Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਨਿੰਦਣਯੋਗ ਸਿੱਖ ਇਤਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ ਸਿੱਖ ਤਾਲਮੇਲ

ਨਿੰਦਣਯੋਗ ਸਿੱਖ ਇਤਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ ਸਿੱਖ ਤਾਲਮੇਲ

ਗੁਰੂ ਅਰਜਨ ਦੇਵ ਜੀ ਅਤੇ ਗੁਰੂ ਤੇਗ ਬਹਾਦਰ ਜੀ ਦੀ ਸ਼ਹਾਦਤ ਨੂੰ ਫਾਂਸੀ ਲਿਖਣਾ ਅਤੀ ਨਿੰਦਣਯੋਗ ਸਿੱਖ ਇਤਹਾਸ ਨਾਲ ਖਿਲਵਾੜ ਬਰਦਾਸ਼ਤ ਨਹੀਂ ਕਰਾਂਗੇ ਸਿੱਖ ਤਾਲਮੇਲ ਕਮੇਟੀ। ਖਾਲਸਾ ਕਾਲਜ ਅੰਮ੍ਰਿਤਸਰ ਦੇ ਬੀ ਏ ਹਿਸਤਰੀ ਦੇ ਚੌਥੇ ਸਮੈਸਟਰ ਦੇ ਪ੍ਰਸ਼ਨ ਪੱਤਰ ਵਿੱਚ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਸ੍ਰੀ ਗੁਰੂ ਤੇਗ ਬਹਾਦੁਰ ਸਾਹਿਬ ਜੀ ਦੀ ਸ਼ਹਾਦਤ ਲਈ ਫਾਂਸੀ ਸਬਦ ਲਿਖਿਆ ਗਿਆ ਹੈ ਜਿਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਡੂੰਘੀ ਠੇਸ ਪਹੁੰਚੀ ਹੈ ਸਿੱਖ਼ ਤਾਲਮੇਲ ਕਮੇਟੀ ਦੇ ਆਗੂ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਡਾ ਹਰਪ੍ਰੀਤ ਸਿੰਘ ਨੀਟੂ ਨੇ ਇੱਕ ਸਾਂਝੇ ਬਿਆਨ ਵਿੱਚ ਕਿਹਾ ਹੈ ਕਿ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਸਹਾਦਤਾਂ ਧਰਮ ਦੀ ਆਜ਼ਾਦੀ ਮਾਨਵਤਾ ਦੀ ਰੱਖਿਆ ਅਤੇ ਜੁਲਮ ਖਿਲਾਫ ਡੱਟ ਕੇ ਪਹਿਰਾ ਦੇਣ ਕਰਕੇ ਦਿੱਤੀ ਓਹਨਾ ਦੀ ਲਾਸਾਨੀ ਸ਼ਹਾਦਤਾਂ ਨੂੰ ਫਾਂਸੀ ਦਸਣਾ ਬੁਹਤ ਵੱਡੀ ਗੁਸਤਾਖੀ ਹੈ

ਅਸੀ ਖਾਲਸਾ ਕਾਲਜ ਦੀ ਸਮੁੱਚੀ ਪਰਬੰਧਕ ਕਮੇਟੀ ਤੋਂ ਤੁਰੰਤ ਸਪਸ਼ਟੀਕਰਨ ਦੀ ਮੰਗ ਕਰਦੇ ਹਾਂ ਅਤੇ ਜਿਸ ਨੇ ਇਹ ਪ੍ਰਸ਼ਨ ਪੱਤਰ ਤਿਆਰ ਕੀਤਾ ਹੈ ਓਸ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ ਨਹੀਂ ਤਾਂ ਸਿੱਖ ਤਾਲਮੇਲ ਕਮੇਟੀ ਅਗਲੇ ਕਦਮ ਚੁੱਕਣ ਲਈ ਮਜਬੂਰ ਹੋਵੇਗੀ ਸਿੱਖ਼ ਤਾਲਮੇਲ ਕਮੇਟੀ ਆਪਣੀਆਂ ਸਹਿਜੋਗੀ ਜੱਥੇਬੰਦੀਆਂ ਜੌ ਸ੍ਰੀ ਅੰਮ੍ਰਿਤਸਰ ਸਾਹਿਬ ਵਿਚ ਸੇਵਾ ਨਿਬਾ ਰਹੀਆਂ ਹਨ ਓਹਨਾ ਨੂੰ ਸਾਰੇ ਮਾਮਲੇ ਤੇ ਰਿਪੋਰਟ ਦੇਣ ਦੀ ਸੇਵਾ ਲਾਈ ਗਈ ਹੈ ਸਿੱਖ ਇਤਹਾਸ ਨੂੰ ਤੋੜ ਮਰੋਰ ਕੇ ਪੇਸ਼ ਕਰਨ ਦੀ ਹਰ ਕਾਰਵਾਈ ਦਾ ਮੂੰਹ ਤੋੜਵਾਂ ਜਵਾਬ ਦੇਵਾਂਗੇ ਕਿਸੇ ਨੂੰ ਵੀ ਸਿੱਖ ਇਤਹਾਸ ਨਾਲ ਖਿਲਵਾੜ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ