Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਕੀਤਾ ਪਤੀ ਦਾ ਕਤਲ

ਜਿਲ੍ਹਾ ਖੰਨਾ ਦੇ ਪਿੰਡ ਸੋਹੀਆਂ ਵਿੱਚ ਇੱਕ 40 ਸਾਲਾ ਨੌਜਵਾਨ ਬਹਾਦਰ ਸਿੰਘ ਭੋਲਾ ਦਾ ਉਸ ਦੀ ਆਪਣੀ ਪਤਨੀ ਜਸਵੀਰ ਕੌਰ ਅਤੇ ਉਸਦੇ ਪ੍ਰੇਮੀ ਸੁਖਪ੍ਰੀਤ ਸਿੰਘ ਵੱਲੋਂ ਬੇਹਰਿਮੀ ਗੇ ਨਾਲ ਲੋਹੇ ਦੀ ਰਾਡ ਨਾਲ ਸਿਰ ‘ਤੇ ਵਾਰ ਕਰਕੇ ਹੱਤਿਆ ਕਰ ਦਿੱਤੀ ਗਈ। ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਦੋਵੇਂ ਦੋਸ਼ੀ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਦੋਸ਼ੀਆਂ ਖਿਲਾਫ ਮਾਮਲੇ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ।ਬਹਾਦਰ ਸਿੰਘ ਭੋਲਾ ਦੇ ਕੋਲ ਕੰਮ ਕਰਨ ਵਾਲੇ ਇੰਦਰਜੀਤ ਸਿੰਘ ਨੇ ਪੁਲਿਸ ਨੂੰ ਦੱਸਿਆ ਕਿ ਬੁੱਧਵਾਰ ਰਾਤ ਉਹ ਘਰ ਦੀ ਲਾਬੀ ਵਿੱਚ ਸੌ ਰਿਹਾ ਸੀ, ਜਦੋਂ ਉਸਨੇ ਅਚਾਨਕ ਚੀਕਾਂ ਸੁਣੀਆਂ। ਉਸਨੇ ਦੇਖਿਆ ਕਿ ਸੁਖਪ੍ਰੀਤ ਨੇ ਮੰਜੇ ‘ਤੇ ਸੌਂਦੇ ਭੋਲਾ ਦੇ ਸਿਰ ‘ਤੇ ਲੋਹੇ ਦੀ ਰਾਡ ਨਾਲ ਵਾਰ ਕੀਤਾ। ਇੰਦਰਜੀਤ ਨੇ ਕੰਧ ਟੱਪ ਕੇ ਗੁਆਂਢੀਆਂ ਨੂੰ ਸੂਚਿਤ ਕੀਤਾ ਅਤੇ ਭੋਲਾ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਡੂੰਘੇ ਜ਼ਖ਼ਮਾਂ ਦੇ ਕਾਰਨ ਲੁਧਿਆਣਾ ਲਿਜਾਂਦੇ ਹੋਏ ਉਸਦੀ ਮੌਤ ਹੋ ਗਈ।ਡੀਐਸਪੀ ਹੇਮੰਤ ਮਲਹੋਤਰਾ ਨੇ ਦੱਸਿਆ ਕਿ ਭੋਲਾ ਮਿੱਟੀ ਭਰਤ ਦਾ ਕੰਮ ਕਰਦਾ ਸੀ ਅਤੇ ਸੁਖਪ੍ਰੀਤ ਸਿੰਘ ਵੀ ਪਹਿਲਾਂ ਉਸਦੇ ਨਾਲ ਕੰਮ ਕਰਦਾ ਰਿਹਾ ਸੀ। ਕੰਮ ਦੌਰਾਨ ਸੁਖਪ੍ਰੀਤ ਦਾ ਘਰ ਆਉਣਾ-ਜਾਣਾ ਹੋਇਆ ਜਿਸ ਦੌਰਾਨ ਉਸਦੇ ਜਸਵੀਰ ਕੌਰ ਨਾਲ ਨਾਜਾਇਜ਼ ਸਬੰਧ ਬਣ ਗਏ। ਇਹ ਸਬੰਧ ਘਰੇਲੂ ਤਣਾਅ ਦਾ ਕਾਰਨ ਬਣਦੇ ਰਹੇ ਅਤੇ ਅੰਤ ਵਿੱਚ ਕਤਲ ਤੱਕ ਪਹੁੰਚ ਗਏ।ਪੁਲਿਸ ਨੇ ਮੌਕੇ ”ਤੇ ਪਹੁੰਚ ਕੇ ਲਾਸ਼ ਕਬਜ਼ੇ ਵਿੱਚ ਲੈ ਲਈ ਅਤੇ ਪੋਸਟਮਾਰਟਮ ਲਈ ਭੇਜ ਦਿੱਤੀ। ਦੋਸ਼ੀਆਂ ਦੀ ਭਾਲ ਲਈ ਛਾਪੇਮਾਰੀ ਜਾਰੀ ਹੈ। ਡੀਐਸਪੀ ਮੁਤਾਬਕ ਦੋਵੇਂ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।