Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਛੋਟੇ ਪਹਿਰਾਵੇ ਤੇ ਡਾਂਸ ਮੂਵਜ਼ ‘ਤੇ ਕਿਸ ਨੇ ਜਤਾਇਆ ਇਤਰਾਜ਼?

ਛੋਟੇ ਪਹਿਰਾਵੇ ਤੇ ਡਾਂਸ ਮੂਵਜ਼ ‘ਤੇ ਕਿਸ ਨੇ ਜਤਾਇਆ ਇਤਰਾਜ਼?

ਗੋਆ ਵਿੱਚ ਅਦਾਕਾਰਾ ਸੋਨਮ ਬਾਜਵਾ ਦੇ ਨਵੇਂ ਸਾਲ ਦੇ ਇੱਕ ਪ੍ਰੋਗਰਾਮ ਵਿੱਚ ਸ਼ਾਮ ਨੂੰ ਡਾਂਸ ਪਰਫੋਰਮ ਕੀਤਾ। ਜਿਸ ਤੋਂ ਬਾਅਦ ਕੁਝ ਲੋਕ ਗੁੱਸੇ ਵਿੱਚ ਆ ਗਏ। ਸੋਨਮ ਦੀ ਪਰਫੋਰਮੈਂਸ ਨੂੰ ਲੈ ਕੇ ਅਤੇ ਉਸ ਦੇ ਛੋਟੇ ਪਹਿਰਾਵੇ ਨੂੰ ਲੈ ਕੇ ਕੁਝ ਲੋਕਾਂ ਨੇ ਸੋਸ਼ਲ ਮੀਡੀਆ ‘ਤੇ ਆਪਣੀ ਨਾਰਾਜ਼ਗੀ ਜ਼ਾਹਰ ਕੀਤੀ ਹੈ। ਸੋਨਮ ਬਾਜਵਾ ਦਾ ਵੀਡੀਓ ਜਦੋਂ ਸਾਹਮਣੇ ਆਇਆ ਤਾਂ ਇੱਕ ਯੂਜ਼ਰ ਨੇ ਲਿਖਿਆ ਕਿ ਸੋਨਮ ਛੋਟੇ ਕੱਪੜੇ ਪਾ ਕੇ ਪੰਜਾਬ ਦਾ ਜਲੂਸ ਕੱਢ ਰਹੀ ਹੈ।
ਇਹ ਕੋਈ ਪਹਿਲੀ ਵਾਰ ਨਹੀਂ ਹੈ ਕਿ ਜਦੋਂ ਸੋਨਮ ਬਾਜਵਾ ਵਿਵਾਦਾਂ ਵਿੱਚ ਫਸੀ ਹੈ। ਇਸ ਤੋਂ ਪਹਿਲਾਂ ਵੀ ਸੋਨਮ ਦਾ ਵਿਵਾਦਾਂ ਨਾਲ ਰਿਸ਼ਤਾ ਰਿਹਾ ਹੈ। ਇੱਕ ਫਿਲਮ ਵਿੱਚ ਸ਼ਰਾਬ-ਸਿਗਰੇਟ ਪੀਣਾ ਅਤੇ ਫਿਰ ਮਸਜ਼ਿਦ ਵਿੱਚ ਸ਼ੂਟਿੰਗ ਨੂੰ ਲੈ ਕੇ ਉਹ ਵਿਵਾਦਾਂ ਵਿੱਚ ਘਿਰ ਚੁੱਕੀ ਹੈ। ਇਸ ਤੋਂ ਪਹਿਲਾਂ ਸੋਨਮ ਬਾਜਵਾ ਨੂੰ ਲੁਧਿਆਣਾ ਦੇ ਸ਼ਾਹੀ ਇਮਾਮ ਮੁਹੰਮਦ ਉਸਮਾਨ ਲੁਧਿਆਣਵੀ ਤੋਂ ਮੁਆਫ਼ੀ ਮੰਗਣੀ ਪਈ ਸੀ।

ਪੰਜਾਬੀ ਫਿਲਮ “ਪਿੱਟ ਸਿਆਪਾ” ਦੀ ਟੀਮ ਨੇ ਫਤਿਹਗੜ੍ਹ ਸਾਹਿਬ ਦੀ ਮਸਜਿਦ ਵਿੱਚ ਸ਼ੂਟਿੰਗ ਕੀਤੀ ਸੀ। ਸ਼ਾਹੀ ਇਮਾਮ ਨੇ ਕਿਹਾ ਸੀ ਕਿ ਮਸਜਿਦ ਵਿੱਚ ਸ਼ੂਟਿੰਗ ਕਰ ਬੇਅਦਬੀ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ। ਉੱਥੇ ਹੀ ਖਾਣਾ-ਪੀਣਾ ਖਾਧਾ ਗਿਆ ਸੀ।  ਪੰਜਾਬ ਕਲਾਕਾਰ ਮੰਚ ਨੇ ਇਸ ਬਾਰੇ ਸਵਾਲ ਉਠਾਏ। ਇਸ ਤੋਂ ਇਲਾਵਾ, ਇੱਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਮੈਂਬਰ ਨੇ ਸਿਗਰਟਨੋਸ਼ੀ ਦੇ ਪ੍ਰਚਾਰ ‘ਤੇ ਇਤਰਾਜ਼ ਜਤਾਇਆ।