Business Khas

You are currently viewing ਅੰਮ੍ਰਿਤਸਰ ਦੇ ਨਿਜੀ ਹੋਟਲ ‘ਚ ਮਿਲੀ ਔਰਤ ਦੀ ਲਾਸ਼,ਗਲਾ ਘੁੱਟ ਕੇ ਕਤਲ ਦੇ ਇਲਜ਼ਾਮ

ਅੰਮ੍ਰਿਤਸਰ ਦੇ ਨਿਜੀ ਹੋਟਲ ‘ਚ ਮਿਲੀ ਔਰਤ ਦੀ ਲਾਸ਼,ਗਲਾ ਘੁੱਟ ਕੇ ਕਤਲ ਦੇ ਇਲਜ਼ਾਮ

ਅੰਮ੍ਰਿਤਸਰ ਵਿੱਚ ਹੋਟਲ ਵਿੱਚ ਬੁਲਾਕੇ ਵਿਆਹੁਤਾ ਪ੍ਰੇਮਿਕਾ 30 ਸਾਲਾ ਔਰਤ ਦੀ ਹੱਤਿਆ ਕਰ ਦਿੱਤੀ ਗਈ ਹੈ। ਅੰਮ੍ਰਿਤਸਰ ਦੇ ਇੱਕ ਨਿੱਜੀ ਹੋਟਲ ਵਿੱਚੋਂ ਔਰਤ ਦੀ ਲਾਸ਼ ਬਰਾਮਦ ਹੋਈ ਹੈ। ਪ੍ਰੇਮੀ ਨੇ ਕੀਤੀ ਗਲ ਘੁੱਟ ਕੇ ਪ੍ਰੇਮਿਕਾ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਔਰਤ ਦੀ ਪਛਾਣ ਵੀਰਪਾਲ ਪਤਨੀ ਰਸਾਲ ਸਿੰਘ ਵਜੋਂ ਹੋਈ ਹੈ ਤੇ ਉਹ ਤਰਨ ਤਾਰਨ ਦੀ ਰਹਿਣ ਵਾਲੀ ਹੈ। ਮ੍ਰਿਤਕ ਵੀਰਪਾਲ ਕੌਰ ਦੇ ਭਰਾ ਇੰਦਰਜੀਤ ਸਿੰਘ ਨੇ ਦੱਸਿਆ ਕਿ ਉਸ ਦਾ ਵਿਆਹ ਸੱਤ ਅੱਠ ਸਾਲ ਪਹਿਲਾਂ ਹੋਇਆ ਸੀ ਤੇ ਉਹ ਦੋ ਬੱਚਿਆਂ ਦੀ ਮਾਂ ਹੈ। ਉਸ ਨੇ ਦੱਸਿਆ ਕਿ ਉਸ ਦੀ ਭੈਣ ਦੇ ਸਹੁਰਿਆਂ ਦੇ ਗੁਆਂਢ ਵਿੱਚ ਰਹਿੰਦੇ ਗੁਰਮੀਤ ਸਿੰਘ ਉਰਫ ਧਰਮਾਂ ਦੇ ਨਾਲ ਨਾਜਾਇਜ਼ ਸਬੰਧ ਸਨ। ਇੰਦਰਜੀਤ ਸਿੰਘ ਨੇ ਦੱਸਿਆ ਕਿ ਇਸ ਦੇ ਚੱਲਦਿਆਂ ਹੀ ਉਸ ਦੀ ਭੈਣ ਤੇ ਜੀਜੇ ਦੇ ਵਿਚਕਾਰ ਅਕਸਰ ਝਗੜਾ ਰਹਿੰਦਾ ਸੀ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਤੇ ਕਾਤਲ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਮਾਮਲਾ ਦਰਜ ਕਰਕੇ ਮਾਮਲੇ ਦੀ ਪੂਰੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਵੱਲੋਂ ਪੋਸਟਮਾਰਟਮ ਉਪਰੰਤ ਲਾਸ਼ ਵਾਰਿਸਾਂ ਹਵਾਲੇ ਕਰ ਦਿੱਤੀ ਗਈ ਤੇ ਕਾਤਲ ਦੀ ਭਾਲ ਕੀਤੀ ਜਾ ਰਹੀ ਹੈ।