Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing ਕੌਣ ਸੀ ਹਰਿਆਣਵੀ ਅਦਾਕਾਰਾ Divyanka Sirohi ! 30 ਸਾਲ ਦੀ ਉਮਰ ਵਿੱਚ ਦਿਹਾਂਤ

ਕੌਣ ਸੀ ਹਰਿਆਣਵੀ ਅਦਾਕਾਰਾ Divyanka Sirohi ! 30 ਸਾਲ ਦੀ ਉਮਰ ਵਿੱਚ ਦਿਹਾਂਤ

ਹਰਿਆਣਵੀ ਮਨੋਰੰਜਨ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਮਸ਼ਹੂਰ ਅਦਾਕਾਰਾ ਦਿਵਿਆਂਕਾ ਸਿਰੋਹੀ ਦਾ ਮੰਗਲਵਾਰ ਦੇਰ ਰਾਤ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ। ਉਹ ਮਹਿਜ਼ 30 ਸਾਲਾਂ ਦੀ ਸੀ। ਰਿਪੋਰਟਾਂ ਅਨੁਸਾਰ, ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬੁੱਧਵਾਰ ਸਵੇਰੇ ਗਾਜ਼ੀਆਬਾਦ ਵਿਖੇ ਉਸ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

ਦਿਵਿਆਂਕਾ ਹਰਿਆਣਵੀ ਸੰਗੀਤ ਇੰਡਸਟਰੀ ਦਾ ਇੱਕ ਜਾਣਿਆ-ਪਛਾਣਿਆ ਚਿਹਰਾ ਸੀ। ਉਸ ਦਾ ਜਨਮ 19 ਨਵੰਬਰ 1996 ਨੂੰ ਹੋਇਆ ਸੀ। ਉਸ ਨੇ ਮੇਰਠ ਤੋਂ BCA ਅਤੇ ਸਿੱਕਮ ਤੋਂ MBA ਦੀ ਡਿਗਰੀ ਹਾਸਲ ਕੀਤੀ ਸੀ। ਉਹ ਮੂਲ ਰੂਪ ਵਿੱਚ ਬੁਲੰਦਸ਼ਹਿਰ ਦੀ ਰਹਿਣ ਵਾਲੀ ਸੀ ਅਤੇ ਆਪਣੇ ਭਰਾ ਹਿਮਾਂਸ਼ੂ ਅਤੇ ਭੈਣਾਂ ਦੀਪਾਂਸ਼ੂ ਤੇ ਜਸਮੀਤ ਨਾਲ ਗਾਜ਼ੀਆਬਾਦ ਵਿੱਚ ਰਹਿ ਰਹੀ ਸੀ।

ਦਿਵਿਆਂਕਾ ਦੀ ਪ੍ਰਸਿੱਧੀ ਉਦੋਂ ਵਧੀ ਜਦੋਂ ਉਸ ਦੀ ਇੱਕ ਵੀਡੀਓ ਵਾਇਰਲ ਹੋਈ। ਸੁਨੰਦਾ ਸ਼ਰਮਾ ਦੇ ਗੀਤ ‘ਮੇਰੀ ਮੰਮੀ ਨੂੰ ਪਸੰਦ ਨਹੀਂ ਤੂੰ’ ‘ਤੇ ਬਣਾਈ ਉਸ ਦੀ ਵੀਡੀਓ ਨੂੰ 20 ਮਿਲੀਅਨ ਤੋਂ ਵੱਧ ਲੋਕਾਂ ਨੇ ਦੇਖਿਆ ਸੀ। ਟਿਕਟੌਕ ‘ਤੇ ਉਸ ਦੇ 50 ਲੱਖ (5 Million) ਤੋਂ ਜ਼ਿਆਦਾ ਫਾਲੋਅਰਜ਼ ਸਨ।

ਉਸ ਨੇ 50 ਤੋਂ ਵੱਧ ਹਰਿਆਣਵੀ ਗੀਤਾਂ ਵਿੱਚ ਕੰਮ ਕੀਤਾ। ਉਸ ਨੇ ਇੰਡਸਟਰੀ ਦੇ ਵੱਡੇ ਨਾਮਾਂ ਜਿਵੇਂ ਕਿ ਮਾਸੂਮ ਸ਼ਰਮਾ, ਅਮਿਤ ਸੈਣੀ ਰੋਹਤਕੀਆ ਅਤੇ ਕੇ.ਡੀ (KD) ਨਾਲ ਸਕ੍ਰੀਨ ਸਾਂਝੀ ਕੀਤੀ ਸੀ। ਉਸ ਦੇ ਬੇਵਕਤੀ ਦਿਹਾਂਤ ਨਾਲ ਹਰਿਆਣਵੀ ਮਿਊਜ਼ਿਕ ਇੰਡਸਟਰੀ ਅਤੇ ਪ੍ਰਸ਼ੰਸਕਾਂ ਵਿੱਚ ਸੋਗ ਦੀ ਲਹਿਰ ਹੈ।