारी ਰੈਸਟੋਰੈਂਟ, ਕਲੱਬ ਤੇ ਹੋਰ ਲਾਇਸੰਸਸ਼ੁਦਾ ਖਾਣ-ਪੀਣ ਵਾਲੀਆਂ ਥਾਵਾਂ ਰਾਤ 12 ਵਜੇ ਤੱਕ ਮੁਕੰਮਲ ਬੰਦ ਕਰਨ ਦੇ ਹੁਕਮ रणबीर कपूर की 'रामायण' ने छठे दिन बॉक्स ऑफिस पर कमा डाले इतने करोड़ रुपये 254 ਅਧਿਕਾਰੀਆਂ ਦੇ ਤਬਾਦਲੇ, 6 ਜ਼ਿਲ੍ਹਿਆਂ ਦੇ DC ਵੀ ਬਦਲੇ
You are currently viewing ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ

ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਹੋਇਆ ਨਿੱਘਾ ਸਵਾਗਤ

ਨਵੀਂ ਦਿੱਲੀ ਵਿੱਚ ਅੱਜ ਸ਼ਨਿਵਾਰ ਤੋਂ 18ਵਾਂ ਬ੍ਰਿਕਸ ਸਿਖ਼ਰ ਸੰਮੇਲਨ 2026 ਸ਼ੁਰੂ ਹੋ ਗਿਆ ਹੈ। ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਅਤੇ ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਸਮੇਤ ਦੁਨੀਆ ਭਰ ਦੇ ਕਈ ਵੱਡੇ ਆਗੂ ਬੀਤੇ ਕੱਲ੍ਹ ਹੀ ਰਾਜਧਾਨੀ ਦਿੱਲੀ ਪਹੁੰਚ ਗਏ ਸਨ। ਜਦਕਿ, ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਜ ਦੁਪਹਿਰ ਕਰੀਬ 12 ਵਜੇ ਦਿੱਲੀ ਪਹੁੰਚੇ।

ਦਿੱਲੀ ਦੇ ਪਾਲਮ ਏਅਰਪੋਰਟ ‘ਤੇ ਲੈਂਡ ਕਰਨ ਮਗਰੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਏਅਰਪੋਰਟ ‘ਤੇ ਕੇਂਦਰੀ ਮੰਤਰੀ ਜਿਤਿਨ ਪ੍ਰਸਾਦ ਨੇ ਰਾਸ਼ਟਰਪਤੀ ਜਿਨਪਿੰਗ ਦਾ ਰਸਮੀ ਸਵਾਗਤ ਕੀਤਾ। ਦਿੱਲੀ ਦੌਰੇ ਦੌਰਾਨ ਬ੍ਰਿਕਸ ਸੰਮੇਲਨ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰਾਸ਼ਟਰਪਤੀ ਸ਼ੀ ਜਿਨਪਿੰਗ ਵਿਚਾਲੇ ਅੱਜ ਸ਼ਾਮ ਅਹਿਮ ਦੁਵੱਲੀ ਮੁਲਾਕਾਤ ਹੋਣੀ ਹੈ, ਜਿਸ ‘ਤੇ ਪੂਰੀ ਦੁਨੀਆ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ। ਦੋਵਾਂ ਦੇਸ਼ਾਂ ਵਿਚਾਲੇ ਪਿਛਲੇ ਕੁਝ ਸਾਲਾਂ ਤੋਂ ਚੱਲ ਰਹੀ ਕੁੜੱਤਣ ਅਤੇ ਤਣਾਅ ਦੇ ਮੱਦੇਨਜ਼ਰ ਇਹ ਬੈਠਕ ਕਾਫ਼ੀ ਅਹਿਮ ਮੰਨੀ ਜਾ ਰਹੀ ਹੈ। ਇਸ ਦੌਰੇ ਦੌਰਾਨ ਚੀਨ ਨੇ ਭਾਰਤ ਨਾਲ ਆਪਣੇ ਸਬੰਧਾਂ ਨੂੰ ਨਵੇਂ ਸਿਰੇ ਤੋਂ ਸਥਾਪਿਤ ਕਰਨ ਦੇ ਸੰਕੇਤ ਦਿੱਤੇ ਹਨ ਅਤੇ ਮਤਭੇਦਾਂ ਨੂੰ ਸਹੀ ਢੰਗ ਨਾਲ ਸੁਲਝਾਉਣ ਦੀ ਗੱਲ ਆਖੀ ਹੈ।

ਰਾਜਦੂਤ ਨੇ ਆਪਣੀ ਪੋਸਟ ਵਿੱਚ ਕਿਹਾ, “ਚੀਨ ਅਤੇ ਭਾਰਤ ਰਾਸ਼ਟਰਪਤੀ ਸ਼ੀ ਅਤੇ ਪ੍ਰਧਾਨ ਮੰਤਰੀ ਮੋਦੀ ਵਿਚਾਲੇ ਦੁਵੱਲੀ ਬੈਠਕ ਦਾ ਪ੍ਰਬੰਧ ਕਰ ਰਹੇ ਹਨ। ਕਾਜ਼ਾਨ ਅਤੇ ਤਿਆਨਜਿਨ ਵਿੱਚ ਹੋਈਆਂ ਮੁਲਾਕਾਤਾਂ ਤੋਂ ਬਾਅਦ, ਇਹ ਲਗਾਤਾਰ ਤੀਜਾ ਸਾਲ ਹੋਵੇਗਾ ਜਦੋਂ ਦੋਵੇਂ ਆਗੂ ਇੱਕ-ਦੂਜੇ ਨੂੰ ਮਿਲਣਗੇ।”