Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਜਾਰੀ ਹੁਕਮਨਾਮੇ ਲਈ ਵਰਕਿੰਗ ਕਮੇਟੀ ਕਿਉਂ ਨਹੀ ਬੁਲਾਈ: ਜਥੇ: ਵਡਾਲਾ

ਜਾਰੀ ਹੁਕਮਨਾਮੇ ਲਈ ਵਰਕਿੰਗ ਕਮੇਟੀ ਕਿਉਂ ਨਹੀ ਬੁਲਾਈ: ਜਥੇ: ਵਡਾਲਾ

ਚੰਡੀਗੜ, ਸ਼੍ਰੋਮਣੀ ਅਕਾਲੀ ਦਲ ਤੇ ਕਾਬਜ਼ ਸੁਖਬੀਰ ਬਾਦਲ ਵਾਲੀ ਧਿਰ ਵੱਲੋਂ ਚਾਲੀ ਮੁਕਤਿਆਂ ਦੀ ਧਰਤੀ ਸ੍ਰੀ ਮੁਕਤਸਰ ਸਾਹਿਬ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਮੌਕੇ ਸਿਆਸੀ ਕਾਨਫਰੰਸ ਦਾ ਐਲਾਨ ਕਰਕੇ ਇਹ ਸਾਬਿਤ ਕਰ ਦਿੱਤਾ ਹੈ ਕਿ ਦੋ ਦਸੰਬਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਲੋ ਜਾਰੀ ਹੁਕਮਨਾਮੇ ਨੂੰ ਰੋਲਣ ਲਈ ਇਹ ਪੈਂਤੜਾ ਖੇਡਿਆ ਗਿਆ ਹੈ।

ਇੱਥੇ ਜਾਰੀ ਬਿਆਨ ਜੱਥੇਦਾਰ ਗੁਰਪ੍ਰਤਾਪ ਸਿੰਘ ਵਡਾਲਾ ਨੇ ਕਿਹਾ ਕਿ ਅੱਜ ਸਿੱਖ ਕੌਮ ਸਾਹਮਣੇ ਗਹਿਰੀ ਚਿੰਤਾ ਅਤੇ ਚਿੰਤਨ ਦਾ ਵਿਸ਼ਾ ਵੀ ਬਣ ਚੁੱਕਾ ਹੈ ਕਿ ਆਪਣੇ ਆਪ ਨੂੰ ਪੰਥ ਹਿਤੈਸ਼ੀ ਹੋਣ ਦਾ ਦਾਅਵਾ ਕਰਨ ਵਾਲੀ ਅਕਾਲੀ ਲੀਡਰਸ਼ਿਪ ਵਲੋ ਤਖ਼ਤ ਜਾਰੀ ਹੁਕਮਨਾਮਿਆਂ ਨੂੰ ਰੋਲਣ ਅਤੇ ਇਹਨਾ ਹੁਕਮਨਾਮਾ ਸਾਹਿਬ ਦੀ ਸਿੱਖ ਕੌਮ ਵਿੱਚ ਕੀ ਅਹਿਮੀਅਤ ਹੁੰਦੀ ਹੈ

ਉਸ ਨੂੰ ਬੇਮੁੱਖ ਕਰਨ ਲਈ ਇਖ਼ਲਾਕ ਤੋ ਡਿੱਗੀ ਸਿਆਸਤ ਕੀਤੀ ਜਾ ਰਹੀ ਹੈ। ਪਰ ਲੋਕ ਮੂੰਹ ਨਹੀਂ ਲਾਉਣਗੇ। ਜਾਰੀ ਬਿਆਨ ਵਿੱਚ ਆਗੂਆਂ ਨੇ ਕਿਹਾ ਕਿ, ਅੱਜ ਸ਼੍ਰੋਮਣੀ ਅਕਾਲੀ ਦਲ ਤੇ ਕਾਬਜ ਧਿਰ, ਸਿਧਾਂਤਾ, ਅਸੂਲਾਂ, ਜਿੰਮੇਵਾਰੀ ਤੋਂ ਕੋਹਾਂ ਦੂਰ ਜਾ ਚੁੱਕੀ ਹੈ। ਆਗੂਆਂ ਨੇ ਜਾਰੀ ਆਪਣੇ ਬਿਆਨ ਵਿੱਚ ਇਸ ਗੱਲ ਦਾ ਖੇਦ ਪ੍ਰਗਟ ਕੀਤਾ ਕਿ ਪਾਰਟੀ ਦੇ ਬਹੁਤ ਹੀ ਸਤਿਕਾਰਯੋਗ ਆਗੂ ਬਲਵਿੰਦਰ ਸਿੰਘ ਭੂੰਦੜ ਦੀ ਪੁਜੀਸ਼ਨ ਨੂੰ ਵੀ ਇਸ ਕਾਬਜ ਧੜੇ ਨੇ ਆਪਣੇ ਸਿਆਸੀ ਮੁਫਾਦਾਂ ਲਈ ਵਰਤਿਆ। ਇਸ ਤੋਂ ਇਲਾਵਾ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਪਿਛਲੇ ਕੁਝ ਦਿਨਾਂ ਦੌਰਾਨ ਗਲਤ ਫੈਸਲੇ ਕਰਵਾਉਣ ਲਈ ਮਜਬੂਰ ਹੀ ਨਹੀਂ ਕੀਤਾ ਸਗੋਂ ਹੁਕਮਨਾਮੇ ਲਾਗੂ ਕਰਾਉਣ ਦੀ ਜਿੰਮੇਵਾਰੀ ਤੋ ਵੀ ਪਿੱਛੇ ਧੱਕਿਆ ਜਾ ਰਿਹਾ ਹੈ।