Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए
You are currently viewing ਸਮਾਰਟ ਫੋਨ ਚਲਾਉਣ ਵਿੱਚ ਪੰਜਾਬ ਦੀਆਂ ਔਰਤਾਂ ਨਿਕਲੀਆਂ ਅੱਗੇ, ਦੇਸ਼ ਵਿੱਚੋਂ ਲਿਆ ਤੀਜਾ ਸਥਾਨ

ਸਮਾਰਟ ਫੋਨ ਚਲਾਉਣ ਵਿੱਚ ਪੰਜਾਬ ਦੀਆਂ ਔਰਤਾਂ ਨਿਕਲੀਆਂ ਅੱਗੇ, ਦੇਸ਼ ਵਿੱਚੋਂ ਲਿਆ ਤੀਜਾ ਸਥਾਨ

ਜੇਕਰ ਤੁਹਾਨੂੰ ਪੁੱਛਿਆ ਜਾਵੇ ਕਿ ਔਰਤਾਂ ਜ਼ਿਆਦਾ ਫੋਨ ਚਲਾਉਂਦੀਆਂ ਹਨ ਜਾਂ ਮਰਦ। ਤਾਂ ਤੁਹਾਡਾ ਜਵਾਬ ਕੀ ਹੋਵੇਗਾ ?… ਸਾਇਦ ਪੁਰਸ਼…ਪਰ ਅਜਿਹਾ ਨਹੀਂ ਹੈ ਹਾਲ ਹੀ ਵਿੱਚ ਹੋਏ Ministry of Statistics and Programme Implementation ਦੇ ਤਾਜ਼ਾ ਸਰਵੇਖਣ ਰਿਪੋਰਟ ਦੇ ਅਨੁਸਾਰ, ਪੰਜਾਬ ਦੀਆਂ ਔਰਤਾਂ ਸਮਾਰਟ ਫੋਨ ਦੀ ਵਰਤੋਂ ਵਿੱਚ ਦੇਸ਼ ਭਰ ਵਿੱਚ ਤੀਜੇ ਸਥਾਨ ‘ਤੇ ਹਨ। ਇਹ ਸਰਵੇਖਣ ਇਹ ਪਤਾ ਲਗਾਉਣ ਲਈ ਕੀਤਾ ਗਿਆ ਸੀ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਔਰਤਾਂ ਅਤੇ ਮਰਦ ਕਿਸ ਕਿਸਮ ਦੇ ਮੋਬਾਈਲ ਦੀ ਵਰਤੋਂ ਜ਼ਿਆਦਾ ਕਰ ਰਹੇ ਹਨ।ਪੰਜਾਬ ਦੀਆਂ ਔਰਤਾਂ ਨੇ ਸਮਾਰਟ ਫੋਨ ਦੀ ਵਰਤੋਂ ਵਿੱਚ ਮਰਦਾਂ ਨੂੰ ਵੀ ਪਿੱਛੇ ਛੱਡ ਦਿੱਤਾ ਹੈ। ਸੂਬੇ ਵਿੱਚ 96.7 ਪ੍ਰਤੀਸ਼ਤ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰ ਰਹੀਆਂ ਹਨ, ਜਦੋਂ ਕਿ 94 ਪ੍ਰਤੀਸ਼ਤ ਮਰਦ ਸਮਾਰਟ ਫੋਨ ਦੀ ਵਰਤੋਂ ਕਰ ਰਹੇ ਹਨ। ਪਿੰਡਾਂ ਵਿੱਚ ਵੀ 91.2 ਪ੍ਰਤੀਸ਼ਤ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰ ਰਹੀਆਂ ਹਨ।ਅੰਕੜਾ ਅਤੇ ਪ੍ਰੋਗਰਾਮ ਲਾਗੂਕਰਨ ਮੰਤਰਾਲੇ ਦੀ ਤਾਜ਼ਾ ਸਰਵੇਖਣ ਰਿਪੋਰਟ ਦੇ ਅਨੁਸਾਰ, ਪੰਜਾਬ ਦੀਆਂ ਔਰਤਾਂ ਸਮਾਰਟ ਫੋਨ ਦੀ ਵਰਤੋਂ ਦੇ ਮਾਮਲੇ ਵਿੱਚ ਦੇਸ਼ ਵਿੱਚ ਤੀਜੇ ਸਥਾਨ ‘ਤੇ ਹਨ। ਇਹ ਸਰਵੇਖਣ ਇਹ ਪਤਾ ਲਗਾਉਣ ਲਈ ਕੀਤਾ ਗਿਆ ਸੀ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਮਰਦਾਂ ਅਤੇ ਔਰਤਾਂ ਦੁਆਰਾ ਕਿਸ ਕਿਸਮ ਦੇ ਮੋਬਾਈਲ ਦੀ ਵਰਤੋਂ ਵਧੇਰੇ ਕੀਤੀ ਜਾ ਰਹੀ ਹੈ।ਕੇਂਦਰੀ ਮੰਤਰਾਲੇ ਵੱਲੋਂ ਇਹ ਸਰਵੇਖਣ 15 ਤੋਂ 29 ਸਾਲ ਦੀ ਉਮਰ ਦੀਆਂ ਔਰਤਾਂ ‘ਤੇ ਕੀਤਾ ਹੈ ਜਿਨ੍ਹਾਂ ਨੇ ਪਿਛਲੇ ਤਿੰਨ ਮਹੀਨਿਆਂ ਵਿੱਚ ਸਮਾਰਟ ਫੋਨ ਦੀ ਵਰਤੋਂ ਕੀਤੀ ਹੈ। ਸ਼ਹਿਰੀ ਔਰਤਾਂ ਵਿੱਚ ਸਮਾਰਟ ਫੋਨ ਦੀ ਵਰਤੋਂ ਵਿੱਚ ਗੋਆ ਸਿਖਰ ‘ਤੇ ਹੈ ਜਿੱਥੇ 100 ਪ੍ਰਤੀਸ਼ਤ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰ ਰਹੀਆਂ ਹਨ। ਮਣੀਪੁਰ 97.9 ਪ੍ਰਤੀਸ਼ਤ ਦੇ ਨਾਲ ਦੂਜੇ ਸਥਾਨ ‘ਤੇ ਹੈ। ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚੋਂ, ਪੁਡੂਚੇਰੀ, ਲਕਸ਼ਦੀਪ ਅਤੇ ਲੱਦਾਖ 100 ਪ੍ਰਤੀਸ਼ਤ ਦੇ ਨਾਲ ਸਿਖਰ ‘ਤੇ ਹਨ। ਜੇਕਰ ਅਸੀਂ ਸਮੁੱਚੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੋਵਾਂ ਦੀ ਗੱਲ ਕਰੀਏ, ਤਾਂ 93.2 ਫੀਸਦ ਔਰਤਾਂ ਸਮਾਰਟ ਫੋਨ ਦੀ ਵਰਤੋਂ ਕਰ ਰਹੀਆਂ ਹਨ। ਸਿਰਫ਼ ਕਰੀਬ 3 ਫੀਸਦ ਔਰਤਾਂ ਆਮ ਮੋਬਾਈਲ ਫੋਨ ਦੀ ਵਰਤੋਂ ਕਰ ਰਹੀਆਂ ਹਨ। ਕੜਿਆਂ ਅਨੁਸਾਰ ਸੂਬੇ ਵਿੱਚ 93.7 ਫੀਸਦ ਔਰਤਾਂ ਕੋਲ ਸਮਾਰਟ ਫੋਨ ਹਨ। ਇਸ ਵਿੱਚ 98.5 ਫੀਸਦ ਸ਼ਹਿਰੀ ਅਤੇ 91 ਫੀਸਦ ਪੇਂਡੂ ਔਰਤਾਂ ਸ਼ਾਮਲ ਹਨ। ਇਸੇ ਤਰ੍ਹਾਂ, ਪਿੰਡਾਂ ਵਿੱਚ ਜ਼ਿਆਦਾਤਰ ਔਰਤਾਂ ਕੋਲ ਆਮ ਮੋਬਾਈਲ ਫੋਨ ਹਨ, ਜਿਸਦੀ ਪ੍ਰਤੀਸ਼ਤਤਾ 5.3 ਹੈ। ਸ਼ਹਿਰਾਂ ਵਿੱਚ ਸਿਰਫ਼ 0.7 ਫੀਸਦ ਔਰਤਾਂ ਕੋਲ ਆਮ ਮੋਬਾਈਲ ਫੋਨ ਹਨ।