Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਮਹਿਲਾ ਦਾ ਕਤਲ, 7 ਸਾਲ ਪਹਿਲਾਂ ਹੋਇਆ ਸੀ ਵਿਆਹ

ਮਹਿਲਾ ਦਾ ਕਤਲ, 7 ਸਾਲ ਪਹਿਲਾਂ ਹੋਇਆ ਸੀ ਵਿਆਹ

ਪਟਿਆਲਾ ਦੇ ਨੇੜਲੇ ਪਿੰਡ ਗੰਡਾ ਖੇੜੀ ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ ਮਹਿਲਾ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਮ੍ਰਿਤਕ ਮਹਿਲਾ ਦੀ ਪਛਾਣ ਰਮਨਪ੍ਰੀਤ ਕੌਰ ਵਜੋਂ ਹੋਈ ਹੈ। ਪੁਲਿਸ ਨੇ ਪੀੜਤ ਪਰਿਵਾਰ ਦੀ ਸ਼ਿਕਾਇਤ ਦੇ ਆਧਾਰ ‘ਤੇ ਮ੍ਰਿਤਕਾ ਦੇ ਪਤੀ ਗੁਰਮੀਤ ਸਿੰਘ ਸਮੇਤ ਚਾਰ ਲੋਕਾਂ ਵਿਰੁੱਧ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ। ਫਿਲਹਾਲ ਮੁਲਜ਼ਮ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ ਅਤੇ ਉਨ੍ਹਾਂ ਦੀ ਭਾਲ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ।

ਜਾਣਕਾਰੀ ਅਨੁਸਾਰ ਇਹ ਘਟਨਾ ਬੀਤੇ ਦਿਨੀਂ ਰਾਜਪੁਰਾ ਰੋਡ ‘ਤੇ ਸਥਿਤ ਪਿੰਡ ਗੰਡਾ ਖੇੜੀ ਵਿਖੇ ਵਾਪਰੀ। ਮ੍ਰਿਤਕਾ ਦੇ ਭਰਾ ਸਿਮਰਨ ਸਿੰਘ ਨੇ ਦੱਸਿਆ ਕਿ ਰਮਨਪ੍ਰੀਤ ਕੌਰ ਦਾ ਵਿਆਹ ਕਰੀਬ ਸੱਤ ਸਾਲ ਪਹਿਲਾਂ ਹੋਇਆ ਸੀ। ਉਨ੍ਹਾਂ ਦੱਸਿਆ ਕਿ ਘਰ ਵਿੱਚ ਅਕਸਰ ਘਰੇਲੂ ਕਲੇਸ਼ ਰਹਿੰਦਾ ਸੀ। ਪਰਿਵਾਰਕ ਮੈਂਬਰਾਂ ਮੁਤਾਬਕ ਉਹ ਸਾਰੇ ਕੱਲ੍ਹ ਸ਼ਾਮ ਇੱਕ ਵਿਆਹ ਸਮਾਗਮ ਤੋਂ ਵਾਪਸ ਪਰਤੇ ਸਨ। ਸ਼ਾਮ ਕਰੀਬ 7 ਵਜੇ ਉਨ੍ਹਾਂ ਨੂੰ ਇੱਕ ਫ਼ੋਨ ਆਇਆ ਕਿ ਰਮਨਪ੍ਰੀਤ ਦੇ ਸਹੁਰੇ ਘਰ ਵਿੱਚ ਕੋਈ ਵੱਡਾ ਝਗੜਾ ਹੋ ਰਿਹਾ ਹੈ। ਮ੍ਰਿਤਕਾ ਦੀ ਮਾਸੀ ਨੇ ਦੱਸਿਆ ਕਿ ਝਗੜੇ ਦੀ ਸੂਚਨਾ ਮਿਲਣ ਤੋਂ ਤੁਰੰਤ ਬਾਅਦ ਉਨ੍ਹਾਂ ਨੇ ਰਮਨਪ੍ਰੀਤ ਅਤੇ ਉਸਦੇ ਪਤੀ ਗੁਰਮੀਤ ਸਿੰਘ ਨੂੰ ਲਗਾਤਾਰ ਫ਼ੋਨ ਕੀਤੇ, ਪਰ ਕਿਸੇ ਨੇ ਵੀ ਕਾਲ ਰਿਸੀਵ ਨਹੀਂ ਕੀਤੀ। ਕੋਈ ਜਵਾਬ ਨਾ ਮਿਲਣ ਕਾਰਨ ਜਦੋਂ ਉਹ ਘਬਰਾ ਕੇ ਪੁਲਿਸ ਸਟੇਸ਼ਨ ਪਹੁੰਚੇÍ