Business Khas

Latest news
ਪ੍ਰਭਾਵਸ਼ਾਲੀ ਸੈਮੀਨਾਰ ਅਜੋਕੇ ਸਮੇਂ ’ਚ ਪੱਤਰਕਾਰੀ ’ਚ ਭਰੋਸੇਯੋਗਤਾ ਦੀ ਘਾਟ ਚਿੰਤਾਜਨਕ- ਇੰਦਰਪ੍ਰੀਤ ਸਿੰਘ ਫਿਲੀਪੀਨਜ਼ ‘ਚ ਮੋਦੀ-ਟਰੰਪ ਦੀ ਹੋ ਸਕਦੀ ਹੈ ਮੁਲਾਕਾਤ ਗੁਰਦੁਆਰਾ ਬਾਬਾ ਜੀਵਨ ਸਿੰਘ ਗੜ੍ਹਾ ਦੇ ਪ੍ਰਧਾਨ ਭੂਪਿੰਦਰ ਪਾਲ ਸਿੰਘ ਖਾਲਸਾ ਪਤਨੀ ਸਮੇਤ ਕੈਨੇਡਾ ਪਹੁੰਚੇ ਸਤਿਗੁਰੂ ਕਬੀਰ ਮੰਦਿਰ ਤਿਲਕ ਨਗਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਪੰਜਾਬ ਦੇ ਇਨ੍ਹਾਂ ਜਿਲ੍ਹਿਆਂ ਵਿਚ ਅੱਜ ਰਾਤ ਭਾਰੀ ਮੀਂਹ CM ਭਗਵੰਤ ਮਾਨ ਨੇ ਹਸਪਤਾਲ ਪਹੁੰਚ ਕੇ ਜ਼ਖ਼ਮੀਆਂ ਦਾ ਜਾਣਿਆ ਹਾਲ ਬੱਚੇ ਨੂੰ ਗਲੇ ਲਗਾਉਣਾ, ਉਸ ਦੀ ਗੱਲ ਸੁਣਨਾ ਅਤੇ ਤਾਰੀਫ਼ ਕਰਨਾ ਕਿਉਂ ਜ਼ਰੂਰੀ ਹੈ? ਗੜ੍ਹਚਿਰੌਲੀ 'ਚ PM ਮੋਦੀ ਦਾ ਵੱਡਾ ਐਲਾਨ, 3,000 ਕਰੋੜ ਦੇ 246 ਵਿਕਾਸ ਪ੍ਰੋਜੈਕਟ ਰਾਜਸਥਾਨ ਰੇਲਵੇ ਟ੍ਰੈਕ ਧਮਾਕਾ: ਗੁਰਦਾਸਪੁਰ ਤੋਂ ਨੌਜਵਾਨ ਅਤੇ ਮੁਟਿਆਰ ਗ੍ਰਿਫ਼ਤਾਰ ਇਸ ਸੂਬੇ ਦੇ ਲੋਕ ਪੀਂਦੇ ਹਨ ਸਭ ਤੋਂ ਵੱਧ ਸ਼ਰਾਬ ਆ ਗਈ ਟੌਪ-5 ਦੀ ਲਿਸਟ
You are currently viewing ਕੌਣ ਹਨ ਉਹ V4 ਮੁਲਕ ਜਿਨ੍ਹਾਂ ਨੇ UNSC ਵਿੱਚ ਸਥਾਈ ਸੀਟ ਲਈ ਚੁੱਕੀ ਆਵਾਜ਼?

ਕੌਣ ਹਨ ਉਹ V4 ਮੁਲਕ ਜਿਨ੍ਹਾਂ ਨੇ UNSC ਵਿੱਚ ਸਥਾਈ ਸੀਟ ਲਈ ਚੁੱਕੀ ਆਵਾਜ਼?

ਸੰਯੁਕਤ ਰਾਸ਼ਟਰ ਮਹਾਸਭਾ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਦੀ ਵਿਸੇਗ੍ਰਾਡ ਗਰੁੱਪ (V4) ਨਾਲ ਪਹਿਲੀ ਬੈਠਕ ਹੋਈ। ਇਸ ਬੈਠਕ ਵਿੱਚ ਪੋਲੈਂਡ, ਹੰਗਰੀ, ਸਲੋਵਾਕੀਆ ਅਤੇ ਚੈੱਕ ਗਣਰਾਜ ਨੇ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦਾ ਸਥਾਈ ਮੈਂਬਰ ਬਣਾਉਣ ਦਾ ਸਮਰਥਨ ਕੀਤਾ। ਬੈਠਕ ਤੋਂ ਬਾਅਦ ਸਲੋਵਾਕੀਆ ਦੇ ਵਿਦੇਸ਼ ਮੰਤਰੀ ਜੁਰਾਜ ਬਲਾਨਾਰ ਨੇ ਕਿਹਾ ਕਿ ਇਹ ਚਾਰੇ ਦੇਸ਼ ਭਾਰਤ ਦੀ ਇਸ ਮੰਗ ‘ਤੇ ਇਕਜੁੱਟ ਹਨ।

ਉਨ੍ਹਾਂ ਨੇ ਦੱਸਿਆ ਕਿ V4 ਦੇਸ਼ ਮੰਨਦੇ ਹਨ ਕਿ ਭਾਰਤ Global South ਦਾ ਹਿੱਸਾ ਹੈ ਅਤੇ ਹਿੰਦ-ਪ੍ਰਸ਼ਾਂਤ ਖੇਤਰ ਵਿੱਚ ਇੱਕ ਉਭਰਦੀ ਮਹਾਸ਼ਕਤੀ ਹੈ। ਇਸ ਲਈ ਭਾਰਤ ਨੂੰ ਸੰਯੁਕਤ ਰਾਸ਼ਟਰ ਸੁਰੱਖਿਆ ਪਰਿਸ਼ਦ ਦਾ ਸਥਾਈ ਮੈਂਬਰ ਬਣਾਇਆ ਜਾਣਾ ਚਾਹੀਦਾ ਹੈ। ਇਹ ਬਿਆਨ ਸੰਯੁਕਤ ਰਾਸ਼ਟਰ ਦੇ ਸਭ ਤੋਂ ਵੱਡੇ ਫੈਸਲਾ ਲੈਣ ਵਾਲੇ ਅੰਗ ਵਿੱਚ ਭਾਰਤ ਦੀ ਵੱਡੀ ਭੂਮਿਕਾ ਦੀ ਮੰਗ ਨੂੰ ਲੈ ਕੇ ਚਾਰ ਮੱਧ ਯੂਰਪੀ ਦੇਸ਼ਾਂ ਦੇ ਸਪੱਸ਼ਟ ਸਮਰਥਨ ਨੂੰ ਦਰਸਾਉਂਦਾ ਹੈ।