Business Khas

Latest news
वार्ड चमकाने के लिए अशोक मित्तल का बड़ा तोहफा, 37.50 लाख रुपये देने का ऐलान किया ਸੜਕਾਂ ’ਤੇ ਅਵਾਰਾ ਪਸ਼ੂ ਬਣ ਰਹੇ ਹਨ ਹਾਦਸਿਆਂ ਦਾ ਕਾਰਨ, ਲੋਕਾਂ ਦੀ ਸੁਰੱਖਿਆ ’ਤੇ ਸਵਾਲ ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ
You are currently viewing ਪੰਜਾਬ ‘ਚ ਇਸ ਵਾਰ ਸਮੇਂ ਤੋਂ ਪਹਿਲਾਂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ!

ਪੰਜਾਬ ‘ਚ ਇਸ ਵਾਰ ਸਮੇਂ ਤੋਂ ਪਹਿਲਾਂ ਹੋਣਗੀਆਂ ਸਰਦੀਆਂ ਦੀਆਂ ਛੁੱਟੀਆਂ!

ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਸਣੇ ਸੀਤ ਲਹਿਰ ਨੇ ਸਵੇਰ ਅਤੇ ਸ਼ਾਮ ਸਮੇਂ ਕੰਬਣੀ ਛੇੜੀ ਹੋਈ ਹੈ। ਪੰਜਾਬ ਦੀਆਂ ਰਾਤਾਂ ਸ਼ਿਮਲਾ ਨਾਲੋਂ ਠੰਢੀਆਂ ਹਨ। ਅੱਜ ਪੰਜਾਬ ਵਿੱਚ ਰੋਪੜ ਅਤੇ ਹਰਿਆਣਾ ਦਾ ਮਹਿੰਦਰਗੜ੍ਹ ਸ਼ਹਿਰ ਸਭ ਤੋਂ ਵੱਧ ਠੰਢਾ ਰਿਹਾ। ਰੋਪੜ ਵਿੱਚ ਘੱਟ ਤੋਂ ਘੱਟ ਤਾਪਮਾਨ 3.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਹਰਿਆਣਾ ਦੇ ਮਹਿੰਦਰਗੜ੍ਹ ਵਿੱਚ ਘੱਟ ਤੋਂ ਘੱਟ ਤਾਪਮਾਨ 5.5 ਦਰਜ ਰਿਹਾ।

ਇਸ ਦੌਰਾਨ ਚਰਚਾ ਤੇਜ਼ ਹੋ ਗਈ ਹੈ ਸਰਦੀਆਂ ਦੀਆਂ ਛੁੱਟੀਆਂ ਸਮੇਂ ਤੋਂ ਪਹਿਲਾਂ ਕੀਤੀਆਂ ਜਾ ਸਕਦੀਆਂ ਹਨ।ਆਮ ਤੌਰ ਉਤੇ ਸਰਕਾਰ 25 ਦਸੰਬਰ ਤੋਂ 31 ਦਸੰਬਰ ਤੱਕ ਸਾਰੇ ਸਕੂਲਾਂ ਲਈ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਦੀ ਹੈ। ਇਸ ਸਾਲ ਤੇਜ਼ੀ ਨਾਲ ਵਧ ਰਹੀ ਠੰਢ ਨੂੰ ਦੇਖਦੇ ਹੋਏ ਉਮੀਦ ਕੀਤੀ ਜਾ ਰਹੀ ਹੈ ਕਿ ਇਸ ਵਾਰ ਛੁੱਟੀਆਂ ਤੈਅ ਸਮੇਂ ਤੋਂ ਪਹਿਲਾਂ ਹੋ ਸਕਦੀਆਂ ਹਨ। ਹਾਲਾਂਕਿ, ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਇੱਕ ਅਧਿਕਾਰਤ ਨੋਟੀਫਿਕੇਸ਼ਨ ਜਾਰੀ ਜਾ ਸਕਦਾ ਹੈ।

ਦੱਸ ਦਈਏ ਕਿ ਮੌਸਮ ਵਿਭਾਗ ਨੇ ਅਗਲੇ ਦੋ ਦਿਨਾਂ ਲਈ ਪੰਜਾਬ ਦੇ ਅੱਠ ਜ਼ਿਲ੍ਹਿਆਂ ਲਈ ਯੈਲੋ ਚਿਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਜਲੰਧਰ, ਫਿਰੋਜ਼ਪੁਰ, ਮੋਗਾ, ਫਰੀਦਕੋਟ, ਫਾਜ਼ਿਲਕਾ, ਮੁਕਤਸਰ, ਬਠਿੰਡਾ ਅਤੇ ਮਾਨਸਾ ਸ਼ਾਮਲ ਹਨ। ਵਿਭਾਗ ਦੇ ਅਨੁਸਾਰ ਸੀਤ ਲਹਿਰ ਕਾਰਨ ਅਗਲੇ ਦੋ ਦਿਨਾਂ ਵਿੱਚ ਪੰਜਾਬ ਵਿੱਚ ਘੱਟੋ-ਘੱਟ ਤਾਪਮਾਨ 2 ਡਿਗਰੀ ਸੈਲਸੀਅਸ ਤੱਕ ਡਿੱਗ ਸਕਦਾ ਹੈ। ਇਸ ਵੇਲੇ ਪੰਜਾਬ ਵਿੱਚ ਅਗਲੇ ਸੱਤ ਦਿਨਾਂ ਤੱਕ ਮੌਸਮ ਖੁਸ਼ਕ ਰਹੇਗਾ, ਰਾਜ ਦੇ ਕੁਝ ਸਥਾਨਾਂ ਉਤੇ ਹਲਕੀ ਤੋਂ ਦਰਮਿਆਨੀ ਧੁੰਦ ਛਾਈ ਰਹੇਗੀ। ਵਿਭਾਗ ਦੇ ਅਨੁਸਾਰੰ 13 ਦਸੰਬਰ ਤੋਂ ਪੱਛਮੀ ਹਿਮਾਲੀਅਨ ਖੇਤਰ ਨੂੰ ਕਮਜ਼ੋਰ ਪੱਛਮੀ ਗੜਬੜ ਪ੍ਰਭਾਵਿਤ ਕਰ ਸਕਦੀ ਹੈ। ਹਾਲਾਂਕਿ, ਇਸ ਦਾ ਪੰਜਾਬ ਵਿੱਚ ਮੌਸਮ ਉਤੇ ਅਸਰ ਪੈਣ ਦੀ ਸੰਭਾਵਨਾ ਨਹੀਂ ਹੈ।